Delhi News : ਜੰਮੂ-ਕਸ਼ਮੀਰ ’ਚ ਗੁਰਦੁਆਰਾ ਸਾਹਿਬ 'ਤੇ ਹਮਲਾ ਬੇਹੱਦ ਨਿੰਦਣਯੋਗ ਤੇ ਮਨੁੱਖਤਾ ਨੂੰ ਸ਼ਰਮਸਾਰ ਕਰਨ ਵਾਲਾ: ਅਰਵਿੰਦ ਕੇਜਰੀਵਾਲ

By : BALJINDERK

Published : May 7, 2025, 9:03 pm IST
Updated : May 7, 2025, 9:03 pm IST
SHARE ARTICLE
Arvind Kejriwal
Arvind Kejriwal

Delhi News : ਕੇਜਰੀਵਾਲ ਨੇ ਹਮਲੇ ਵਿੱਚ ਮਾਰੇ ਗਏ ਲੋਕਾਂ ਅਤੇ ਪੀੜਤ ਪਰਿਵਾਰਾਂ ਪ੍ਰਤੀ ਸੰਵੇਦਨਾ ਜਤਾਈ

Delhi News in Punjabi : ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਜੰਮੂ-ਕਸ਼ਮੀਰ ਦੇ ਪੁੰਛ ਸੈਕਟਰ ਵਿੱਚ ਐਲਓਸੀ ਦੇ ਨੇੜੇ ਇੱਕ ਗੁਰਦੁਆਰਾ ਸਾਹਿਬ 'ਤੇ ਪਾਕਿਸਤਾਨ ਵੱਲੋਂ ਕੀਤੇ ਗਏ ਹਮਲੇ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ।

ਕੇਜਰੀਵਾਲ ਨੇ ਪਾਕਿਸਤਾਨ ਦੇ ਇਸ ਹਮਲੇ ਨੂੰ ਬਹੁਤ ਹੀ ਨਿੰਦਣਯੋਗ ਅਤੇ ਮਨੁੱਖਤਾ ਨੂੰ ਸ਼ਰਮਸਾਰ ਕਰਨ ਵਾਲਾ ਦੱਸਿਆ। ਉਨ੍ਹਾਂ ਹਮਲੇ ਵਿੱਚ ਮਾਰੇ ਗਏ ਰਾਗੀ ਸਿੰਘ ਭਾਈ ਅਮਰੀਕ ਸਿੰਘ, ਅਮਰਜੀਤ ਸਿੰਘ, ਰਣਜੀਤ ਸਿੰਘ ਅਤੇ ਰੂਬੀ ਕੌਰ ਨੂੰ ਸ਼ਰਧਾਂਜਲੀ ਦਿੱਤੀ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਡੂੰਘੀ ਸੰਵੇਦਨਾ ਪ੍ਰਗਟ ਕੀਤੀ।

ਮੰਗਲਵਾਰ ਰਾਤ ਨੂੰ ਪੁੰਛ ਸੈਕਟਰ ਵਿੱਚ ਐਲਓਸੀ ਨੇੜੇ ਪਾਕਿਸਤਾਨ ਵੱਲੋਂ ਕੀਤੀ ਗਈ ਭਾਰੀ ਗੋਲ਼ੀਬਾਰੀ ਅਤੇ ਬੰਬਾਰੀ ਵਿੱਚ ਇੱਕ ਔਰਤ ਅਤੇ ਦੋ ਬੱਚਿਆਂ ਸਮੇਤ ਲਗਭਗ 10 ਲੋਕਾਂ ਦੀ ਮੌਤ ਹੋ ਗਈ ਅਤੇ ਲਗਭਗ 45 ਹੋਰ ਜ਼ਖ਼ਮੀ ਹੋ ਗਏ। ਅਰਵਿੰਦ ਕੇਜਰੀਵਾਲ ਨੇ ਸਾਰੀਆਂ ਵਿੱਛੜੀਆਂ ਰੂਹਾਂ ਦੀ ਸ਼ਾਂਤੀ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਇਸ ਅਸਹਿ ਦਰਦ ਨੂੰ ਸਹਿਣ ਦੀ ਤਾਕਤ ਦੇਣ ਲਈ ਪ੍ਰਮਾਤਮਾ ਅੱਗੇ ਪ੍ਰਾਰਥਨਾ ਕੀਤੀ। ਉਨ੍ਹਾਂ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਵੀ ਕੀਤੀ।

 (For more news apart from Attack on Gurdwara Sahib in Jammu and Kashmir is highly condemnable and shameful humanity: Arvind Kejriwal News in Punjabi, stay tuned to Rozana Spokesman)

Location: India, Delhi, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement