ਸੁਪਰੀਮ ਕੋਰਟ ਨੇ ਜਸਟਿਸ ਯਸ਼ਵੰਤ ਵਰਮਾ ਦੀ ਅਪੀਲ ਕੀਤੀ ਰੱਦ
Published : Aug 7, 2025, 1:13 pm IST
Updated : Aug 7, 2025, 1:18 pm IST
SHARE ARTICLE
Supreme Court rejects Justice Yashwant Verma's appeal
Supreme Court rejects Justice Yashwant Verma's appeal

ਜਲੀ ਹੋਈ ਨਕਦੀ ਦੇ ਮਾਮਲੇ 'ਚ ਜਾਂਚ ਪ੍ਰਕਿਰਿਆ ਨੂੰ ਦਿੱਤੀ ਸੀ ਚੁਣੌਤੀ

Supreme Court rejects Justice Yashwant Verma's appeal : ਸੁਪਰੀਮ ਕੋਰਟ ਨੇ ਜਸਟਿਸ ਯਸ਼ਵੰਤ ਵਰਮਾ ਦੀ ਪਟੀਸ਼ਨ ਰੱਦ ਕਰ ਦਿੱਤੀ ਹੈ। ਜਲੀ ਹੋਈ ਨਕਦੀ ਦੀ ਬਰਾਮਦਗੀ ਦੇ ਮਾਮਲੇ ਵਿਚ ਜਾਂਚ ਪ੍ਰਕਿਰਿਆ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਨੂੰ ਰੱਦ ਕਰਦੇ ਹੋਏ, ਜਸਟਿਸ ਦੀਪਾਂਕਰ ਦੱਤਾ ਅਤੇ ਜਸਟਿਸ ਏ.ਜੀ. ਮਸੀਹ ਦੀ ਬੈਂਚ ਨੇ ਕਿਹਾ ਕਿ ਜਸਟਿਸ ਯਸ਼ਵੰਤ ਵਰਮਾ ਦਾ ਆਚਰਣ ਵਿਸ਼ਵਾਸ ਪੈਦਾ ਨਹੀਂ ਕਰਦਾ। ਇਸ ਲਈ ਉਨ੍ਹਾਂ ਦੀ ਪਟੀਸ਼ਨ ’ਤੇ ਵਿਚਾਰ ਨਹੀਂ ਕੀਤਾ ਜਾਣਾ ਚਾਹੀਦਾ।

ਇਸ ਮਹੱਤਵਪੂਰਨ ਫੈਸਲੇ ’ਚ ਸੁਪਰੀਮ ਕੋਰਟ ਨੇ ਇਹ ਵੀ ਸਵੀਕਾਰ ਕੀਤਾ ਕਿ ਇਸ ਮਾਮਲੇ ਵਿਚ ਤਤਕਾਲੀ ਚੀਫ਼ ਜਸਟਿਸ ਸੰਜੀਵ ਖੰਨਾ ਵੱਲੋਂ ਰਾਸ਼ਟਰਪਤੀ ਦਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਭੇਜਿਆ ਗਿਆ ਪੱਤਰ ਗੈਰ-ਸੰਵਿਧਾਨਕ ਨਹੀਂ ਸੀ।


ਇਸ ਮਾਮਲੇ ’ਚ ਇਲਾਹਾਬਾਦ ਹਾਈ ਕੋਰਟ ਦੇ ਜੱਜ ਜਸਟਿਸ ਯਸ਼ਵੰਤ ਵਰਮਾ ਨੇ ਅੰਦਰੂਨੀ ਜਾਂਚ ਪੈਨਲ ਦੀ ਰਿਪੋਰਟ ਨੂੰ ਰੱਦ ਕਰਨ ਲਈ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਸੀ, ਜਿਸ ’ਚ ਉਨ੍ਹਾਂ ਨੂੰ ਨਕਦੀ ਵਸੂਲੀ ਮਾਮਲੇ ਵਿਚ ਦੋਸ਼ੀ ਪਾਇਆ ਗਿਆ ਸੀ। ਜਸਟਿਸ ਵਰਮਾ ਨੇ ਸੁਪਰੀਮ ਕੋਰਟ ਵਿਚ ਦਲੀਲ ਦਿੱਤੀ ਸੀ ਕਿ ਜਾਂਚ ਕਮੇਟੀ ਦੀ ਰਿਪੋਰਟ ਰਾਸ਼ਟਰਪਤੀ-ਪ੍ਰਧਾਨ ਮੰਤਰੀ ਨੂੰ ਭੇਜਣਾ ਗੈਰ-ਸੰਵਿਧਾਨਕ ਹੈ ਪਰ ਸੁਪਰੀਮ ਕੋਰਟ ਨੇ ਇਸ ਦਲੀਲ ਨੂੰ ਰੱਦ ਕਰ ਦਿੱਤਾ।

ਤੁਹਾਨੂੰ ਦੱਸ ਦੇਈਏ ਕਿ ਇਹ ਪੂਰਾ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਇਹ ਖੁਲਾਸਾ ਹੋਇਆ ਕਿ ਜਸਟਿਸ ਯਸ਼ਵੰਤ ਵਰਮਾ ਦੇ ਘਰੋਂ ਨਕਦੀ ਮਿਲੀ ਹੈ। ਇਸ ਤੋਂ ਬਾਅਦ, ਤਤਕਾਲੀ ਚੀਫ਼ ਜਸਟਿਸ (ਸੀਜੇਆਈ) ਨੇ ਇਕ ਅੰਦਰੂਨੀ ਜਾਂਚ ਕਮੇਟੀ ਬਣਾਈ। ਜਾਂਚ ਤੋਂ ਬਾਅਦ, ਇਸ ਕਮੇਟੀ ਨੇ ਜਸਟਿਸ ਵਰਮਾ ਨੂੰ ਦੋਸ਼ੀ ਪਾਇਆ ਅਤੇ ਇਸ ਦੀ ਰਿਪੋਰਟ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਨੂੰ ਭੇਜੀ ਗਈ ਤਾਂ ਜੋ ਉਨ੍ਹਾਂ ਵਿਰੁੱਧ ਕਾਰਵਾਈ ਕੀਤੀ ਜਾ ਸਕੇ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement