ਖ਼ਬਰਾਂ |

ਤਾਜ਼ਾ |

ਆਪਰੇਸ਼ਨ ਸੰਧੂਰ ਦੀ ਪਹਿਲੀ ਵਰ੍ਹੇਗੰਢ ਅੱਜ, ਭਾਰਤੀ ਸੁਰੱਖਿਆ ਬਲਾਂ ਨੇ ਪਹਿਲਗਾਮ ਅੱਤਵਾਦੀ ਹਮਲੇ ਦਾ ਲਿਆ ਸੀ ਬਦਲਾ
Published : May 7, 2026, 8:41 am IST
Updated : May 7, 2026, 8:41 am IST
SHARE ARTICLE
Operation Sindoor Anniversary
Operation Sindoor Anniversary

ਪਾਕਿਸਤਾਨ ਤੇ ਮਕਬੂਜ਼ਾ ਕਸ਼ਮੀਰ ਵਿਚ ਅੱਤਵਾਦੀ ਠਿਕਾਣੇ ਕੀਤੇ ਸਨ ਤਬਾਹ

ਨਵੀਂ ਦਿੱਲੀ : ਭਾਰਤ ਅੱਜ ਅਪਣੇ ਸੱਭ ਤੋਂ ਵੱਡੇ ਬਹੁ-ਡੋਮੇਨ ਲੜਾਕੂ ਮਿਸ਼ਨ, ‘ਆਪਰੇਸ਼ਨ ਸੰਧੂਰ’ ਦੀ ਪਹਿਲੀ ਵਰ੍ਹੇਗੰਢ ਮਨਾ ਰਿਹਾ ਹੈ। ਪਿਛਲੇ ਸਾਲ ਪਹਿਲਗਾਮ ਅਤਿਵਾਦੀ ਹਮਲੇ ਦੇ ਜਵਾਬ ਵਿਚ ਸ਼ੁਰੂ ਕੀਤੇ ਗਏ ਇਸ ਆਪਰੇਸ਼ਨ ਨੇ ਭਾਰਤ ਦੀ ਕੌਮੀ ਸੁਰੱਖਿਆ ਰਣਨੀਤੀ ਵਿਚ ਇਕ ਵੱਡੀ ਤਬਦੀਲੀ ਲਿਆਂਦੀ ਹੈ।

7 ਮਈ, 2025 ਨੂੰ ਭਾਰਤੀ ਸੁਰੱਖਿਆ ਬਲਾਂ ਨੇ ਪਾਕਿਸਤਾਨ ਤੇ ਮਕਬੂਜ਼ਾ ਕਸ਼ਮੀਰ ਵਿਚ ਨੌਂ ਅਤਿਵਾਦੀ ਠਿਕਾਣਿਆਂ ’ਤੇ ਜ਼ਬਰਦਸਤ ਹਵਾਈ ਹਮਲੇ ਕੀਤੇ ਸਨ। ਇਸ ਕਾਰਵਾਈ ’ਚ ਜੈਸ਼-ਏ-ਮੁਹੰਮਦ ਤੇ ਲਸ਼ਕਰ-ਏ-ਤੋਇਬਾ ਵਰਗੇ ਸੰਗਠਨਾਂ ਦੇ 100 ਤੋਂ ਵੱਧ ਅਤਿਵਾਦੀ ਮਾਰੇ ਗਏ ਸਨ।

ਮਿਸ਼ਨ ਦੀ ਮਹੱਤਤਾ ਬਾਰੇ ਗੱਲ ਕਰਦਿਆਂ ਇਕ ਸੀਨੀਅਰ ਫੌਜੀ ਅਧਿਕਾਰੀ ਨੇ ਕਿਹਾ,‘‘ਆਪਰੇਸ਼ਨ ਸੰਧੂਰ ਤੋਂ ਸਿੱਖੇ ਗਏ ਸਬਕ ਹੁਣ ਅਮਲ ਵਿਚ ਲਿਆਂਦੇ ਜਾ ਰਹੇ ਹਨ।’’ ਇਸ ਆਪਰੇਸ਼ਨ ਨੇ ਭਾਰਤ ਦੀ ਉਸ ‘ਸਿਆਸੀ ਇੱਛਾ ਸ਼ਕਤੀ’ ਨੂੰ ਦਰਸਾਇਆ, ਜੋ ਅਤਿਵਾਦ ਨੂੰ ਪਨਾਹ ਦੇਣ ਵਾਲਿਆਂ ਨੂੰ ਮੂੰਹ-ਤੋੜ ਜਵਾਬ ਦੇਣ ਦੀ ਸਮਰੱਥਾ ਰਖਦੀ ਹੈ।’’ (ਏਜੰਸੀ)  

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੰਜਾਬੀ, ਹਿੰਦੀ,ਰਾਜਸਥਾਨੀ ਚਾਹੇ ਮਰਾਠੀ,ਹਰ ਭਾਸ਼ਾ ਦੀ ਮਾਹਿਰ ਇਹ ਗਾਇਕ ! ਹਰੇਕ ਭਾਸ਼ਾ ਚ ਦਿੱਤੇ ਇੱਕ ਤੋ ਇੱਕ ਹਿੱਟ ਗੀਤ

16 May 2026 3:28 PM

ਹਾਲੇ ਹੋਰ ਵੀ ਵੱਧ ਸਕਦੀਆਂ ਤੇਲ ਦੀਆ ਕੀਮਤਾ 3 ਰੁਪਏ ਮੁੱਲ ਵਧਣ ਨਾਲ ਘਰਾ ਦਾ ਹਿੱਲਿਆ ਬਜਟ| Petrol Diesel Price Hike

15 May 2026 3:09 PM

Chandigarh Police ਨੇ ਕਿਸਾਨਾਂ 'ਤੇ ਚਲਾਈਆਂ ਪਾਣੀ ਦੀਆਂ ਬੁਛਾੜਾਂ, ਲੱਥ ਗਈਆਂ ਦਸਤਾਰਾਂ, ਮਾਹੌਲ ਤਣਾਅਪੂਰਨ | Clash

15 May 2026 3:08 PM

Canada 'ਚ ਗੋਲੀਬਾਰੀ ਤੇ ਜਬਰੀ ਵਸੂਲੀ ਦੇ ਦੋਸ਼ਾਂ 'ਚ ਦੋ ਪੰਜਾਬੀ ਗ੍ਰਿਫ਼ਤਾਰ, ਪਿਛਲੇ ਹਫ਼ਤੇ 7 ਪੰਜਾਬੀਆਂ ਨੂੰ ਕੀਤਾ...

14 May 2026 2:52 PM

Iran ਜੰਗ ਵਿਚਾਲੇ Donald Trump ਦਾ China ਦੌਰਾ, ਭਾਰਤ ਆ ਰਹੇ ਨੇ ਇਰਾਨੀ ਵਿਦੇਸ਼ ਮੰਤਰੀ

14 May 2026 2:51 PM
Advertisement