ਪਾਕਿਸਤਾਨ ਨੇ ਭਾਰਤ ਨਾਲ ਘਟਾਏ ਕੂਟਨੀਤਕ ਸਬੰਧ, ਦੁਵੱਲੇ ਵਪਾਰ ਨੂੰ ਕੀਤਾ ਮੁਅੱਤਲ
Published : Aug 7, 2019, 8:46 pm IST
Updated : Aug 8, 2019, 12:24 pm IST
SHARE ARTICLE
Imran Khan and Narendra Modi
Imran Khan and Narendra Modi

ਜੰਮੂ-ਕਸ਼ਮੀਰ ‘ਤੇ ਭਾਰਤ ਦੇ ਫੈਸਲੇ ਨੂੰ ਲੈ ਕੇ ਪਾਕਿਸਤਾਨ ਬੌਖਲਾਇਆ ਹੋਇਆ ਹੈ। ਪਾਕਿਸਤਾਨ ਨੇ ਇਸ ਨੂੰ ਲੈ ਕੇ ਭਾਰਤ ਨਾਲ ਕੂਟਨੀਤਕ ਸੰਬੰਧਾਂ ਨੂੰ ਵੀ ਘਟਾ ਲਿਆ ਹੈ।

ਨਵੀਂ ਦਿੱਲੀ: ਜੰਮੂ-ਕਸ਼ਮੀਰ ‘ਤੇ ਭਾਰਤ ਦੇ ਫੈਸਲੇ ਨੂੰ ਲੈ ਕੇ ਪਾਕਿਸਤਾਨ ਬੌਖਲਾਇਆ ਹੋਇਆ ਹੈ। ਪਾਕਿਸਤਾਨ ਨੇ ਇਸ ਨੂੰ ਲੈ ਕੇ ਭਾਰਤ ਨਾਲ ਕੂਟਨੀਤਕ ਸੰਬੰਧਾਂ ਨੂੰ ਵੀ ਘਟਾ ਲਿਆ ਹੈ। ਇਸ ਦੇ ਨਾਲ ਹੀ ਪਾਕਿਸਤਾਨ ਨੇ ਭਾਰਤ ਦੇ ਨਾਲ ਦੁਵੱਲੇ ਵਪਾਰ ਨੂੰ ਵੀ ਮੁਅੱਤਲ ਕਰ ਦਿੱਤਾ ਹੈ। ਇਸ ਤੋਂ ਇਲਾਵਾ ਪਾਕਿਸਤਾਨ ਨੇ ਇਹ ਧਮਕੀ ਵੀ ਦਿੱਤੀ ਹੈ ਕਿ ਉਹ ਮਾਮਲੇ ਨੂੰ ਸੰਯੁਕਤ ਰਾਸ਼ਟਰ ਸੁਰੱਖਿਆ ਪਰੀਸ਼ਦ ਵਿਚ ਲੈ ਕੇ ਜਾਵੇਗਾ।

Article 370Article 370

ਇਹ ਫੈਸਲਾ ਪਾਕਿ ਨੈਸ਼ਨਲ ਸਕਿਓਰਟੀ ਕਮੇਟੀ ਨੇ ਲਿਆ ਹੈ। ਦੱਸ ਦਈਏ ਕਿ ਮੋਦੀ ਸਰਕਾਰ ਨੇ ਜੰਮੂ-ਕਸ਼ਮੀਰ ਦੀ ਧਾਰਾ 370 ਨੂੰ ਹਟਾ ਦਿੱਤਾ ਹੈ। ਇਸ ਦੇ ਨਾਲ ਹੀ ਜੰਮੂ-ਕਸ਼ਮੀਰ ਨੂੰ ਮਿਲਿਆ ਖ਼ਾਸ ਸੂਬੇ ਦਾ ਦਰਜਾ ਵੀ ਖਤਮ ਹੋ ਗਿਆ। ਇਸ ਤੋਂ ਇਲਾਵਾ ਜੰਮੂ-ਕਸ਼ਮੀਰ ਨੂੰ ਦੋ ਕੇਂਦਰ ਸ਼ਾਸਤ ਸੂਬਿਆਂ ਵਿਚ ਵੰਡ ਦਿੱਤਾ ਗਿਆ ਹੈ। ਹੁਣ ਜੰਮੂ-ਕਸ਼ਮੀਰ ਅਤੇ ਲੱਦਾਖ ਦੋ ਕੇਂਦਰ ਸ਼ਾਸਤ ਪ੍ਰਦੇਸ਼ ਬਣਾਏ ਜਾਣਗੇ।

Pakistan Pakistan

ਇਹ ਐਲਾਨ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਉਸ ਚੇਤਾਵਨੀ ਤੋਂ ਬਾਅਦ ਹੋਇਆ ਹੈ, ਜਿਸ ਵਿਚ ਉਹਨਾਂ ਨੇ ਕਿਹਾ ਸੀ ਕਿ ਜੰਮੂ-ਕਸ਼ਮੀਰ ‘ਤੇ ਭਾਰਤ ਦੇ ਚੁੱਕੇ ਗਏ ਕਦਮ ਦੇ ਗੰਭੀਰ ਨਤੀਜੇ ਹੋਣਗੇ। ਨਿਊਜ਼ ਏਜੰਸੀ ਮੁਤਾਬਕ ਇਸਲਾਮਾਬਾਦ ਵਿਚ ਪ੍ਰਧਾਨ ਮੰਤਰੀ ਰਿਹਾਇਸ਼ ‘ਤੇ ਇਮਰਾਨ ਖ਼ਾਨ ਨੇ ਰਾਸ਼ਟਰੀ ਸੁਰੱਖਿਆ ਕਮੇਟੀ ਨਾਲ ਬੈਠਕ ਕੀਤੀ। ਇਸ ਬੈਠਕ ਵਿਚ ਅਹਿਮ ਫ਼ੈਸਲੇ ਲਏ ਗਏ।

india-pakistanIndia-Pakistan

ਪਹਿਲਾ ਫੈਸਲਾ ਇਹ ਕਿ ਭਾਰਤ ਦੇ ਨਾਲ ਕੂਟਨੀਤਕ ਸਬੰਧਾਂ ਨੂੰ ਘਟਾਇਆ ਜਾਵੇਗਾ। ਦੂਜਾ ਫੈਸਲਾ ਭਾਰਤ ਦੇ ਨਾਲ ਦੁਵੱਲੇ ਵਪਾਰ ਨੂੰ ਮੁਅੱਤਲ ਕਰਨ ਦਾ ਹੈ। ਤੀਜਾ ਫੈਸਲਾ ਭਾਰਤ ਦੇ ਨਾਲ ਦੁਵੱਲੇ ਰਿਸ਼ਤਿਆਂ ਅਤੇ ਸਮਝੌਤਿਆਂ ਦੀ ਸਮੀਖਿਆ ਕਰਨ ਦਾ ਹੈ। ਚੌਥਾ ਫੈਸਲਾ ਮਾਮਲੇ ਨੂੰ ਸੰਯੁਕਤ ਰਾਸ਼ਟਰ ਸੁਰੱਖਿਆ ਪਰੀਸ਼ਦ ਵਿਚ ਲਿਜਾਉਣ ਦਾ ਹੈ ਅਤੇ ਪੰਜਵਾਂ 14 ਅਗਸਤ ਨੂੰ ‘ਕਸ਼ਮੀਰੀਆਂ ਦੇ ਨਾਲ ਇੱਕਜੁੱਟਤਾ’ ਜ਼ਾਹਿਰ ਕਰਨੇ ਦਾ ਲਿਆ ਗਿਆ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement