Delhi News : ਕੇਂਦਰੀ ਹਥਿਆਰਬੰਦ ਪੁਲਿਸ ਬਲਾਂ ਦੇ ਛੁੱਟੀ ’ਤੇ ਗਏ ਕਰਮਚਾਰੀਆਂ ਨੂੰ ਵਾਪਸ ਬੁਲਾਉਣ ਦੇ ਹੁਕਮ

By : BALJINDERK

Published : May 7, 2025, 6:54 pm IST
Updated : May 7, 2025, 6:54 pm IST
SHARE ARTICLE
file photo
file photo

Delhi News : ਅਮਿਤ ਸ਼ਾਹ ਨੇ ਪਾਕਿਸਤਾਨ, ਨੇਪਾਲ ਦੀ ਸਰਹੱਦ ਨਾਲ ਲਗਦੇ ਸੂਬਿਆਂ ਦੇ ਮੁੱਖ ਮੰਤਰੀਆਂ, ਡੀ.ਜੀ.ਪੀ.ਜ਼ ਅਤੇ ਮੁੱਖ ਸਕੱਤਰਾਂ ਦੀ ਬੈਠਕ ਬੁਲਾਈ 

Delhi News in Punjabi : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬੁਧਵਾਰ ਨੂੰ ਪਾਕਿਸਤਾਨ ਅਤੇ ਨੇਪਾਲ ਨਾਲ ਲਗਦੇ ਸੂਬਿਆਂ ਦੇ ਮੁੱਖ ਮੰਤਰੀਆਂ, ਮੁੱਖ ਸਕੱਤਰਾਂ ਅਤੇ ਡੀ.ਜੀ.ਪੀਜ਼. ਦੀ ਇਕ ਜ਼ਰੂਰੀ ਬੈਠਕ ਬੁਲਾਈ ਹੈ। ਸੂਤਰਾਂ ਨੇ ਦਸਿਆ ਕਿ ਪਹਿਲਗਾਮ ਅਤਿਵਾਦੀ ਹਮਲੇ ਦੇ ਜਵਾਬ ’ਚ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਜੰਮੂ-ਕਸ਼ਮੀਰ ’ਚ ਅਤਿਵਾਦੀ ਟਿਕਾਣਿਆਂ ’ਤੇ ਭਾਰਤੀ ਹਥਿਆਰਬੰਦ ਬਲਾਂ ਵਲੋਂ ਕੀਤੇ ਗਏ ਹਮਲਿਆਂ ਦੇ ਮੱਦੇਨਜ਼ਰ ਇਹ ਬੈਠਕ ਬੁਲਾਈ ਗਈ ਹੈ। 

ਅਧਿਕਾਰੀਆਂ ਨੇ ਦਸਿਆ ਕਿ ਵੀਡੀਉ ਕਾਨਫਰੰਸਿੰਗ ਰਾਹੀਂ ਹੋਣ ਵਾਲੀ ਇਸ ਬੈਠਕ ’ਚ ਜੰਮੂ-ਕਸ਼ਮੀਰ, ਪੰਜਾਬ, ਰਾਜਸਥਾਨ, ਗੁਜਰਾਤ, ਉਤਰਾਖੰਡ, ਉੱਤਰ ਪ੍ਰਦੇਸ਼, ਬਿਹਾਰ, ਸਿੱਕਮ ਅਤੇ ਪਛਮੀ ਬੰਗਾਲ ਦੇ ਮੁੱਖ ਮੰਤਰੀ, ਮੁੱਖ ਸਕੱਤਰ ਅਤੇ ਪੁਲਿਸ ਡਾਇਰੈਕਟਰ ਜਨਰਲ ਤੋਂ ਇਲਾਵਾ ਲੱਦਾਖ ਦੇ ਉਪ ਰਾਜਪਾਲ ਵੀ ਹਿੱਸਾ ਲੈਣਗੇ। 

ਅਧਿਕਾਰੀਆਂ ਨੇ ਦਸਿਆ ਕਿ ਗ੍ਰਹਿ ਮੰਤਰੀ ਨੇ ਪਹਿਲਾਂ ਹੀ ਸਾਰੇ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ ਦੇ ਮੁਖੀਆਂ ਨੂੰ ਛੁੱਟੀ ’ਤੇ ਗਏ ਅਪਣੇ ਕਰਮਚਾਰੀਆਂ ਨੂੰ ਵਾਪਸ ਬੁਲਾਉਣ ਦੇ ਹੁਕਮ ਦਿਤੇ ਹਨ। 

ਸੂਤਰਾਂ ਅਨੁਸਾਰ ਸ਼ਾਹ ਨੇ ਦੇਸ਼ ’ਚ ਅੰਦਰੂਨੀ ਸੁਰੱਖਿਆ ਦੀ ਸਥਿਤੀ ਦੀ ਵੀ ਸਮੀਖਿਆ ਕੀਤੀ ਅਤੇ ਉੱਚ ਸੁਰੱਖਿਆ ਅਧਿਕਾਰੀਆਂ ਨੂੰ ਚੌਕਸ ਰਹਿਣ ਅਤੇ ਸਖਤ ਨਿਗਰਾਨੀ ਰੱਖਣ ਲਈ ਕਿਹਾ। ਗ੍ਰਹਿ ਮੰਤਰੀ ਨੇ ਆਪਰੇਸ਼ਨ ਸਿੰਦੂਰ ਨੂੰ ਪਹਿਲਗਾਮ ’ਚ ਬੇਕਸੂਰ ਲੋਕਾਂ ਦੇ ਬੇਰਹਿਮੀ ਨਾਲ ਕੀਤੇ ਕਤਲਾਂ ਦਾ ਜਵਾਬ ਦਸਿਆ।

 (For more news apart from  Orders to recall Central Armed Police Forces personnel who went on leave News in Punjabi News in Punjabi, stay tuned to Rozana Spokesman)

Location: India, Delhi, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement