ਪੰਜਾਬ ਯੂਥ ਵਿਕਾਸ ਬੋਰਡ ਨੇ ਸੂਬੇ ਭਰ ਵਿੱਚ ਸਫਲਤਾਪੂਰਵਕ 33 ਕੋਵਿਡ ਟੀਕਾਕਰਨ ਕੈਂਪ ਲਗਾਏ: ਬਿੰਦਰਾ
Published : May 7, 2021, 3:23 pm IST
Updated : May 7, 2021, 3:23 pm IST
SHARE ARTICLE
Chairman Sukhwinder Singh Bindra
Chairman Sukhwinder Singh Bindra

ਟੀਕਾਕਰਨ ਦੀ ਤੇਜ਼ ਮੁਹਿੰਮ ਨਾਲ ਵੱਧ ਤੋਂ ਵੱਧ ਲੋਕਾਂ ਵਿੱਚ ਰੋਗ ਪ੍ਰਤੀਰੋਧ ਸ਼ਕਤੀ ਜਾ ਸਕਦੀ ਹੈ ਵਧਾਈ

ਚੰਡੀਗੜ੍ਹ: ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਨੇ ਅੱਜ ਦੱਸਿਆ ਕਿ ਸੂਬੇ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਾਉਣ ਦੇ ਮੱਦੇਨਜ਼ਰ ਬੋਰਡ ਵੱਲੋਂ ਸੂਬੇ ਭਰ ਵਿੱਚ ਹੁਣ ਤੱਕ 33 ਟੀਕਾਕਰਨ ਕੈਂਪ ਲਗਾਏ ਜਾ ਚੁੱਕੇ ਹਨ। ਉਹਨਾਂ ਦੱਸਿਆ ਕਿ ਉਹ ਪੰਜਾਬ ਯੂਥ ਵਿਕਾਸ ਬੋਰਡ ਦੇ ਸਾਰੇ ਮੈਂਬਰਾਂ ਅਤੇ ਯੂਥ ਕਲੱਬਾਂ ਨੂੰ ਆਪਣੇ-ਆਪਣੇ ਖੇਤਰਾਂ ਵਿੱਚ ਅਜਿਹੇ ਕੈਂਪ ਲਗਾਉਣ ਲਈ ਪ੍ਰੇਰਿਤ ਕਰ ਰਹੇ ਹਨ ਤਾਂ ਜੋ ਅਸੀਂ ਕੋਵਿਡ ਮਹਾਂਮਾਰੀ ਨਾਲ ਨਜਿੱਠਣ ਦੇ ਯੋਗ ਹੋ ਸਕੀਏ।

Corona vaccineCorona vaccine

ਟੀਕਾਕਰਨ ਮੁਹਿੰਮ ਨੂੰ ਤੇਜ਼ ਕਰ ਕੇ ਕੋਵਿਡ-19 ਮਹਾਂਮਾਰੀ ਵਿਰੁੱਧ ਚੱਲ ਰਹੀ ਮੁਹਿੰਮ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਦੇ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਦਿਆਂ ਸੁਖਵਿੰਦਰ ਸਿੰਘ ਬਿੰਦਰਾ ਦੀ ਪ੍ਰਧਾਨਗੀ ਹੇਠ ਪੰਜਾਬ ਯੂਥ ਵਿਕਾਸ ਬੋਰਡ ਵੱਲੋਂ ਹੁਣ ਤੱਕ ਸੂਬੇ ਭਰ ਵਿੱਚ ਕੁੱਲ 33 ਕੋਵਿਡ-19 ਟੀਕਾਕਰਨ ਕੈਂਪ ਲਗਾਏ ਗਏ ਹਨ।

 

Chairman Sukhwinder Singh BindraChairman Sukhwinder Singh Bindra

 ਬਿੰਦਰਾ ਨੇ ਕੱਲ੍ਹ ਲੁਧਿਆਣਾ ਦੇ ਦੁੱਗਰੀ ਅਤੇ ਸ਼ਹੀਦ ਬਾਬਾ ਦੀਪ ਸਿੰਘ ਜੀ ਗੁਰਦੁਆਰਾ ਸਾਹਿਬ ਵਿਖੇ ਇਸ ਤਰ੍ਹਾਂ ਦੇ ਦੋ ਕੈਂਪਾਂ ਦਾ ਉਦਘਾਟਨ ਕੀਤਾ ਜਦੋਂਕਿ ਕੱਲ੍ਹ ਅੰਮ੍ਰਿਤਸਰ ਅਤੇ ਮੁਹਾਲੀ ਵਿਖੇ ਵੀ ਇੱਕ-ਇੱਕ ਕੈਂਪ ਲਗਾਇਆ ਗਿਆ। ਇਸ ਮੌਕੇ ਚੇਅਰਮੈਨ ਨੇ ਕਿਹਾ ਕਿ ਸੂਬੇ ਦੇ ਸਾਰੇ ਨੌਜਵਾਨਾਂ ਨੂੰ ਕੋਵਿਡ ਟੀਕਾ ਲਗਵਾਉਣ ਲਈ ਪ੍ਰੇਰਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਯੂਥ ਵਿਕਾਸ ਬੋਰਡ ਸਾਰੇ ਯੋਗ ਵਿਅਕਤੀਆਂ ਨੂੰ ਕੋਵਿਡ ਟੀਕੇ ਦੀ ਖੁਰਾਕ ਲਗਵਾਉਣ ਲਈ ਠੋਸ ਯਤਨ ਕਰ ਰਹੀ ਹੈ ਅਤੇ ਸਾਰੇ ਯੋਗ ਵਿਅਕਤੀਆਂ ਨੂੰ ਜਲਦ ਤੋਂ ਜਲਦ ਟੀਕਾਕਰਨ ਅਧੀਨ ਕਵਰ ਕਰਨਾ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।

Corona vaccineCorona vaccine

ਚੇਅਰਮੈਨ ਨੇ ਕਿਹਾ ਕਿ ਸਿਰਫ ਟੀਕਾਕਰਨ ਦੀ ਤੇਜ਼ ਮੁਹਿੰਮ ਨਾਲ ਵੱਧ ਤੋਂ ਵੱਧ ਲੋਕਾਂ ਵਿੱਚ ਰੋਗ ਪ੍ਰਤੀਰੋਧ ਸ਼ਕਤੀ ਵਧਾਈ ਜਾ ਸਕਦੀ ਹੈ ਜਿਸ ਨਾਲ ਇਸ ਬਿਮਾਰੀ ਦੇ ਫੈਲਾਅ ਦੀ ਕੜੀ ਨੂੰ ਤੋੜਿਆ ਜਾ ਸਕਦਾ ਹੈ। ਉਨ੍ਹਾਂ ਨੇ ਅਜਿਹੇ ਲੋਕ ਹਿੱਤ ਕਾਰਜਾਂ ਲਈ ਹਮੇਸ਼ਾ ਪੰਜਾਬ ਯੂਥ ਵਿਕਾਸ ਬੋਰਡ ਦਾ ਸਾਥ ਦੇਣ ਲਈ ਸਨਅਤਕਾਰਾਂ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।  

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement