Narendra Modi News: ਤੀਜੀ ਵਾਰ ਐਨਡੀਏ ਸੰਸਦੀ ਦਲ ਦੇ ਨੇਤਾ ਚੁਣੇ ਗਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ
Published : Jun 7, 2024, 1:34 pm IST
Updated : Jun 7, 2024, 1:34 pm IST
SHARE ARTICLE
Modi Unanimously Chosen as NDA Leader for Third Term
Modi Unanimously Chosen as NDA Leader for Third Term

ਨਰਿੰਦਰ ਮੋਦੀ ਐਤਵਾਰ ਨੂੰ ਲਗਾਤਾਰ ਤੀਜੀ ਵਾਰ ਦੇਸ਼ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣਗੇ।

Narendra Modi News: ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਆਗੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ਼ੁੱਕਰਵਾਰ ਨੂੰ ਸਰਬਸੰਮਤੀ ਨਾਲ ਰਾਸ਼ਟਰੀ ਜਮਹੂਰੀ ਗਠਜੋੜ (ਐਨਡੀਏ) ਸੰਸਦੀ ਦਲ ਦਾ ਨੇਤਾ ਚੁਣ ਲਿਆ ਗਿਆ। ਇਸ ਤੋਂ ਬਾਅਦ ਐਨਡੀਏ ਆਗੂ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕਰਕੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ ਅਤੇ ਫਿਰ ਨਰਿੰਦਰ ਮੋਦੀ ਐਤਵਾਰ ਨੂੰ ਲਗਾਤਾਰ ਤੀਜੀ ਵਾਰ ਦੇਸ਼ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣਗੇ।

ਸੰਸਦ ਭਵਨ ਦੀ ਪੁਰਾਣੀ ਇਮਾਰਤ ਵਿਚ ਸਥਿਤ ਸੰਵਿਧਾਨਕ ਹਾਲ ਵਿਚ ਐਨਡੀਏ ਦੀ ਮੀਟਿੰਗ ਦੀ ਰਸਮੀ ਸ਼ੁਰੂਆਤ ਤੋਂ ਬਾਅਦ ਸੀਨੀਅਰ ਆਗੂ ਰਾਜਨਾਥ ਸਿੰਘ ਨੇ ਮੋਦੀ ਨੂੰ ਐਨਡੀਏ ਸੰਸਦੀ ਦਲ ਦਾ ਆਗੂ ਚੁਣਨ ਦੀ ਤਜਵੀਜ਼ ਰੱਖੀ, ਜਿਸ ਨੂੰ ਸਾਰੇ ਸਹਿਯੋਗੀਆਂ ਨੇ ਮਨਜ਼ੂਰ ਕਰ ਲਿਆ।

ਮਨਜ਼ੂਰੀ ਤੋਂ ਬਾਅਦ ਸਾਰੇ ਨੇਤਾਵਾਂ ਨੇ ਆਵਾਜ਼ੀ ਵੋਟ ਰਾਹੀਂ ਮੋਦੀ ਨੂੰ ਅਪਣਾ ਨੇਤਾ ਚੁਣ ਲਿਆ। ਭਾਜਪਾ ਅਤੇ ਐਨਡੀਏ ਆਗੂਆਂ ਨੇ ਮੋਦੀ ਨੂੰ ਹਾਰ ਪਾ ਕੇ ਆਗੂ ਚੁਣੇ ਜਾਣ ’ਤੇ ਵਧਾਈ ਦਿਤੀ। ਇਸ ਦੌਰਾਨ ਕਮਰੇ ਵਿਚ ਮੌਜੂਦ ਆਗੂਆਂ ਨੇ ਮੋਦੀ-ਮੋਦੀ ਦੇ ਨਾਅਰੇ ਵੀ ਲਾਏ। ਰਾਜਨਾਥ ਸਿੰਘ ਦੇ ਪ੍ਰਸਤਾਵ ਨੂੰ ਪਹਿਲਾਂ ਅਮਿਤ ਸ਼ਾਹ, ਫਿਰ ਨਿਤਿਨ ਗਡਕਰੀ ਅਤੇ ਫਿਰ ਐਨਡੀਏ ਦੇ ਹੋਰ ਸਹਿਯੋਗੀ ਨੇਤਾਵਾਂ ਨੇ ਸਮਰਥਨ ਦਿਤਾ।

ਸਮਰਥਨ ਦੇਣ ਵਾਲੇ ਪ੍ਰਮੁੱਖ ਐਨਡੀਏ ਨੇਤਾਵਾਂ ਵਿਚ ਸੱਭ ਤੋਂ ਪਹਿਲਾ ਨਾਮ ਜਨਤਾ ਦਲ (ਸੈਕੂਲਰ) ਦੇ ਐਚਡੀ ਕੁਮਾਰਸਵਾਮੀ ਦਾ ਸੀ। ਇਸ ਤੋਂ ਬਾਅਦ ਤੇਲਗੂ ਦੇਸ਼ਮ ਪਾਰਟੀ (ਟੀਡੀਪੀ) ਦੇ ਨੇਤਾ ਐਨ ਚੰਦਰਬਾਬੂ ਨਾਇਡੂ ਅਤੇ ਫਿਰ ਜਨਤਾ ਦਲ (ਯੂਨਾਈਟਿਡ) ਦੇ ਨਿਤੀਸ਼ ਕੁਮਾਰ ਨੇ ਮੋਦੀ ਨੂੰ ਐਨਡੀਏ ਸੰਸਦੀ ਦਲ ਦਾ ਨੇਤਾ ਚੁਣਨ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿਤੀ।

ਸ਼ਿਵ ਸੈਨਾ ਦੇ ਏਕਨਾਥ ਸ਼ਿੰਦੇ ਅਤੇ ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਅਜੀਤ ਪਵਾਰ ਸਮੇਤ ਐਨਡੀਏ ਦੇ ਹੋਰ ਹਲਕਿਆਂ ਦੇ ਨੇਤਾਵਾਂ ਨੇ ਵੀ ਪ੍ਰਸਤਾਵ ਨੂੰ ਮਨਜ਼ੂਰੀ ਦਿਤੀ। ਲੋਕ ਜਨਸ਼ਕਤੀ ਪਾਰਟੀ (ਰਾਮ ਵਿਲਾਸ) ਦੇ ਚਿਰਾਗ ਪਾਸਵਾਨ, ਹਿੰਦੁਸਤਾਨ ਅਵਾਮ ਮੋਰਚਾ (ਸੈਕੂਲਰ) ਦੇ ਜੀਤਨ ਰਾਮ ਮਾਂਝੀ, ਅਪਨਾ ਦਲ (ਸੋਨੇਲਾਲ) ਦੀ ਅਨੁਪ੍ਰਿਆ ਪਟੇਲ ਅਤੇ ਜਨ ਸੈਨਾ ਪਾਰਟੀ ਦੇ ਪਵਨ ਕਲਿਆਣ ਸਮੇਤ ਹੋਰ ਨੇਤਾਵਾਂ ਨੇ ਵੀ ਪ੍ਰਸਤਾਵ ਨੂੰ ਮਨਜ਼ੂਰੀ ਦਿਤੀ।

(For more Punjabi news apart from Modi Unanimously Chosen as NDA Leader for Third Term, stay tuned to Rozana Spokesman)

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement