‘ਮਾਂ ਦਾ ਦੇਣ ਕੋਈ ਨਹੀਂ ਦੇ ਸਕਦਾ’: ਬੱਚੇ ਨੂੰ ਗੋਦ ’ਚ ਲੈ ਕੇ ਰਿਕਸ਼ਾ ਚਲਾ ਰਹੀ ਮਾਂ ਦੀ ਵੀਡੀਉ ਵਾਇਰਲ
Published : Jul 7, 2023, 6:44 pm IST
Updated : Jul 7, 2023, 6:44 pm IST
SHARE ARTICLE
Viral video shows mother steering e-rickshaw with baby in arms; internet touched
Viral video shows mother steering e-rickshaw with baby in arms; internet touched

ਲੋਕਾਂ ਨੇ ਹਿੰਮਤ ਨੂੰ ਕੀਤਾ ਸਲਾਮ

 

ਨਵੀਂ ਦਿੱਲੀ:  ਅਕਸਰ ਕਿਹਾ ਜਾਂਦਾ ਹੈ ਕਿ ਮਾਂ ਦਾ ਦੇਣ ਕੋਈ ਨਹੀਂ ਦੇ ਸਕਦਾ। ਇੰਟਰਨੈੱਟ 'ਤੇ ਅਜਿਹੀਆਂ ਬਹੁਤ ਸਾਰੀਆਂ ਉਦਾਹਰਣਾਂ ਦੇਖਣ ਨੂੰ ਮਿਲਦੀਆਂ ਹਨ ਜੋ ਦਰਸਾਉਂਦੀਆਂ ਹਨ ਕਿ ਮਾਵਾਂ ਅਪਣੇ ਬੱਚਿਆਂ ਦੇ ਚੰਗੇ ਭਵਿੱਖ ਲਈ ਕਿੰਨੀਆਂ ਮੁਸ਼ਕਲਾਂ ਦਾ ਸਾਹਮਣਾ ਕਰਦੀਆਂ ਹਨ।

ਇਹ ਵੀ ਪੜ੍ਹੋ: ਵਿਜੀਲੈਂਸ ਵਲੋਂ 20,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸੇਵਾਮੁਕਤ ਐਸ.ਡੀ.ਓ. ਕਾਬੂ 

ਹੁਣ ਅਜਿਹੀ ਹੀ ਇਕ ਮਾਂ ਦਾ ਵੀਡੀਉ ਕਾਫੀ ਵਾਇਰਲ ਹੋ ਰਿਹਾ ਹੈ, ਜੋ ਈ-ਰਿਕਸ਼ਾ ਚਲਾਉਂਦੀ ਨਜ਼ਰ ਆ ਰਹੀ ਹੈ। ਵੀਡੀਉ ਨੂੰ ਇੰਸਟਾਗ੍ਰਾਮ ਅਤੇ ਟਵਿੱਟਰ 'ਤੇ ਸਾਂਝਾ ਕੀਤਾ ਗਿਆ ਹੈ। ਇਸ 'ਚ ਔਰਤ ਰਿਕਸ਼ਾ ਚਲਾਉਂਦੀ ਨਜ਼ਰ ਆ ਰਹੀ ਹੈ, ਖ਼ਾਸ ਗੱਲ ਇਹ ਹੈ ਕਿ ਰਿਕਸ਼ਾ ਚਲਾਉਣ ਦੇ ਨਾਲ-ਨਾਲ ਉਸ ਨੇ ਅਪਣੀ ਗੋਦ ਵਿਚ ਬੱਚਾ ਵੀ ਬਿਠਾਇਆ ਹੋਇਆ ਹੈ।

ਇਹ ਵੀ ਪੜ੍ਹੋ: ਅਫ਼ਰੀਕਾ ’ਚ ਭਾਰਤੀ ਵਿਦੇਸ਼ ਮੰਤਰੀ ਨੇ ਲਾਇਆ ਚੀਨ ’ਤੇ ਨਿਸ਼ਾਨਾ

ਇਸ ਦੌਰਾਨ ਰਿਕਸ਼ਾ ’ਤੇ ਇਕ ਸਵਾਰੀ ਵੀ ਬੈਠੀ ਦਿਖਾਈ ਦੇ ਰਹੀ ਹੈ। ਵੀਡੀਉ ਨੂੰ ਸੋਸ਼ਲ ਮੀਡੀਆ ’ਤੇ ਕਈ ਪ੍ਰਤੀਕਿਰਿਆਵਾਂ ਅਤੇ ਵਿਊਜ਼ ਮਿਲ ਰਹੇ ਹਨ। ਕਈਆਂ ਨੇ ਔਰਤ ਦੀ ਹਿੰਮਤ ਅਤੇ ਦ੍ਰਿੜਤਾ ਦੀ ਸ਼ਲਾਘਾ ਵੀ ਕੀਤੀ ਹੈ। ਇਹ ਵੀਡੀਉ ਕਿਥੋਂ ਦੀ ਹੈ, ਫਿਲਹਾਲ ਇਸ ਬਾਰੇ ਕੋਈ ਜਾਣਕਾਰੀ ਨਹੀਂ ਮਿਲ ਸਕੀ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement