ਬਿਜਲੀ ਮੰਤਰੀ ਨੇ ਸੂਬਿਆਂ ਨੂੰ ਦਿਤੀ ਚੇਤਾਵਨੀ, ਕਰਜ਼ ਲੈ ਕੇ ਮੁਫ਼ਤ ਬਿਜਲੀ ਦੇਣ ਵਿਰੁਧ ਵਰਜਿਆ

By : BIKRAM

Published : Apr 7, 2024, 9:26 pm IST
Updated : Apr 7, 2024, 9:26 pm IST
SHARE ARTICLE
RK Singh
RK Singh

ਕਿਹਾ, ਲੋਕਾਂ ਨੂੰ ਲੁਭਾਉਣ ਵਾਲੀਆਂ ਅਜਿਹੀਆਂ ਯੋਜਨਾਵਾਂ ਤਾਂ ਹੀ ਠੀਕ ਹਨ ਜਦੋਂ ਕਿਸੇ ਸੂਬੇ ਕੋਲ ਲੋੜੀਂਦਾ ਪੈਸਾ ਹੋਵੇ

ਨਵੀਂ ਦਿੱਲੀ: ਬਿਜਲੀ ਮੰਤਰੀ ਆਰ.ਕੇ. ਸਿੰਘ ਨੇ ਪੰਜਾਬ ਵਰਗੇ ਸੂਬਿਆਂ ਨੂੰ ਚੇਤਾਵਨੀ ਦਿਤੀ ਹੈ ਕਿ ਮੁਫਤ ਬਿਜਲੀ ਦੇਣ ਲਈ ਪੈਸੇ ਉਧਾਰ ਲੈਣ ਨਾਲ ਉਹ ਕਰਜ਼ੇ ਦੇ ਜਾਲ ਵਿਚ ਫਸ ਜਾਣਗੇ। 

ਉਨ੍ਹਾਂ ਕਿਹਾ ਕਿ ਲੋਕਾਂ ਨੂੰ ਲੁਭਾਉਣ ਵਾਲੀਆਂ ਅਜਿਹੀਆਂ ਯੋਜਨਾਵਾਂ ਤਾਂ ਹੀ ਠੀਕ ਹਨ ਜਦੋਂ ਕਿਸੇ ਸੂਬੇ ਕੋਲ ਲੋੜੀਂਦਾ ਪੈਸਾ ਹੋਵੇ। ਉਨ੍ਹਾਂ ਕਿਹਾ ਕਿ ਕਿਸੇ ਵੀ ਹੋਰ ਚੀਜ਼ ਵਾਂਗ ਬਿਜਲੀ ਉਤਪਾਦਨ ਦੀ ਲਾਗਤ ਵੀ ਹੁੰਦੀ ਹੈ ਅਤੇ ਜੇਕਰ ਕੋਈ ਸੂਬਾ ਖਪਤਕਾਰਾਂ ਦੇ ਇਕ ਵਰਗ ਨੂੰ ਬਿਜਲੀ ਮੁਫਤ ਦਿੰਦਾ ਹੈ ਤਾਂ ਉਸ ਨੂੰ ਇਹ ਵੀ ਸੋਚਣਾ ਚਾਹੀਦਾ ਹੈ ਕਿ ਉਤਪਾਦਨ ਪਲਾਂਟ ਨੂੰ ਭੁਗਤਾਨ ਵੀ ਕਰਨਾ ਪਵੇਗਾ। ਜੇਕਰ ਉਤਪਾਦਨ ਪਲਾਂਟ ਦਾ ਭੁਗਤਾਨ ਨਹੀਂ ਕੀਤਾ ਜਾਂਦਾ ਹੈ, ਤਾਂ ਬਿਜਲੀ ਉਤਪਾਦਨ ਨਹੀਂ ਹੋਵੇਗਾ। 

ਇਕ ਇੰਟਰਵਿਊ ’ਚ ਆਰ.ਕੇ. ਸਿੰਘ ਨੇ ਕਿਹਾ ਕਿ ਉਹ ਸੂਬਿਆਂ ਨੂੰ ਦੱਸ ਰਹੇ ਹਨ ਕਿ ਬਿਜਲੀ ਮੁਫਤ ਨਹੀਂ ਹੈ। ਉਨ੍ਹਾਂ ਕਿਹਾ, ‘‘ਜੇਕਰ ਕੋਈ ਸੂਬਾ ਕਿਸੇ ਵੀ ਵਰਗ ਦੇ ਲੋਕਾਂ ਨੂੰ ਮੁਫਤ ਬਿਜਲੀ ਦੇਣਾ ਚਾਹੁੰਦਾ ਹੈ ਤਾਂ ਉਹ ਅਜਿਹਾ ਕਰ ਸਕਦਾ ਹੈ ਪਰ ਉਨ੍ਹਾਂ ਨੂੰ ਇਸ ਦਾ ਭੁਗਤਾਨ ਕਰਨਾ ਪਵੇਗਾ।’’ ਉਨ੍ਹਾਂ ਕਿਹਾ, ‘‘ਜਿਹੜੇ ਸੂਬੇ ਪਹਿਲਾਂ ਹੀ ਭਾਰੀ ਕਰਜ਼ੇ ’ਚ ਡੁੱਬੇ ਹੋਏ ਹਨ, ਉਹ ਵੀ ਅਜਿਹੇ ਲੋਕਲੁਭਾਉਣੇ ਤਰੀਕਿਆਂ ਦਾ ਸਹਾਰਾ ਲੈ ਰਹੇ ਹਨ ਅਤੇ ਉਨ੍ਹਾਂ ਨੂੰ ਬਿਜਲੀ ਪਲਾਂਟਾਂ ਦਾ ਭੁਗਤਾਨ ਕਰਨ ਲਈ ਹੋਰ ਉਧਾਰ ਲੈਣਾ ਪੈ ਰਿਹਾ ਹੈ। ਇਸ ਕਾਰਨ ਉਹ ਕਰਜ਼ੇ ਦੇ ਜਾਲ ’ਚ ਫਸ ਗਏ ਹਨ।’’

ਅਜਿਹਾ ਕਰਨ ਵਾਲੇ ਸੂਬਿਆਂ ਦੇ ਨਾਮ ਪੁੱਛੇ ਜਾਣ ’ਤੇ ਉਨ੍ਹਾਂ ਨੇ ਪੰਜਾਬ ਦਾ ਨਾਂ ਲਿਆ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਪਹਿਲੇ ਦੋ ਸਾਲਾਂ ’ਚ 47,000 ਕਰੋੜ ਰੁਪਏ ਦਾ ਕਰਜ਼ਾ ਲਿਆ ਹੈ, ਜਿਸ ਨਾਲ ਸੂਬੇ ’ਤੇ ਕਰਜ਼ੇ ਦਾ ਬੋਝ ਹੋਰ ਵਧ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਸਥਿਤੀ ਨਾਲ ਨਜਿੱਠਿਆ ਨਹੀਂ ਗਿਆ ਤਾਂ ਆਉਣ ਵਾਲੀਆਂ ਪੀੜ੍ਹੀਆਂ ਲਈ ਸੜਕਾਂ, ਹਸਪਤਾਲ ਅਤੇ ਸਕੂਲ ਬਣਾਉਣ ਲਈ ਪੈਸੇ ਨਹੀਂ ਹੋਣਗੇ ਕਿਉਂਕਿ ਜੋ ਵੀ ਮਾਲੀਆ ਆਵੇਗਾ ਉਹ ਕਰਜ਼ੇ ਚੁਕਾਉਣ ਲਈ ਜਾਵੇਗਾ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement