PM ਮੋਦੀ ਨੇ ਫ਼ੋਨ 'ਤੇ ਸਿਰਫ਼ ‘ਮਨ ਕੀ ਬਾਤ’ ਕੀਤੀ, ਚੰਗਾ ਹੁੰਦਾ ਜੇ ਕੰਮ ਦੀ ਗੱਲ ਕਰਦੇ- ਝਾਰਖੰਡ ਸੀਐਮ
Published : May 7, 2021, 11:26 am IST
Updated : May 7, 2021, 11:26 am IST
SHARE ARTICLE
PM Modi spoke his mann ki baat, did not listen, says Jharkhand CM
PM Modi spoke his mann ki baat, did not listen, says Jharkhand CM

ਝਾਰਖੰਡ ਦੇ ਮੁੱਖ ਮੰਤਰੀ ਦਾ ਪੀਐਮ ਮੋਦੀ ’ਤੇ ਤੰਜ

ਰਾਂਚੀ: ਕੋਰੋਨਾ ਮਹਾਂਮਾਰੀ ਨਾਲ ਪੂਰਾ ਦੇਸ਼ ਜੂਝ ਰਿਹਾ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਨੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਫੋਨ ’ਤੇ ਗੱਲ ਕੀਤੀ ਅਤੇ ਮਹਾਂਮਾਰੀ ਦੀ ਸਥਿਤੀ ਜਾ ਜਾਇਜ਼ਾ ਲਿਆ। ਇਸ ਮੌਕੇ ਝਾਰਖੰਡ ਦੇ ਮੁੱਖ ਮੰਤਰੀ ਨੇ ਕਿਹਾ ਕਿ ਪੀਐਮ ਮੋਦੀ ਨੇ ਫੋਨ ’ਤੇ ਸਿਰਫ ਅਪਣੇ ਮਨ ਦੀ ਗੱਲ ਕੀਤੀ ਹੈ। ਸੋਰੇਨ ਨੇ ਕਿਹਾ ਕਿ ਚੰਗਾ ਹੁੰਦਾ ਜੇਕਰ ਪੀਐਮ ਮੋਦੀ ਕੰਮ ਦੀ ਗੱਲ ਕਰਦੇ ਅਤੇ ਕੰਮ ਦੀ ਗੱਲ ਸੁਣਦੇ।

Chief Minister Hemant SorenChief Minister Hemant Soren

ਪੀਐਮ ਮੋਦੀ ਨਾਲ ਗੱਲ ਕਰਨ ਤੋਂ ਬਾਅਦ ਸੋਰੇਨ ਨੇ ਟਵੀਟ ਕਰਦਿਆਂ ਪ੍ਰਧਾਨ ਮੰਤਰੀ ’ਤੇ ਤੰਜ ਕੱਸਿਆ। ਮੁੱਖ ਮੰਤਰੀ ਹੇਮੰਤ ਸੋਰੇਨ ਨੇ ਟਵੀਟ ਕੀਤਾ, ‘ਅੱਜ ਮਾਣਯੋਗ ਪ੍ਰਧਾਨ ਮੰਤਰੀ ਜੀ ਨੇ ਫੋਨ ਕੀਤਾ। ਉਹਨਾਂ ਨੇ ਸਿਰਫ਼ ਅਪਣੇ ਮਨ ਦੀ ਗੱਲ ਕੀਤੀ। ਚੰਗਾ ਹੁੰਦਾ ਜੇਕਰ ਉਹ ਕੰਮ ਦੀ ਗੱਲ ਕਰਦੇ ਅਤੇ ਕੰਮ ਦੀ ਗੱਲ ਸੁਣਦੇ’।

TweetTweet

ਝਾਰਖੰਡ ਦੇ ਮੁੱਖ ਮੰਤਰੀ ਦਾ ਇਹ ਟਵੀਟ ਸੋਸ਼ਲ ਮੀਡੀਆ ’ਤੇ ਕਾਫੀ ਵਾਇਰਲ ਹੋ ਰਿਹਾ ਹੈ। ਦੱਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਕੁਝ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਫੋਨ ’ਤੇ ਗੱਲ ਕੀਤੀ ਸੀ। ਇਸ ਦੌਰਾਨ ਪੀਐਮ ਮੋਦੀ ਨੇ ਮੁੱਖ ਮੰਤਰੀਆਂ ਕੋਰੋਨਾ ਮਹਾਂਮਾਰੀ ਦੀ ਸਥਿਤੀ ਸਬੰਧੀ ਜਾਣਕਾਰੀ ਲਈ।

Location: India, Jharkhand, Ranchi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement