AAP-Congress alliance: ‘ਆਪ’-ਕਾਂਗਰਸ ਗਠਜੋੜ ਸਿਰਫ਼ ਲੋਕ ਸਭਾ ਚੋਣਾਂ ਲਈ ਸੀ: ਗੋਪਾਲ ਰਾਏ
Published : Jun 7, 2024, 9:11 am IST
Updated : Jun 7, 2024, 9:11 am IST
SHARE ARTICLE
Gopal Rai
Gopal Rai

ਫਿਲਹਾਲ ਦਿੱਲੀ ਵਿਧਾਨ ਸਭਾ ਚੋਣਾਂ ਲਈ ਕੋਈ ਗਠਜੋੜ ਨਹੀਂ ਹੈ।’’

AAP-Congress alliance: ਨਵੀਂ ਦਿੱਲੀ  : ਆਮ ਆਦਮੀ ਪਾਰਟੀ (ਆਪ) ਦੇ ਦਿੱਲੀ ਪ੍ਰਦੇਸ਼ ਕਨਵੀਨਰ ਗੋਪਾਲ ਰਾਏ ਨੇ ਵੀਰਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਪਾਰਟੀ ਦਾ ਕਾਂਗਰਸ ਨਾਲ ਗਠਜੋੜ ਸਿਰਫ਼ ਲੋਕ ਸਭਾ ਚੋਣਾਂ ਲਈ ਹੈ ਅਤੇ ਸੰਕੇਤ ਦਿਤਾ ਕਿ ਸੱਤਾਧਾਰੀ ਪਾਰਟੀ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨਹੀਂ ਲੜੇਗੀ। ਉਹ ਇਕੱਲੇ ਹੀ ਚੋਣ ਲੜੇਗੀ।

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ’ਤੇ ਪਾਰਟੀ ਵਿਧਾਇਕਾਂ ਅਤੇ ਸੀਨੀਅਰ ਨੇਤਾਵਾਂ ਦੀ ਬੈਠਕ ਤੋਂ ਬਾਅਦ ਰਾਏ ਨੇ ਦਸਿਆ ਕਿ ਪਾਰਟੀ ਨੇ ਲੋਕ ਸਭਾ ਚੋਣਾਂ ’ਚ ‘ਇੰਡੀਆ’ ਨੂੰ ਪੂਰਾ ਸਮਰਥਨ ਦਿਤਾ ਹੈ। ਉਨ੍ਹਾਂ ਕਿਹਾ, “ਇੰਡੀਆ’ ਗਠਜੋੜ ਸਿਰਫ਼ ਲੋਕ ਸਭਾ ਚੋਣਾਂ ਲੜਨ ਲਈ ਸੀ। ਕਈ ਪਾਰਟੀਆਂ ਨੇ ਮਿਲ ਕੇ ਚੋਣਾਂ ਲੜੀਆਂ ਸਨ ਅਤੇ ‘ਆਪ’ ਵੀ ਇਸ ਦਾ ਹਿੱਸਾ ਸੀ।

ਫਿਲਹਾਲ ਦਿੱਲੀ ਵਿਧਾਨ ਸਭਾ ਚੋਣਾਂ ਲਈ ਕੋਈ ਗਠਜੋੜ ਨਹੀਂ ਹੈ।’’   ਦਿੱਲੀ ਵਿਚ ਲੋਕ ਸਭਾ ਚੋਣਾਂ ਵਿਚ ਆਪ-ਕਾਂਗਰਸ ਗਠਜੋੜ ਨੂੰ ਇਕ ਵੀ ਸੀਟ ਨਹੀਂ ਮਿਲੀ, ਜਦੋਂ ਕਿ ਭਾਜਪਾ ਨੇ ਰਿਕਾਰਡ ਤੀਜੀ ਵਾਰ ਸਾਰੀਆਂ ਸੱਤ ਸੰਸਦੀ ਸੀਟਾਂ ਜਿੱਤੀਆਂ।    

(For more news apart from AAP-Congress alliance was only for Lok Sabha elections: Gopal Rai News in Punjabi, stay tuned to Rozana Spokesman)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement