ਇਨਸਾਨੀਅਤ ਸ਼ਰਮਸਾਰ: ਪਾਕਿਸਤਾਨ 'ਚ ਕੁੜੀ ਦੀ ਲਾਸ਼ ਨਾਲ ਕੀਤਾ ਬਲਾਤਕਾਰ
Published : May 7, 2022, 8:07 pm IST
Updated : May 7, 2022, 8:08 pm IST
SHARE ARTICLE
photo
photo

ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਸ਼ੁਰੂ

 

ਇਸਲਾਮਾਬਾਦ : ਪਾਕਿਸਤਾਨ ਤੋਂ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਜਿਥੇ ਗੁਜਰਾਤ ਦੇ ਚੱਕ ਕਮਲਾ ਪਿੰਡ 'ਚ ਕੁਝ ਅਣਪਛਾਤੇ ਵਿਅਕਤੀਆਂ ਨੇ ਇਕ ਨਾਬਾਲਗ ਲੜਕੀ ਦੀ ਕਬਰ ਨੂੰ ਪੁੱਟ ਕੇ ਉਸ  ਦੀ ਲਾਸ਼ ਨਾਲ ਬਲਾਤਕਾਰ ਕੀਤਾ। ਪਾਕਿਸਤਾਨ ਮੁਸਲਿਮ ਲੀਗ (ਪੀਐਮਐਲਐਨ) ਦੇ ਡਿਪਟੀ ਸੈਕਟਰੀ-ਜਨਰਲ ਅਤਾਉੱਲਾ ਤਰਾਰ ਨੇ 6 ਮਈ ਨੂੰ ਟਵਿੱਟਰ 'ਤੇ ਜਾਣਕਾਰੀ ਦਿੱਤੀ ਕਿ 17 ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਮਾਮਲੇ ਦੀ ਜਾਂਚ  ਕੀਤੀ ਜਾ ਰਹੀ ਹੈ। 

 

ਖਬਰਾਂ ਮੁਤਾਬਕ ਹੈਰਾਨ ਕਰਨ ਵਾਲੀ ਘਟਨਾ ਦਾ ਖੁਲਾਸਾ ਉਸ ਸਮੇਂ ਹੋਇਆ ਜਦੋਂ ਮ੍ਰਿਤਕ ਲੜਕੀ ਦੇ ਰਿਸ਼ਤੇਦਾਰ ਅਗਲੀ ਸਵੇਰ ਆਪਣੀ ਧਾਰਮਿਕ ਰਵਾਇਤਾਂ ਅਨੁਸਾਰ ਕਬਰਿਸਤਾਨ ਗਏ। ਰਿਸ਼ਤੇਦਾਰਾਂ ਨੇ ਕਬਰ ਪੁੱਟੀ ਅਤੇ ਨੰਗੀ ਲਾਸ਼ ਪਈ ਵੇਖੀ। ਲਾਸ਼ 'ਤੇ ਬਲਾਤਕਾਰ ਦੇ ਨਿਸ਼ਾਨ ਸਨ।

 

PHOTO
PHOTO

 

ਮ੍ਰਿਤਕ ਲੜਕੀ ਦੇ ਚਾਚਾ ਨੇ ਪੁਲਿਸ ਕੋਲ ਪਹੁੰਚ ਕਰਕੇ ਇਸ ਸਬੰਧੀ ਐਫਆਈਆਰ ਦਰਜ ਕਰਵਾਈ ਹੈ। ਪੁਲਿਸ ਨੇ ਐਫਆਈਆਰ ਦੇ ਆਧਾਰ 'ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਰਿਪੋਰਟਾਂ ਅਨੁਸਾਰ, ਇਹ ਅਜੇ ਵੀ ਅਸਪਸ਼ਟ ਹੈ ਕਿ ਘਟਨਾ ਨੂੰ ਅੰਜਮਾ ਦੇਣ ਵਿੱਚ ਕਿੰਨੇ ਆਦਮੀ ਸ਼ਾਮਲ ਸਨ।

 

PHOTO
PHOTO

 

ਸਥਾਨਕ ਮੀਡੀਆ ਰਿਪੋਰਟਾਂ ਅਨੁਸਾਰ ਮ੍ਰਿਤਕ ਲੜਕੀ, ਜੋ ਕਿ ਮਾਨਸਿਕ ਅਤੇ ਸਰੀਰਕ ਤੌਰ 'ਤੇ ਅਪਾਹਜ ਸੀ, ਦੀ 4 ਮਈ ਨੂੰ ਮੌਤ ਹੋ ਗਈ ਸੀ। ਪਰਿਵਾਰ ਨੇ ਸ਼ਾਮ ਕਰੀਬ 6 ਵਜੇ ਉਸ ਨੂੰ ਧਾਰਮਿਕ ਰਵਾਇਤਾਂ ਅਨੁਸਾਰ ਕਬਰਿਸਤਾਨ ਵਿੱਚ ਦਫ਼ਨਾਇਆ ਅਤੇ ਘਰ ਪਰਤਿਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement