IMD Weather Update : ਉਤਰਾਖੰਡ ’ਚ ਢਿੱਗਾਂ ਡਿੱਗਣ ਕਾਰਨ ਚਾਰਧਾਮ ਯਾਤਰਾ ਰੁਕੀ, IMD ਨੇ ਕੀਤੀ ਚੇਤਾਵਨੀ ਜਾਰੀ 

By : BALJINDERK

Published : Jul 7, 2024, 4:28 pm IST
Updated : Jul 7, 2024, 8:07 pm IST
SHARE ARTICLE
 ਉਤਰਾਖੰਡ ’ਚ ਢਿੱਗਾਂ ਡਿੱਗਣ ਦੀ ਤਸਵੀਰ
ਉਤਰਾਖੰਡ ’ਚ ਢਿੱਗਾਂ ਡਿੱਗਣ ਦੀ ਤਸਵੀਰ

IMD Weather Update : 8 ਜੁਲਾਈ ਨੂੰ ਵੱਖ-ਵੱਖ ਥਾਵਾਂ 'ਤੇ ਗਰਜ, ਬਿਜਲੀ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ, ਮੁੰਬਈ ਦੀ ਲੋਕਲ ਰੇਲ ਸੇਵਾਵਾਂ ਕੀਤੀਆਂ ਮੁਅੱਤਲ

IMD Weather Update : ਉੱਤਰਾਖੰਡ ਦੇ ਗੜ੍ਹਵਾਲ ਡਿਵੀਜ਼ਨ ਵਿਚ ਭਾਰੀ ਮੀਂਹ ਕਾਰਨ ਚਾਰਧਾਮ ਯਾਤਰਾ ਨੂੰ ਅੱਜ ਰੋਕ ਦਿੱਤਾ ਗਿਆ ਹੈ। ਬਦਰੀਨਾਥ-ਵਿਸ਼ਨੂੰ ਪ੍ਰਯਾਗ ਰਾਸ਼ਟਰੀ ਰਾਜਮਾਰਗ ਨੇੜੇ ਢਿੱਗਾਂ ਡਿੱਗਣ ਕਾਰਨ ਸੜਕ ਜਾਮ ਹੋ ਗਈ ਹੈ। ਦੋਵੇਂ ਪਾਸੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ।
ਆਸਾਮ ਦੇ 29 ਜ਼ਿਲ੍ਹਿਆਂ ’ਚ ਮੀਂਹ ਅਤੇ ਹੜ੍ਹ ਕਾਰਨ 23 ਲੱਖ ਲੋਕ ਪ੍ਰਭਾਵਿਤ ਹੋਏ ਹਨ। ਹੁਣ ਤੱਕ 58 ਲੋਕਾਂ ਦੀ ਮੌਤ ਹੋ ਚੁੱਕੀ ਹੈ। 27 ਜ਼ਿਲ੍ਹਿਆਂ ਵਿਚ 577 ਰਾਹਤ ਕੈਂਪ ਬਣਾਏ ਗਏ ਹਨ। ਇਸ ਵਿਚ 5 ਲੱਖ ਤੋਂ ਵੱਧ ਲੋਕ ਰਹਿ ਰਹੇ ਹਨ। ਕਾਜ਼ੀਰੰਗਾ ਨੈਸ਼ਨਲ ਪਾਰਕ ’ਚ ਵੀ 15 ਲੱਖ ਤੋਂ ਵੱਧ ਜਾਨਵਰ ਪ੍ਰਭਾਵਿਤ ਹੋਏ ਹਨ। ਹੁਣ ਤੱਕ 6 ਗੈਂਡਿਆਂ ਸਮੇਤ 114 ਜਾਨਵਰਾਂ ਦੀ ਮੌਤ ਹੋ ਚੁੱਕੀ ਹੈ।
ਉੱਤਰ ਪ੍ਰਦੇਸ਼ ਵਿਚ ਪਿਛਲੇ 24 ਘੰਟਿਆਂ ’ਚ ਮੀਂਹ ਨਾਲ ਸਬੰਧਤ ਘਟਨਾਵਾਂ ਵਿਚ 13 ਲੋਕਾਂ ਦੀ ਮੌਤ ਹੋ ਗਈ ਹੈ। ਰਾਹਤ ਵਿਭਾਗ ਮੁਤਾਬਕ ਬਿਜਲੀ ਡਿੱਗਣ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ, ਇਕ ਵਿਅਕਤੀ ਦੀ ਡੁੱਬਣ ਨਾਲ ਮੌਤ ਹੋ ਗਈ ਜਦਕਿ ਮੀਂਹ ਨਾਲ ਸਬੰਧਤ ਘਟਨਾਵਾਂ ਵਿਚ ਤਿੰਨ ਲੋਕਾਂ ਦੀ ਮੌਤ ਹੋ ਗਈ।
ਮੁੰਬਈ ਦੇ ਨਾਲ ਲੱਗਦੇ ਠਾਣੇ ਜ਼ਿਲ੍ਹੇ 'ਚ ਭਾਰੀ ਮੀਂਹ ਕਾਰਨ ਬਾਸ਼ਿੰਦ 'ਚ ਸ੍ਰਿਸ਼ਟੀ ਫਾਰਮ ਹਾਊਸ ਦੇ ਆਲੇ-ਦੁਆਲੇ ਪਾਣੀ ਭਰ ਗਿਆ। ਕਰੀਬ 150 ਲੋਕ ਫਸੇ ਹੋਏ ਹਨ। ਉਸ ਦਾ ਬਚਾਅ ਜਾਰੀ ਹੈ। ਦੂਜੇ ਪਾਸੇ ਮਹਾਰਾਸ਼ਟਰ ਦੇ ਕਲਿਆਣ-ਕਸਾਰਾ ਮਾਰਗ 'ਤੇ ਸਵੇਰੇ 6.30 ਵਜੇ ਪਟੜੀਆਂ 'ਤੇ ਮਲਬਾ ਜਮ੍ਹਾ ਹੋ ਗਿਆ। ਦਰੱਖਤ ਡਿੱਗਣ ਕਾਰਨ ਟ੍ਰੈਕ ਟੁੱਟ ਗਿਆ।

a

ਆਈਐਮਡੀ ਨੇ ਐਤਵਾਰ ਅੱਜ 7 ਜੁਲਾਈ ਨੂੰ ਪੰਜ ਸੂਬੇ ਉੱਤਰਾਖੰਡ, ਉੱਤਰ ਪ੍ਰਦੇਸ਼, ਮਹਾਰਾਸ਼ਟਰ, ਉੜੀਸਾ, ਕਰਨਾਟਕ ਅਤੇ 17 ਸੂਬੇ - ਪੰਜਾਬ, ਹਿਮਾਚਲ ਪ੍ਰਦੇਸ਼, ਬਿਹਾਰ, ਸਿੱਕਮ, ਅਰੁਣਾਚਲ ਪ੍ਰਦੇਸ਼, ਮਨੀਪੁਰ, ਮੇਘਾਲਿਆ, ਅਸਾਮ ਵਿੱਚ ਬਹੁਤ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ। ਨਾਗਾਲੈਂਡ, ਤ੍ਰਿਪੁਰਾ, ਮਿਜ਼ੋਰਮ, ਰਾਜਸਥਾਨ, ਮੱਧ ਪ੍ਰਦੇਸ਼, ਛੱਤੀਸਗੜ੍ਹ, ਆਂਧਰਾ ਪ੍ਰਦੇਸ਼, ਕੇਰਲ, ਗੋਆ ’ਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।
ਮੁੰਬਈ ਦੇ ਨਾਲ ਲੱਗਦੇ ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ 'ਚ ਐਤਵਾਰ ਸਵੇਰੇ ਲੋਕਲ ਟਰੇਨ ਸੇਵਾਵਾਂ ਨੂੰ ਮੁਅੱਤਲ ਕਰ ਦਿੱਤਾ ਗਿਆ। ਅਧਿਕਾਰੀਆਂ ਮੁਤਾਬਕ ਕਸਾਰਾ ਅਤੇ ਟਿਟਵਾਲਾ ਸਟੇਸ਼ਨਾਂ ਵਿਚਾਲੇ ਰੇਲ ਸੇਵਾਵਾਂ ਪ੍ਰਭਾਵਿਤ ਹੋਈਆਂ ਹਨ। ਰੇਲਵੇ ਅਧਿਕਾਰੀਆਂ ਨੇ ਦੱਸਿਆ ਕਿ ਵਿਅਸਤ ਕਲਿਆਣ-ਕਸਾਰਾ ਰੂਟ 'ਤੇ ਭਾਰੀ ਮੀਂਹ ਕਾਰਨ ਅਟਗਾਓਂ ਅਤੇ ਥਾਨਸੀਟ ਸਟੇਸ਼ਨਾਂ ਵਿਚਕਾਰ ਚਿੱਕੜ ਜਮ੍ਹਾ ਹੋਣ ਕਾਰਨ ਸਵੇਰੇ 6:30 ਵਜੇ ਟਰੈਕਾਂ ਨੂੰ "ਅਸੁਰੱਖਿਅਤ" ਘੋਸ਼ਿਤ ਕੀਤਾ ਗਿਆ ਸੀ। 
ਤੇਲੰਗਾਨਾ ’ਚ 8 ਜੁਲਾਈ ਨੂੰ ਵੱਖ-ਵੱਖ ਥਾਵਾਂ 'ਤੇ 30-40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਗਰਜ, ਬਿਜਲੀ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। 
8 ਜੁਲਾਈ ਨੂੰ ਹਿਮਾਚਲ ਪ੍ਰਦੇਸ਼, ਉੱਤਰਾਖੰਡ, ਮੱਧ ਪ੍ਰਦੇਸ਼, ਵਿਦਰਭ, ਛੱਤੀਸਗੜ੍ਹ, ਮੱਧ ਮਹਾਰਾਸ਼ਟਰ, ਮਰਾਠਵਾੜਾ, ਕੇਰਲਾ, ਤੱਟਵਰਤੀ ਆਂਧਰਾ ਪ੍ਰਦੇਸ਼ ਵਿੱਚ ਵੱਖ-ਵੱਖ ਥਾਵਾਂ 'ਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ।

(For more news apart from Char dham yatra halted due to landslides in Uttarakhand,IMD issued warning News in Punjabi, stay tuned to Rozana Spokesman)

Location: India, Uttarakhand

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement