Faridkot News: ਅਮਰਨਾਥ ਯਾਤਰਾ 'ਤੇ ਜਾ ਰਹੇ ਸਰਧਾਲੂਆਂ ਨੂੰ ਹਥਿਆਰ ਵਿਖਾ ਕੇ ਲੁੱਟਿਆ, ਜਾਂਦੇ ਹੋਏ ਚੋਰ ਮੋਟਰਸਾਈਕਲ ਵੀ ਲੈ ਗਏ ਨਾਲ
Published : Jul 7, 2024, 3:37 pm IST
Updated : Jul 7, 2024, 3:44 pm IST
SHARE ARTICLE
Faridkot amarnath pilgrims group loot
Faridkot amarnath pilgrims group loot

Faridkot News: ਪੁਲਿਸ ਨੇ CCTV ਫੁਟੇਜ ਦੀ ਜਾਂਚ ਕੀਤੀ ਸ਼ੁਰੂ

Faridkot amarnath pilgrims group loot: ਫਰੀਦਕੋਟ 'ਚ ਅਮਰਨਾਥ ਸ਼ਰਧਾਲੂਆਂ ਦੇ ਸਮੂਹ 'ਤੇ ਲੁਟੇਰਿਆਂ ਨੇ ਹਮਲਾ ਕਰ ਦਿੱਤਾ ਹੈ। ਬਠਿੰਡਾ ਤੋਂ ਸੰਗਤਾਂ ਦਾ ਇੱਕ ਜਥਾ 11 ਮੋਟਰਸਾਈਕਲਾਂ 'ਤੇ ਸਵਾਰ ਹੋ ਕੇ ਫਰੀਦਕੋਟ ਦੇ ਪਿੰਡ ਚਹਿਲ ਪਹੁੰਚਿਆ। ਜਿੱਥੇ ਸੇਮਨਾਲੇ ਨੇੜੇ ਲੁਕੇ ਲੁਟੇਰਿਆਂ ਨੇ ਤੇਜ਼ਧਾਰ ਹਥਿਆਰਾਂ ਅਤੇ ਡੰਡਿਆਂ ਨਾਲ ਹਮਲਾ ਕਰ ਦਿੱਤਾ।

ਇਹ ਵੀ ਪੜ੍ਹੋ: Punjabi youth died in Australia: ਆਸਟ੍ਰੇਲੀਆ ਵਿਚ ਟਰੱਕ ਡਰਾਈਵਰ ਦੀ ਹੋਈ ਮੌਤ, ਸਮਾਨ ਲੋਡ ਕਰਦੇ ਸਮੇਂ ਵਾਪਰਿਆ ਹਾਦਸਾ

ਜਿਸ 'ਚ ਇਕ ਦੀ ਉਂਗਲ ਕੱਟੀ ਗਈ ਅਤੇ ਦੂਜੇ ਦੀ ਲੱਤ 'ਤੇ ਸੱਟ ਲੱਗੀ। ਇਸ ਲੜਾਈ ਵਿਚ ਬਾਈਕ ਡਿੱਗ ਪਈ ਅਤੇ ਜਦੋਂ ਸ਼ਰਧਾਲੂ ਆਪਣੀ ਜਾਨ ਬਚਾਉਣ ਲਈ ਖੇਤਾਂ ਵੱਲ ਭੱਜੇ ਤਾਂ ਲੁਟੇਰੇ ਉਨ੍ਹਾਂ ਦਾ ਮੋਟਰਸਾਈਕਲ, ਸਾਮਾਨ ਅਤੇ ਨਕਦੀ ਆਦਿ ਨਾਲ ਭਰਿਆ ਬੈਗ ਲੈ ਕੇ ਭੱਜ ਗਏ।

ਇਹ ਵੀ ਪੜ੍ਹੋ: John Cena Retirement: ਜਾਨ ਸੀਨਾ ਨੇ WWE ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ, ਇਹ ਮੈਚ ਹੋਵੇਗਾ ਆਖਰੀ 

ਯਾਤਰੀਆਂ ਨੇ ਦੱਸਿਆ ਕਿ ਉਨ੍ਹਾਂ ਦੇ ਬਾਈਕ ਅੱਗੇ-ਪਿੱਛੇ ਜਾ ਰਹੇ ਸਨ। ਲੁਟੇਰਿਆਂ ਨੇ ਪਹਿਲਾਂ ਬਾਈਕ ਸਵਾਰ ਨੂੰ ਲੁੱਟਿਆ ਪਰ ਉਹ ਫਰਾਰ ਹੋ ਗਏ ਪਰ ਬਾਅਦ 'ਚ ਇਕ ਹੋਰ ਬਾਈਕ 'ਤੇ ਸਵਾਰ ਦੋ ਲੜਕਿਆਂ ਨੇ ਹਮਲਾ ਕਰ ਦਿੱਤਾ। ਜਿਸ ਦੀ ਲੁਟੇਰਿਆਂ ਨਾਲ ਹੱਥੋਪਾਈ ਵੀ ਹੋਈ। ਫਿਲਹਾਲ ਪੁਲਿਸ ਘਟਨਾ ਵਾਲੀ ਥਾਂ ਦੇ ਆਸਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰ ਰਹੀ ਹੈ ਅਤੇ ਮੁਲਜ਼ਮਾਂ ਨੂੰ ਫੜਨ ਦੀ ਕੋਸ਼ਿਸ਼ ਕਰ ਰਹੀ ਹੈ ਤਾਂ ਜੋ ਲੁਟੇਰਿਆਂ ਦਾ ਜਲਦੀ ਪਤਾ ਲਗਾਇਆ ਜਾ ਸਕੇ। ਸ਼ਰਧਾਲੂਆਂ ਨੇ ਅਜਿਹੇ ਹਾਲਾਤਾਂ 'ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ 'ਚ ਅਜਿਹੀਆਂ ਘਟਨਾਵਾਂ ਦਾ ਵਧਣਾ ਚਿੰਤਾ ਦਾ ਵਿਸ਼ਾ ਹੈ | ਜਿਸ ਵੱਲ ਪ੍ਰਸ਼ਾਸਨ ਨੂੰ ਧਿਆਨ ਦੇਣ ਦੀ ਲੋੜ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

​(For more Punjabi news apart from Faridkot amarnath pilgrims group loot, stay tuned to Rozana Spokesman

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement