ਕੋਵਿਡ 19 : ਦੇਸ਼ ’ਚ ਰੀਕਾਰਡ 3,915 ਮਰੀਜ਼ਾਂ ਦੀ ਮੌਤ, 4.14 ਲੱਖ ਤੋਂ ਵੱਧ ਨਵੇਂ ਮਾਮਲੇ ਆਏੇ
Published : May 7, 2021, 11:43 am IST
Updated : May 7, 2021, 11:43 am IST
SHARE ARTICLE
corona virus
corona virus

16,49,73,058 ਲੋਕਾਂ ਨੂੰ ਲੱਗ ਚੁੱਕੀ ਵੈਕਸੀਨ

ਨਵੀਂ ਦਿੱਲੀ : ਦੇਸ਼ ’ਚ ਕੋਰੋਨਾ ਵਾਇਰਸ ਦਾ ਹਮਲਾ ਲਗਾਤਾਰ ਜਾਰੀ ਹੈ। ਕੋਰੋਨਾ ਵਾਇਰਸ ਦੀ ਦੂਜੀ ਲਹਿਰ ਬੇਹੱਦ ਭਿਆਨਕ ਹੁੰਦੀ ਜਾ ਰਹੀ ਹੈ। ਪਿਛਲੇ 24 ਘੰਟਿਆਂ ’ਚ ਦੇਸ਼ ’ਚ ਦਰਜ ਹੋਏ ਕੋਰੋਨਾ ਮਾਮਲਿਆਂ ਨੇ ਹੁਣ ਤਕ ਦੇ ਸਾਰੇ ਰੀਕਾਰਡ ਤੋੜ ਦਿਤੇ ਹਨ।

ਦੇਸ਼ ’ਚ ਕੋਰੋਨਾ ਦੇ  4,14,188 ਨਵੇਂ ਕੇਸ ਦਰਜ ਕੀਤੇ ਗਏ ਹਨ। ਇਹ ਦੂਜੀ ਵਾਰ ਹੈ, ਜਦੋਂ ਦੇਸ਼ ਵਿਚ ਕੋਰੋਨਾ ਦੇ ਕੇਸ 4 ਲੱਖ ਪਾਰ ਕਰ ਗਏ ਹਨ। ਇਸ ਤੋਂ ਪਹਿਲਾਂ 30 ਅਪ੍ਰੈਲ ਨੂੰ ਦੇਸ਼ ਵਿਚ ਕੋਰੋਨਾ ਦੇ 4,02,351 ਨਵੇਂ ਮਾਮਲੇ ਸਾਹਮਣੇ ਆਏ ਸਨ।

corona viruscorona virus

ਉੱਥੇ ਹੀ ਕੋਰੋਨਾ ਨਾਲ ਰੀਕਾਰਡ ਤੋੜ ਮੌਤਾਂ ਵੀ ਹੋਈਆਂ ਹਨ। ਪਿਛਲੇ 24 ਘੰਟਿਆਂ ’ਚ 3,915 ਹੋਰ ਮੌਤਾਂ ਨਾਲ ਮ੍ਰਿਤਕਾਂ ਦਾ ਅੰਕੜਾ 2,34,083 ਤਕ ਪੁੱਜ ਗਿਆ ਹੈ।

corona viruscorona virus

ਲਗਾਤਾਰ ਵਧਦੇ ਮਾਮਲਿਆਂ ਦੇ ਬਾਅਦ ਦੇਸ਼ ’ਚ ਇਲਾਜ ਅਧੀਨ ਰੋਗੀਆਂ ਦੀ ਗਿਣਤੀ  36,45,164 ਹੋ ਗਈ ਹੈ। ਸਵੇਰ ਤਕ ਦੇ ਅੰਕੜਿਆਂ ਮੁਤਾਬਕ ਬੀਮਾਰੀ ਨਾਲ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ 1,76,12,351 ਹੋ ਗਈ ਹੈ। ਦੇਸ਼ ਵਿਚ ਹੁਣ ਤੱਕ 16,49,73,058 ਲੋਕਾਂ ਨੂੰ ਵੈਕਸੀਨ ਲਗਾਈ ਜਾ ਚੁੱਕੀ ਹੈ

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement