ਪਾਕਿਸਤਾਨ ਜਾਣ ਵਾਲੇ ਰਾਵੀ ਦੇ ਪਾਣੀ ਦੀ ਬਰਬਾਦੀ ਰੋਕੇ ਪੰਜਾਬ ਸਰਕਾਰ : ਖੱਟਰ
Published : May 7, 2018, 12:30 pm IST
Updated : May 7, 2018, 12:30 pm IST
SHARE ARTICLE
Ravi waters going to Pakistan : Khattar
Ravi waters going to Pakistan : Khattar

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਪੱਤਰ ਲਿਖ ਕੇ ਬੇਨਤੀ ਕੀਤੀ ਹੈ

ਚੰਡੀਗੜ੍ਹ, 7 ਮਈ : ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਪੱਤਰ ਲਿਖ ਕੇ ਬੇਨਤੀ ਕੀਤੀ ਹੈ ਕਿ 'ਰਾਵੀ ਦਰਿਆ ਦਾ ਪਾਣੀ ਪਾਕਿਸਤਾਨ ਵਿਚ ਜਾਣ ਦੀ ਬਰਬਾਦੀ ਤੋਂ ਰੋਕਣ ਲਈ  ਹੱਥ ਮਿਲਾਉਣ। ਦੋਹਾਂ ਸੂਬਿਆਂ ਵਿਚ ਪਾਣੀ ਸੰਕਟ ਨੂੰ ਵੇਖਦੇ ਹੋਏ ਉਨ੍ਹਾਂ ਨੇ ਇਹ ਬੇਨਤੀ ਕੀਤੀ ਹੈ। ਖੱਟਰ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਪੱਤਰ ਵਿਚ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਬੇਨਤੀ ਕੀਤੀ ਹੈ ਕਿ ਅਪਣੇ ਅਧਿਕਾਰੀਆਂ ਨੂੰ ਆਦੇਸ਼ ਦੇਣ ਕਿ ਇਸ ਪ੍ਰਸਤਾਵ 'ਤੇ ਗੌਰ ਕਰਨ।  

ਪੱਤਰ ਵਿਚ ਕਿਹਾ ਗਿਆ ਹੈ ਕਿ ਤੁਹਾਨੂੰ (ਅਮਰਿੰਦਰ ਸਿੰਘ) ਇਨ੍ਹਾਂ ਖ਼ਬਰਾਂ ਬਾਰੇ ਸੋਚ ਵਿਚਾਰ ਕਰਨੀ ਚਾਹੀਦੀ ਹੈ ਕਿ ਸਾਡੇ ਸੂਬਿਆਂ ਵਿਚ ਪਾਣੀ ਦਾ ਗੰਭੀਰ ਸੰਕਟ ਹੈ। ਹਰਿਆਣਾ ਅਤੇ ਪੰਜਾਬ ਦੇ ਜਿਆਦਾ ਤੋਂ ਜ਼ਿਆਦਾ ਬਲਾਕ ਅਤਿ ਗੰਭੀਰ ਸਥਿਤੀ ਵਾਲੇ ਬਲਾਕ ਦੀ ਸ਼੍ਰੇਣੀ ਵਿਚ ਜਾ ਰਹੇ ਹਨ ਜਦਕਿ ਸਾਡੇ ਮਿਹਨਤੀ ਕਿਸਾਨ ਕਠਿਨਾਈਆਂ ਦਾ ਸਾਹਮਣਾ ਕਰ ਰਹੇ ਹਨ।  ਪੱਤਰ ਵਿਚ ਲਿਖਿਆ ਗਿਆ ਹੈ ਕਿ ਮੇਰਾ ਮੰਨਣਾ ਹੈ ਕਿ ਸਮਾਂ ਆ ਗਿਆ ਹੈ ਕਿ ਅਸੀਂ ਹੱਥ ਮਿਲਾ ਕੇ ਰਾਵੀ ਦੇ ਪਾਣੀ ਨੂੰ ਪਾਕਿਸਤਾਨ ਵਿਚ ਬੇਕਾਰ ਹੋਣ ਤੋਂ ਰੋਕੀਏ। 

Location: India, Haryana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement