ਸਿਆਸੀ ਨਜ਼ਰੀਏ ਨਾਲ ਨਹੀਂ ਦੇਖਿਆ ਜਾਣਾ ਚਾਹੀਦਾ ਪੇਂਡੂ ਵਿਕਾਸ ਫ਼ੰਡ ਦਾ ਮਾਮਲਾ : ਸਾਂਸਦ ਵਿਕਰਮਜੀਤ ਸਾਹਨੀ 

By : KOMALJEET

Published : Jul 7, 2023, 4:11 pm IST
Updated : Jul 7, 2023, 4:11 pm IST
SHARE ARTICLE
MP Vikramjit Singh Sahney
MP Vikramjit Singh Sahney

ਸੰਸਦ ਮੈਂਬਰ ਸਾਹਨੀ ਦੀ ਪੰਜਾਬ ਦੇ ਸੰਸਦਾਂ ਨੂੰ ਅਪੀਲ : ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰ ਕੇ ਕੀਤੀ ਜਾਵੇ ਦਖ਼ਲ ਦੀ ਮੰਗ 

ਨਵੀਂ ਦਿੱਲੀ : ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਸਾਰੀਆਂ ਸਿਆਸੀ ਪਾਰਟੀਆਂ ਨਾਲ ਸਬੰਧਤ ਪੰਜਾਬ ਦੇ ਸਾਰੇ ਲੋਕ ਸਭਾ ਅਤੇ ਰਾਜ ਸਭਾ ਮੈਂਬਰਾਂ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਦੇ ਬਕਾਇਆ ਪੇਂਡੂ ਵਿਕਾਸ ਫ਼ੰਡ ਜਾਰੀ ਕਰਨ ਲਈ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦਖ਼ਲ ਦੇਣ ਵਾਸਤੇ ਬੇਨਤੀ ਕਰਨ। ਵਿਕਰਮਜੀਤ ਸਾਹਨੀ ਨੇ ਕਿਹਾ ਕਿ ਇਹ ਮੁੱਦਾ ਪੰਜਾਬ ਰਾਜ, ਅਨਾਜ ਦੀ ਖਰੀਦ, ਕਿਸਾਨਾਂ ਅਤੇ ਪੰਜਾਬ ਦੇ ਪੇਂਡੂ ਖੇਤਰਾਂ ਦੇ ਵਿਕਾਸ ਨਾਲ ਸਬੰਧਤ ਹੈ ਅਤੇ ਇਸ ਨੂੰ ਸਿਆਸੀ ਨਜ਼ਰੀਏ ਨਾਲ ਨਹੀਂ ਦੇਖਿਆ ਜਾਣਾ ਚਾਹੀਦਾ।

ਸਾਂਸਦ ਸਾਹਨੀ ਨੇ ਸਪੱਸ਼ਟ ਕੀਤਾ ਕਿ ਕਈ ਦਹਾਕਿਆਂ ਤੋਂ ਪੰਜਾਬ ਨੂੰ 3% ਪੇਂਡੂ ਵਿਕਾਸ ਫ਼ੰਡ ਅਤੇ 3 ਫ਼ੀ ਸਦੀ ਮਾਰਕੀਟ ਫੀਸ ਮਿਲ ਰਹੀ ਹੈ ਕਿਉਂਕਿ ਪੰਜਾਬ ਇਕ ਗੈਰ-ਵਿਕੇਂਦਰੀਕ੍ਰਿਤ ਖਰੀਦ ਰਾਜ ਹੈ ਜੋ ਕੇਂਦਰੀ ਪੂਲ ਵਿਚ ਅਨਾਜ ਦੀ ਵਸੂਲੀ ਵਿਚ 100 ਫ਼ੀ ਸਦੀ ਯੋਗਦਾਨ ਪਾਉਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਭਾਰਤ ਦਾ ਅੰਨ ਦਾਤਾ ਹੈ ਅਤੇ ਪੰਜਾਬੀ ਕਿਸਾਨ  ਪਿੰਡਾਂ ਵਿਚ ਰਹਿੰਦੇ ਹਨ ਅਤੇ ਇਸ ਲਈ ਪੰਜਾਬ ਦੇ ਸਰਬਪੱਖੀ ਵਿਕਾਸ ਅਤੇ ਦੇਸ਼ ਦੀ ਖੁਰਾਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੇਂਡੂ ਵਿਕਾਸ ਬਹੁਤ ਜ਼ਰੂਰੀ ਹੈ।

