ਖ਼ਬਰਾਂ |

ਤਾਜ਼ਾ |

ਪੱਛਮੀ ਬੰਗਾਲ ਵਿੱਚ ਸ਼ੁਭੇਂਦੂ ਅਧਿਕਾਰੀ ਦੇ ਪੀਏ ਦਾ ਕਤਲ
Published : May 7, 2026, 7:02 am IST
Updated : May 7, 2026, 7:04 am IST
SHARE ARTICLE
photo
photo

ਚੰਦਰਨਾਥ ਰੱਥ ਦੀ ਕਾਰ ਨੂੰ ਸੜਕ ਵਿਚਾਲੇ ਰੋਕ ਕੇ ਕੀਤੀ ਫ਼ਾਇਰਿੰਗ

ਪੱਛਮੀ ਬੰਗਾਲ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਭਾਜਪਾ ਨੇਤਾ ਸੁਵੇਂਦੂ ਅਧਿਕਾਰੀ ਦੇ ਨਿੱਜੀ ਸਹਾਇਕ ਚੰਦਰਨਾਥ ਰੱਥ ਦਾ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਰਿਪੋਰਟਾਂ ਅਨੁਸਾਰ, ਇਹ ਘਟਨਾ ਉੱਤਰੀ 24 ਪਰਗਨਾ ਜ਼ਿਲ੍ਹੇ ਦੇ ਮੱਧਗ੍ਰਾਮ ਖੇਤਰ ਵਿੱਚ ਵਾਪਰੀ, ਜਿੱਥੇ ਚੰਦਰਨਾਥ ਨੂੰ ਨਿਸ਼ਾਨਾ ਬਣਾ ਕੇ ਚਾਰ ਗੋਲੀਆਂ ਚਲਾਈਆਂ ਗਈਆਂ।

ਗੋਲੀਬਾਰੀ ਵਿੱਚ ਚੰਦਰਨਾਥ ਅਤੇ ਉਸ ਦਾ ਡਰਾਈਵਰ ਗੰਭੀਰ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਨੇੜਲੇ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਚੰਦਰਨਾਥ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਚੰਦਰਨਾਥ ਦੀ ਗੱਡੀ ਨੂੰ ਸੜਕ ਦੇ ਵਿਚਕਾਰ ਰੋਕ ਕੇ ਹਮਲਾ ਕੀਤਾ ਗਿਆ। ਪੁਲਿਸ ਸੂਤਰਾਂ ਅਨੁਸਾਰ, ਦੋ ਗੱਡੀਆਂ ਇੱਕ ਕਾਰ ਅਤੇ ਇੱਕ ਮੋਟਰਸਾਈਕਲ  ਚੰਦਰਨਾਥ ਰੱਥ ਦੀ ਕਾਰ ਦਾ ਪਿੱਛਾ ਕਰ ਰਹੀਆਂ ਸਨ। ਕਾਰ ਨੇ ਚੰਦਰ ਦੀ ਗੱਡੀ ਨੂੰ ਓਵਰਟੇਕ ਕਰ ਲਿਆ, ਜਿਸ ਤੋਂ ਬਾਅਦ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਉਸ 'ਤੇ ਗੋਲੀਆਂ ਚਲਾ ਦਿੱਤੀਆਂ।

ਹਾਲਾਂਕਿ, ਹੋਰ ਵੇਰਵਿਆਂ ਦੀ ਅਜੇ ਉਡੀਕ ਹੈ, ਅਤੇ ਪੁਲਿਸ ਜਸ਼ੋਰ ਰੋਡ ਤੋਂ ਸੀਸੀਟੀਵੀ ਫੁਟੇਜ ਦੀ ਜਾਂਚ ਕਰ ਰਹੀ ਹੈ, ਜਿੱਥੇ ਇਹ ਘਟਨਾ ਵਾਪਰੀ ਸੀ। ਹੁਣ ਤੱਕ, ਚਸ਼ਮਦੀਦਾਂ ਤੋਂ ਮੁੱਢਲੀ ਜਾਣਕਾਰੀ ਇਕੱਠੀ ਕੀਤੀ ਗਈ ਹੈ। ਗਵਾਹਾਂ ਨੇ ਪੁਲਿਸ ਨੂੰ ਦੱਸਿਆ ਕਿ ਮੋਟਰਸਾਈਕਲ 'ਤੇ ਰਜਿਸਟ੍ਰੇਸ਼ਨ ਪਲੇਟ ਨਹੀਂ ਸੀ। ਚੰਦਰਨਾਥ ਨੂੰ ਕਈ ਥਾਂ ਗੋਲੀਆਂ ਮਾਰੀਆਂ ਗਈਆ।

ਘਟਨਾ ਦੀ ਜਾਣਕਾਰੀ ਮਿਲਣ 'ਤੇ, ਪੁਲਿਸ ਮੌਕੇ 'ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਇਲਾਕੇ ਵਿੱਚ ਨਾਕਾਬੰਦੀ ਕਰ ਦਿੱਤੀ ਗਈ ਹੈ, ਅਤੇ ਹਮਲਾਵਰਾਂ ਦੀ ਭਾਲ ਕੀਤੀ ਜਾ ਰਹੀ ਹੈ। ਪੁਲਿਸ ਸ਼ੱਕੀਆਂ ਦੀ ਪਛਾਣ ਕਰਨ ਲਈ ਆਲੇ ਦੁਆਲੇ ਦੇ ਇਲਾਕੇ ਤੋਂ ਸੀਸੀਟੀਵੀ ਫੁਟੇਜ ਦੀ ਜਾਂਚ ਕਰ ਰਹੀ ਹੈ। ਜਾਣਕਾਰੀ ਮਿਲਣ 'ਤੇ, ਸ਼ੁਭੇਂਦੂ ਅਧਿਕਾਰੀ ਨੇ ਨਿੱਜੀ ਤੌਰ 'ਤੇ ਹਸਪਤਾਲ ਦਾ ਦੌਰਾ ਕੀਤਾ ਅਤੇ ਘਟਨਾ ਬਾਰੇ ਪੁੱਛਗਿੱਛ ਕੀਤੀ। 


 

Location: India, West Bengal

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਲਿੰਗ ਅਨੁਪਾਤ 'ਚ ਪੰਜਾਬ ਮੁੜ ਪਛੜਿਆ, ਮਾਮੂਲੀ ਸੁਧਾਰ ਦੇ ਬਾਵਜੂਦ 14 ਜ਼ਿਲ੍ਹਿਆਂ 'ਚ ਗਿਰਾਵਟ

17 May 2026 2:49 PM

ਪੰਜਾਬੀ, ਹਿੰਦੀ,ਰਾਜਸਥਾਨੀ ਚਾਹੇ ਮਰਾਠੀ,ਹਰ ਭਾਸ਼ਾ ਦੀ ਮਾਹਿਰ ਇਹ ਗਾਇਕ ! ਹਰੇਕ ਭਾਸ਼ਾ ਚ ਦਿੱਤੇ ਇੱਕ ਤੋ ਇੱਕ ਹਿੱਟ ਗੀਤ

16 May 2026 3:28 PM

ਹਾਲੇ ਹੋਰ ਵੀ ਵੱਧ ਸਕਦੀਆਂ ਤੇਲ ਦੀਆ ਕੀਮਤਾ 3 ਰੁਪਏ ਮੁੱਲ ਵਧਣ ਨਾਲ ਘਰਾ ਦਾ ਹਿੱਲਿਆ ਬਜਟ| Petrol Diesel Price Hike

15 May 2026 3:09 PM

Chandigarh Police ਨੇ ਕਿਸਾਨਾਂ 'ਤੇ ਚਲਾਈਆਂ ਪਾਣੀ ਦੀਆਂ ਬੁਛਾੜਾਂ, ਲੱਥ ਗਈਆਂ ਦਸਤਾਰਾਂ, ਮਾਹੌਲ ਤਣਾਅਪੂਰਨ | Clash

15 May 2026 3:08 PM

Canada 'ਚ ਗੋਲੀਬਾਰੀ ਤੇ ਜਬਰੀ ਵਸੂਲੀ ਦੇ ਦੋਸ਼ਾਂ 'ਚ ਦੋ ਪੰਜਾਬੀ ਗ੍ਰਿਫ਼ਤਾਰ, ਪਿਛਲੇ ਹਫ਼ਤੇ 7 ਪੰਜਾਬੀਆਂ ਨੂੰ ਕੀਤਾ...

14 May 2026 2:52 PM
Advertisement