ਕੋਰੋਨਾ ਪੀੜਤਾਂ ਦੀ ਮਦਦ ਲਈ ਅੱਗੇ ਆਏ ਵਿਰਾਟ ਕੋਹਲੀ ਤੇ ਪਤਨੀ ਅਨੁਸ਼ਕਾ ਸ਼ਰਮਾ, ਸ਼ੁਰੂ ਕੀਤਾ ਅਭਿਆਨ
Published : May 7, 2021, 12:24 pm IST
Updated : May 7, 2021, 12:40 pm IST
SHARE ARTICLE
Virat Kohli and Anushka Sharma
Virat Kohli and Anushka Sharma

ਕੋਰੋਨਾ ਯੋਧਿਆਂ ਨੂੰ ਕੀਤਾ ਸਲਾਮ

ਨਵੀਂ ਦਿੱਲੀ:  ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਅਤੇ ਉਨ੍ਹਾਂ ਦੀ ਪਤਨੀ ਅਨੁਸ਼ਕਾ ਸ਼ਰਮਾ ਨੇ ਭਾਰਤ ਵਿੱਚ ਲਗਾਤਾਰ ਵੱਧ ਰਹੇ  ਕੋਵਿਡ 19 ਮਰੀਜ਼ਾਂ ਲਈ ਰਾਹਤ ਕਾਰਜ ਮੁਹਿੰਮ ਦੀ ਘੋਸ਼ਣਾ ਕੀਤੀ ਹੈ। ਸੋਸ਼ਲ ਮੀਡੀਆ 'ਤੇ ਪੋਸਟ ਕੀਤੀ ਇਕ ਵੀਡੀਓ ਵਿਚ ਕੋਹਲੀ ਅਤੇ ਅਨੁਸ਼ਕਾ ਨੇ ਭਾਰਤ ਵਿਚ ਕੋਰੋਨਾ ਦੀ ਸਥਿਤੀ 'ਤੇ ਚਿੰਤਾ ਜ਼ਾਹਰ ਕੀਤੀ ਅਤੇ ਰਾਹਤ ਕਾਰਜਾਂ ਲਈ ਕੋਰੋਨਾ ਯੋਧਿਆਂ ਨੂੰ ਸਲਾਮ ਕੀਤਾ। ਉਹਨਾਂ ਨੇ ਇੱਕ ਫੰਡਰੇਜ਼ਰ ਦਾ ਵੇਰਵਾ ਵੀ ਸਾਂਝਾ ਕੀਤਾ ਹੈ।

 
 
 
 
 
 
 
 
 
 
 
 
 
 
 

A post shared by Virat Kohli (@virat.kohli)

 

ਕੋਹਲੀ ਨੇ ਇੰਸਟਾਗ੍ਰਾਮ ਦੇ ਜ਼ਰੀਏ 45 ਸੈਕਿੰਡ ਦੀ ਇਕ ਵੀਡੀਓ ਵਿਚ ਰਾਹਤ ਕਾਰਜਾਂ ਬਾਰੇ ਜਾਣਕਾਰੀ ਦਿੱਤੀ। ਉਹਨਾਂ ਨੇ ਪੋਸਟ ਵਿੱਚ ਲਿਖਿਆ, ‘ਕੋਵਿਡ -19 ਦੇ ਪ੍ਰਕੋਪ ਤੋਂ ਬਾਅਦ ਸਾਡਾ ਦੇਸ਼ ਕਈ ਕੋਸ਼ਿਸ਼ਾਂ ਕਰ ਰਿਹਾ ਹੈ, ਸਾਡੀ ਸਿਹਤ ਪ੍ਰਣਾਲੀਆਂ ਨੂੰ ਚੁਣੌਤੀ ਦਿੱਤੀ ਜਾ ਰਹੀ ਹੈ, ਸਾਨੂੰ ਇਕੱਠੇ ਹੋ ਕੇ ਆਪਣੇ ਭਾਰਤ ਦੀ ਮਦਦ ਕਰਨ ਦੀ ਲੋੜ ਹੈ।

Virat Kohli With Anushka SharmaVirat Kohli With Anushka Sharma

ਮੈਂ ਅਤੇ ਅਨੁਸ਼ਕਾ ਨੇ ਕੋਵਿਡ -19 'ਤੇ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ, ਕੋਵਿਡ -19 ਰਾਹਤ ਲਈ ਫੰਡ ਇਕੱਠੇ ਕਰਨ ਲਈ ਅਸੀਂ ਤੁਹਾਡੇ ਸਮਰਥਨ ਲਈ ਧੰਨਵਾਦੀ ਹੋਵਾਂਗੇ। ਜਿੰਦਗੀ ਬਚਾਉਣ ਲਈ ਕੋਈ ਰਾਸ਼ੀ ਛੋਟੀ ਨਹੀਂ ਹੈ। ਸਿਰਫ ਇਹੀ ਨਹੀਂ ਉਹਨਾਂ ਨੇ ਕਿਹਾ ਕਿ ਅਸੀਂ ਤਬਦੀਲੀ ਲਿਆਉਣ ਲਈ ਸਭ ਕੁਝ ਕਰਾਂਗੇ ਪਰ ਇਸ ਨਾਲ ਲੜਨ ਲਈ ਸਾਨੂੰ ਤੁਹਾਡੀ ਮਦਦ ਦੀ ਜ਼ਰੂਰਤ ਹੈ।

Virat KohliVirat Kohli

ਮੈਂ ਤੁਹਾਨੂੰ ਸਾਰਿਆਂ ਨੂੰ ਸਾਡੇ ਅੰਦੋਲਨ ਵਿਚ ਸ਼ਾਮਲ ਹੋਣ ਦੀ ਅਪੀਲ ਕਰਦਾ ਹਾਂ। ਸਾਡੇ ਦੇਸ਼ ਨੂੰ ਸੁਰੱਖਿਅਤ ਅਤੇ ਮਜ਼ਬੂਤ ਰੱਖਣ ਲਈ ਆਪਣਾ ਯੋਗਦਾਨ ਪਾਉ। ਤੁਹਾਡਾ ਧੰਨਵਾਦ। ਇਸਦੇ ਨਾਲ ਉਹਨਾਂ ਨੇ ਇੱਕ ਲਿੰਕ ਵੀ ਸਾਂਝਾ ਕੀਤਾ ਜਿੱਥੇ ਕੋਈ ਵੀ ਆਪਣਾ ਯੋਗਦਾਨ ਦੇ ਸਕਦਾ ਹੈ। 

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement