ਦਿੱਲੀ ਦੀ ਪਲਾਸਟਿਕ ਫੈਕਟਰੀ ‘ਚ ਲੱਗੀ ਭਿਆਨਕ ਅੱਗ
Published : Apr 7, 2019, 12:06 pm IST
Updated : Apr 10, 2020, 9:46 am IST
SHARE ARTICLE
Major Fire Delhi Factory
Major Fire Delhi Factory

ਦਿੱਲੀ ਵਿਚ ਨਰੇਲਾ ਇੰਡਸਟਰੀਅਲ ਏਰੀਆ ਦੀ ਜੀ-1038 ਨੰਬਰ ਫੈਕਟਰੀ ਵਿਚ ਸ਼ਨੀਵਾਰ ਦੇਰ ਰਾਤ ਨੂੰ ਭਿਆਨਕ ਅੱਗ ਲੱਗ ਗਈ।

ਦਿੱਲੀ: ਸਥਾਨਕ ਸਥਿਤ ਨਰੇਲਾ ਇੰਡਸਟਰੀਅਲ ਏਰੀਆ ਦੀ ਜੀ-1038 ਨੰਬਰ ਫੈਕਟਰੀ ਵਿਚ ਸ਼ਨੀਵਾਰ ਦੇਰ ਰਾਤ ਨੂੰ ਭਿਆਨਕ ਅੱਗ ਲੱਗ ਗਈ। ਦੇਖਦੇ ਹੀ ਦੇਖਦੇ ਅੱਗ ਨੇ ਦੋ ਮੰਜ਼ਿਲਾ ਫੈਕਟਰੀ ਨੂੰ ਆਪਣੀ ਲਪੇਟ ਵਿਚ ਲੈ ਲਿਆ। ਮੌਕੇ ‘ਤੇ ਪਹੁੰਚੀਆ ਕਰੀਬ ਦੋ ਦਰਜਨ ਤੋਂ ਵੀ ਜ਼ਿਆਦਾ ਫਾਇਰ ਬ੍ਰਿਗੇਡ ਗੱਡੀਆਂ ਨੇ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਵੀ ਕੀਤੀ।

ਫਾਇਰ ਬ੍ਰਿਗੇਡ ਅਧਿਕਾਰੀ ਅਨੁਸਾਰ ਬਿਲਡਿੰਗ ਵਿਚ ਭਾਰੀ ਮਾਤਰਾ ‘ਚ ਪਲਾਸਟਿਕ ਹੋਣ ਕਾਰਨ ਅੱਗ ਨੂੰ ਬੁਝਾਉਣ ਵਿਚ ਕਾਫੀ ਮੁਸ਼ਕਿਲ ਆਈ, ਇਹੀ ਵਜ੍ਹਾ ਸੀ ਕਿ ਅੱਗ ਇੰਨੀ ਤੇਜੀ ਨਾਲ ਪੂਰੀ ਫੈਕਟਰੀ ਵਿਚ ਫੈਲ ਗਈ। ਅੱਗ ਕਿਵੇਂ ਲੱਗੀ, ਇਸ ਬਾਰੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਮਿਲ ਸਕੀ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ 19 ਫਰਵਰੀ ਨੂੰ ਇਸੇ ਇਲਾਕੇ ਵਿਚ ਇਕ ਜੁੱਤੀਆਂ ਦੀ ਫੈਕਟਰੀ ਨੂੰ ਅੱਗ ਲੱਗ ਗਈ ਸੀ। ਅੱਗ ਸਵੇਰੇ ਤਿੰਨ ਵਜੇ ਲੱਗੀ, ਜਿਸ ਨੇ ਇਕ ਤਿੰਨ ਮੰਜ਼ਿਲਾ ਇਮਾਰਤ ਨੂੰ ਆਪਣੇ ਲਪੇਟ ਵਿਚ ਲੈ ਲਿਆ। ਇਸ ਘਟਨਾ ਵਿਚ ਕਿਸੇ ਵੀ ਤਰ੍ਹਾਂ ਦੇ ਜਾਨੀ ਅਤੇ ਮਾਲੀ ਨੁਕਸਾਨ ਦੀ ਖਬਰ ਨਹੀਂ ਹੈ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement