ਵਕੀਲਾਂ ਨਾਲ ਵਾਧੂ ਬੈਠਕਾਂ ਦੀ ਮੰਗ ਵਾਲੀ ਕੇਜਰੀਵਾਲ ਦੀ ਪਟੀਸ਼ਨ ’ਤੇ ਸੁਣਵਾਈ ਅੱਜ
Published : Jul 8, 2024, 3:15 am IST
Updated : Jul 8, 2024, 3:15 am IST
SHARE ARTICLE
Arvind Kejriwal
Arvind Kejriwal

ਦੇਸ਼ ਭਰ ’ਚ ਕਰੀਬ 30 ਮਾਮਲਿਆਂ ਦਾ ਸਾਹਮਣਾ ਕਰ ਰਹੇ ਹਨ ਕੇਜਰੀਵਾਲ

ਨਵੀਂ ਦਿੱਲੀ: ਦਿੱਲੀ ਹਾਈ ਕੋਰਟ ਆਬਕਾਰੀ ਘਪਲੇ ਦੇ ਇਕ ਮਾਮਲੇ ’ਚ ਅਪਣੇ ਵਕੀਲਾਂ ਨਾਲ ਵਾਧੂ ਬੈਠਕਾਂ ਦੀ ਮੰਗ ਕਰਨ ਵਾਲੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ’ਤੇ ਸੋਮਵਾਰ ਨੂੰ ਸੁਣਵਾਈ ਕਰੇਗਾ। 

ਪਟੀਸ਼ਨ ਜਸਟਿਸ ਨੀਨਾ ਬਾਂਸਲ ਕ੍ਰਿਸ਼ਨਾ ਦੇ ਸਾਹਮਣੇ ਸੁਣਵਾਈ ਲਈ ਸੂਚੀਬੱਧ ਹੈ। ਕੇਜਰੀਵਾਲ ਨੇ ਹੇਠਲੀ ਅਦਾਲਤ ਦੇ ਇਕ ਜੁਲਾਈ ਦੇ ਹੁਕਮ ਨੂੰ ਚੁਨੌਤੀ ਦਿਤੀ ਹੈ, ਜਿਸ ਵਿਚ ਜੇਲ੍ਹ ਅਧਿਕਾਰੀਆਂ ਨੂੰ ਵੀਡੀਉ ਕਾਨਫਰੰਸਿੰਗ ਰਾਹੀਂ ਅਪਣੇ ਵਕੀਲਾਂ ਨਾਲ ਹਫਤੇ ਵਿਚ ਦੋ ਹੋਰ ਮੁਲਾਕਾਤਾਂ ਦੀ ਆਗਿਆ ਦੇਣ ਦਾ ਹੁਕਮ ਦਿਤਾ ਗਿਆ ਸੀ। 

ਫਿਲਹਾਲ ਕੇਜਰੀਵਾਲ ਨੂੰ ਹਫਤੇ ’ਚ ਦੋ ਵਾਰ ਅਪਣੇ ਵਕੀਲਾਂ ਨੂੰ ਮਿਲਣ ਦੀ ਇਜਾਜ਼ਤ ਹੈ। ਹੇਠਲੀ ਅਦਾਲਤ ’ਚ ਦਾਇਰ ਪਟੀਸ਼ਨ ’ਚ ਕੇਜਰੀਵਾਲ ਨੇ ਕਿਹਾ ਕਿ ਉਹ ਦੇਸ਼ ਭਰ ’ਚ ਕਰੀਬ 30 ਮਾਮਲਿਆਂ ਦਾ ਸਾਹਮਣਾ ਕਰ ਰਹੇ ਹਨ ਅਤੇ ਨਿਰਪੱਖ ਸੁਣਵਾਈ ਦੇ ਅਧਿਕਾਰ ਦੇ ਮਾਮਲੇ ’ਚ ਉਨ੍ਹਾਂ ਨੂੰ ਇਨ੍ਹਾਂ ਮਾਮਲਿਆਂ ’ਤੇ ਚਰਚਾ ਲਈ ਵੀਡੀਉ ਕਾਨਫਰੰਸਿੰਗ ਰਾਹੀਂ ਅਪਣੇ ਵਕੀਲਾਂ ਨਾਲ ਦੋ ਹੋਰ ਬੈਠਕਾਂ ਦੀ ਜ਼ਰੂਰਤ ਹੈ। ਪਟੀਸ਼ਨ ਖਾਰਜ ਕਰਦਿਆਂ ਅਦਾਲਤ ਨੇ ਕਿਹਾ ਸੀ ਕਿ ਪਟੀਸ਼ਨਕਰਤਾ ਦੇ ਵਕੀਲ ਇਹ ਦੱਸਣ ’ਚ ਅਸਫਲ ਰਹੇ ਹਨ ਕਿ ਉਹ ਵੀਡੀਉ ਕਾਨਫਰੰਸਿੰਗ ਰਾਹੀਂ ਦੋ ਵਾਧੂ ਬੈਠਕਾਂ ਦਾ ਹੱਕਦਾਰ ਕਿਵੇਂ ਹਨ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement