ਖ਼ਬਰਾਂ |

ਤਾਜ਼ਾ |

ਪੱਛਮੀ ਏਸ਼ੀਆ ਸੰਘਰਸ਼ ਦੌਰਾਨ 1,700 ਤੋਂ ਵੱਧ ਭਾਰਤੀਆਂ ਨੇ ਜ਼ਮੀਨੀ ਸਰਹੱਦਾਂ ਰਾਹੀਂ ਇਰਾਨ ਛੱਡਿਆ: ਵਿਦੇਸ਼ ਮੰਤਰਾਲਾ
Published : Apr 7, 2026, 9:42 am IST
Updated : Apr 7, 2026, 9:42 am IST
SHARE ARTICLE
Over 1,700 Indians left Iran through land borders during West Asia conflict: MEA
Over 1,700 Indians left Iran through land borders during West Asia conflict: MEA

ਅਰਮੀਨੀਆ ਅਤੇ ਅਜ਼ਰਬਾਈਜਾਨ ਦੀ ਜ਼ਮੀਨੀ ਸਰਹੱਦੀ ਰਾਹੀਂ ਆਏ ਬਾਹਰ

ਨਵੀਂ ਦਿੱਲੀ : ਵਿਦੇਸ਼ ਮੰਤਰਾਲਾ ਨੇ ਦੱਸਿਆ ਕਿ ਇੱਕ ਮਹੀਨਾ ਪਹਿਲਾਂ ਸ਼ੁਰੂ ਹੋਏ ਪੱਛਮੀ ਏਸ਼ੀਆ ਸੰਘਰਸ਼ ਤੋਂ ਬਾਅਦ ਹੁਣ ਤੱਕ 1700 ਤੋਂ ਵੱਧ ਭਾਰਤੀ ਨਾਗਰਿਕ ਅਰਮੀਨੀਆ ਅਤੇ ਅਜ਼ਰਬਾਈਜਾਨ ਦੇ ਜ਼ਮੀਨੀ ਸਰਹੱਦੀ ਰਸਤਿਆਂ ਰਾਹੀਂ ਇਰਾਨ ਤੋਂ ਬਾਹਰ ਆ ਚੁੱਕੇ ਹਨ।ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਇੱਕ ਮੀਡੀਆ ਬ੍ਰੀਫਿੰਗ ਵਿੱਚ ਕਿਹਾ, "ਤਹਿਰਾਨ ਵਿੱਚ ਸਾਡੇ ਦੂਤਾਵਾਸ ਨੇ ਹੁਣ ਤੱਕ 1,777 ਭਾਰਤੀ ਨਾਗਰਿਕਾਂ ਨੂੰ ਅਰਮੀਨੀਆ ਅਤੇ ਅਜ਼ਰਬਾਈਜਾਨ ਰਾਹੀਂ ਇਰਾਨ ਤੋਂ ਬਾਹਰ ਕੱਢਣ ਵਿੱਚ ਸਹਾਇਤਾ ਕੀਤੀ ਹੈ।" ਇਹ ਭਾਰਤੀ ਨਾਗਰਿਕ ਅਰਮੀਨੀਆ ਅਤੇ ਅਜ਼ਰਬਾਈਜਾਨ ਤੋਂ ਜਹਾਜ਼ ਰਾਹੀਂ ਵਾਪਸ ਆਪਣੇ ਘਰ ਪਰਤ ਰਹੇ ਹਨ।

ਜੈਸਵਾਲ ਨੇ ਦੱਸਿਆ ਕਿ ਘਰ ਪਰਤਣ ਵਾਲੇ ਭਾਰਤੀਆਂ ਵਿੱਚ 895 ਵਿਦਿਆਰਥੀ ਅਤੇ 345 ਮਛੇਰੇ ਸ਼ਾਮਲ ਹਨ। ਉਨ੍ਹਾਂ ਕਿਹਾ, "ਭਾਰਤੀ ਮਛੇਰੇ ਇਰਾਨ ਦੀਆਂ ਵੱਖ-ਵੱਖ ਕੰਪਨੀਆਂ ਵਿੱਚ ਕੰਮ ਕਰਦੇ ਸਨ ਅਤੇ ਉਹ 4 ਅਪਰੈਲ ਨੂੰ ਅਰਮੀਨੀਆ ਤੋਂ ਜਹਾਜ਼ ਰਾਹੀਂ ਘਰ ਪਰਤ ਆਏ ਸਨ।
 

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਥੁਰਾ ਹਾਦਸੇ 'ਚ ਮਾਰੇ ਗਏ ਪੰਜਾਬੀਆਂ ਦੀਆਂ ਲੁਧਿਆਣਾ ਲਿਆਂਦੀਆਂ ਮ੍ਰਿਤਕ ਦੇਹਾਂ, ਪਰਿਵਾਰ ਭੁੱਬਾਂ ਮਾਰ ਰੋਇਆ

11 Apr 2026 2:04 PM

Amritpal Mehron ਦੀ ਗ੍ਰਿਫ਼ਤਾਰੀ 'ਤੇ ਬੋਲੀ Kamal Kaur Bhabhi ਦੀ ਮਾਂ

10 Apr 2026 2:53 PM

ਕੇਂਦਰੀ ਖ਼ੁਰਾਕ ਮੰਤਰੀ ਨਾਲ਼ CM Mann ਦੀ ਬੈਠਕ ਹੋਈ ਖ਼ਤਮ, ਕਣਕ ਦੀ ਖਰੀਦ ਨੂੰ ਲੈ ਕੇ CM ਮਾਨ ਨੇ ਕੀਤੀ ਬੈਠਕ

10 Apr 2026 2:51 PM

Donald Trump ਦੀ Iran ਨੂੰ ਮੁੜ ਧਮਕੀ 'ਹੋਰਮੁਜ਼ ਸਟ੍ਰੇਟ ਨਾ ਖੋਲ੍ਹਿਆ ਤਾਂ ਕਰਾਂਗੇ ਹਮਲਾ...' Iran VS Israel War

09 Apr 2026 3:21 PM

'ਪੰਜਾਬ ਦੀਆਂ ਜੇਲ੍ਹਾਂ 'ਚ ਰਚੀ ਸਾਜ਼ਿਸ਼,AGTF ਨੂੰ ਹਮਲੇ ਬਾਰੇ ਸੀ ਜਾਣਕਾਰੀ', ਚੰਡੀਗੜ੍ਹ ਮੇਅਰ ਸੌਰਭ ਜੋਸ਼ੀ ਦਾ ਵੱਡਾ ਬਿਆਨ

08 Apr 2026 1:58 PM
Advertisement