ਇਹ ਵੀ ਪੜ੍ਹੋ: ਜਰਮਨ ਰਾਜਦੂਤ ਫਿਲਿਪ ਐਕਰਮੈਨ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਕੀਤੀ ਮੁਲਾਕਾਤ

ਉਨ੍ਹਾਂ ਅਪੀਲ ਕੀਤੀ ਕਿ ਲੋਕ ਸਭਾ ਅਤੇ ਰਾਜ ਸਭਾ ਦੇ ਸਾਰੇ ਸੰਸਦ ਮੈਂਬਰਾਂ ਦਾ ਇਕ ਵਫ਼ਦ ਭਾਵੇਂ ਪਾਰਟੀ  ਕੋਈ ਵੀ ਹੋਵੇ, ਪ੍ਰਧਾਨ ਮੰਤਰੀ ਨੂੰ ਮਿਲ ਕੇ ਉਨ੍ਹਾਂ ਦੇ ਦਖ਼ਲ ਦੀ ਅਪੀਲ ਕਰਨ ਅਤੇ ਪੰਜਾਬ ਨੂੰ ਇਸ ਦੇ ਪੇਂਡੂ ਵਿਕਾਸ ਫ਼ੰਡ ਦੇ ਬਕਾਇਆ  4,200 ਕਰੋੜ ਕਰੋੜ ਰੁਪਏ ਜਾਰੀ ਕਰਨ ਦੀ ਅਪੀਲ ਕਰਨ। 
ਸੰਸਦ ਮੈਂਬਰ ਵਿਕਰਮਜੀਤ ਸਾਹਨੀ ਨੇ ਇਹ ਵੀ ਕਿਹਾ ਕਿ ਪਿਛਲੇ ਸਾਲ ਉਨ੍ਹਾਂ ਨੇ ਇਹ ਮੁੱਦਾ ਭਾਰਤ ਸਰਕਾਰ ਦੇ ਖੁਰਾਕ ਅਤੇ ਜਨਤਕ ਵੰਡ ਮੰਤਰਾਲੇ ਕੋਲ ਚੁਕਿਆ ਸੀ ਅਤੇ ਕਿਹਾ ਗਿਆ ਸੀ ਕਿ ਪੰਜਾਬ ਨੂੰ ਵਿਧਾਨ ਸਭਾ ਵਿਚ ਇਕ ਕਾਨੂੰਨ ਪਾਸ ਕਰਨਾ ਚਾਹੀਦਾ ਹੈ ਕਿ ਦਿਹਾਤੀ ਵਿਕਾਸ ਫ਼ੰਡ ਦੀ ਵਰਤੋਂ ਸਿਫ਼ਰ ਪੇਂਡੂ ਵਿਕਾਸ ਲਈ ਹੀ ਕੀਤੀ ਜਾਵੇਗੀ। ਇਸ ਸਬੰਧੀ ਐਕਟ 28 ਜੁਲਾਈ, 2022 ਨੂੰ ਪੰਜਾਬ ਵਿਧਾਨ ਸਭਾ ਦੁਆਰਾ ਪਾਸ ਕਰ ਦਿਤਾ ਗਿਆ ਸੀ। ਇਸ ਲਈ ਹੁਣ ਇਹ ਫ਼ੰਡ ਜਾਰੀ ਕਰਨ ਵਿਚ ਕੋਈ ਤਕਨੀਕੀ ਦਿੱਕਤ ਨਹੀਂ ਆਉਣੀ ਚਾਹੀਦੀ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement