ਘਬਰਾਈ ਹਰਿਆਣਾ ਪੁਲਿਸ ਨੇ ਕੁੱਝ ਮਿੰਟਾਂ ‘ਚ ਹੀ ਛੱਡੇ ਹਿਰਾਸਤ ਵਿਚ ਲਏ ਕਿਸਾਨ ਆਗੂ
Published : Sep 7, 2021, 7:15 pm IST
Updated : Sep 7, 2021, 7:15 pm IST
SHARE ARTICLE
Rakesh Tikait
Rakesh Tikait

 ਰਾਕੇਸ਼ ਟਿਕੈਤ ਨੇ ਟਵੀਟ ਕਰ ਦਿੱਤੀ ਜਾਣਕਾਰੀ

ਕਰਨਾਲ - ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਵਿਚ ਮਹਾਪੰਚਾਇਤ ਹੋਣ ਤੋਂ ਬਾਅਦ, ਕਿਸਾਨ ਜਥੇਬੰਦੀਆਂ ਨੇ ਅੱਜ ਹਰਿਆਣੇ ਦਾ ਰੁਖ ਕੀਤਾ ਹੈ। ਮੰਗਲਵਾਰ ਨੂੰ ਹਰਿਆਣਾ ਦੇ ਕਰਨਾਲ ਵਿਚ ਕਿਸਾਨਾਂ ਦੀ ਮਹਾਪੰਚਾਇਤ ਚੱਲ ਰਹੀ ਹੈ। ਪਰ ਇਸ ਤੋਂ ਪਹਿਲਾਂ ਪ੍ਰਸ਼ਾਸਨ ਨੇ ਇੰਟਰਨੈਟ ਬੰਦ ਕਰ ਧਾਰਾ 144 ਲਗਾ ਦਿੱਤੀ ਹੈ।
ਇਸ ਦੌਰਾਨ ਕਿਸਾਨਾਂ ਅਤੇ ਹਰਿਆਣਾ ਸਰਕਾਰ ਵਿਚਕਾਰ ਹੋਈ ਮੀਟਿੰਗ ਵੀ ਬੇਸਿੱਟਾ ਰਹੀ ਹੈ।

Kissan MahaPanchayet

ਹੁਣ ਕਿਸਾਨਾਂ ਨੇ ਕਰਨਾਲ ਮਿੰਨੀ ਸਕੱਤਰੇਤ ਵੱਲ ਕੂਚ ਸ਼ੁਰੂ ਕਰ ਦਿੱਤਾ ਹੈ। ਇਹ ਕੂਚ ਮੀਟਿੰਗ ਬੇਸਿੱਟਾ ਰਹਿਣ ਤੋਂ ਬਾਅਦ ਕੀਤਾ ਜਾ ਰਿਹਾ ਹੈ ਪਰ ਇਸ ਦੌਰਾਨ ਕਰਨਾਲ ਵਿੱਚ ਸਥਿੱਤੀ ਕਾਫੀ ਤਣਾਅ ਪੂਰਨ ਬਣ ਗਈ ਹੈ। ਇਸ ਤੋਂ ਇਲਾਵਾ ਪੁਲਿਸ ਨੇ ਕਈ ਵੱਡੇ ਕਿਸਾਨ ਲੀਡਰਾਂ ਨੂੰ ਹਿਰਾਸਤ ਵਿਚ ਵੀ ਲੈ ਲਿਆ ਸੀ। ਜਾਣਕਾਰੀ ਸਾਹਮਣੇ ਆਈ ਸੀ ਕਿ ਪੁਲਿਸ ਨੇ ਯੋਗਿੰਦਰ ਯਾਦਵ, ਰਾਕੇਸ਼ ਟਿਕੈਤ ਸਣੇ ਕਈ ਹੋਰ ਕਿਸਾਨ ਆਗੂਆਂ ਨੂੰ ਹਿਰਾਸਤ ‘ਚ ਲਿਆ ਸੀ।

Kissan MahaPanchayet

ਹਾਂਲਾਕਿ ਕੁੱਝ ਦੇਰ ਬਾਅਦ ਹੀ ਪੁਲਿਸ ਨੇ ਕਿਸਾਨਾਂ ਦੇ ਦਬਾਅ ਅੱਗੇ ਝੁਕਦੇ ਹੋਏ ਕੁਝ ਦੂਰੀ ਉੱਤੇ ਲਿਜਾ ਕੇ ਉਨ੍ਹਾਂ ਨੂੰ ਛੱਡ ਦਿੱਤਾ ਅਤੇ ਸਾਰੇ ਆਗੂ ਹੁਣ ਕਿਸਾਨਾਂ ਨਾਲ ਅੱਗੇ ਵੱਧ ਰਹੇ ਹਨ। ਉੱਥੇ ਹੀ ਇਸ ਸਬੰਧੀ ਰਾਕੇਸ਼ ਟਿਕੈਤ ਨੇ ਵੀ ਟਵੀਟ ਕਰ ਜਾਣਕਾਰੀ ਸਾਂਝੀ ਕੀਤੀ ਹੈ। ਟਿਕੈਤ ਨੇ ਟਵੀਟ ਕੀਤਾ ਕਿ “ਕਿਸਾਨਾਂ ਦੇ ਭਾਰੀ ਦਬਾਅ ਅਤੇ ਪ੍ਰਦਰਸ਼ਨ ਕਾਰਨ ਪੁਲਿਸ ਨੇ ਸਾਰੇ ਸਾਥੀਆਂ ਨੂੰ ਬੱਸਾਂ ਤੋਂ ਉਤਾਰ ਦਿੱਤਾ ਹੈ। ਅਸੀਂ ਸਾਰੇ ਪੈਦਲ ਅੱਗੇ ਵੱਧ ਰਹੇ ਹਾਂ।”

Photo

ਦਰਅਸਲ ਇਹ ਮਹਾਪੰਚਾਇਤ ਕੁੱਝ ਦਿਨ ਪਹਿਲਾ ਕਰਨਾਲ ‘ਚ ਕਿਸਾਨਾਂ ‘ਤੇ ਕੀਤੇ ਗਏ ਲਾਠੀਚਾਰਜ ਦੇ ਵਿਰੋਧ ਦੇ ਵਿਚ ਰੱਖੀ ਗਈ ਹੈ। ਕਿਸਾਨ ਆਗੂ ਐਸਡੀਐਮ ਆਯੂਸ਼ ਸਿਨਹਾ ਨੂੰ ਮੁਅੱਤਲ ਕਰਕੇ ਕਾਰਵਾਈ ਦੀ ਮੰਗ ਕਰ ਰਹੇ ਸਨ, ਪ੍ਰਸ਼ਾਸਨਿਕ ਅਧਿਕਾਰੀਆਂ ਨੇ ਇਹ ਮੰਨਣ ਤੋਂ ਇਨਕਾਰ ਕਰ ਦਿੱਤਾ। ਜਿਸ ਤੋਂ ਬਾਅਦ ਹੁਣ ਕਿਸਾਨਾਂ ਦਾ ਇੱਕ ਵੱਡਾ ਕਾਫਲਾ ਕਰਨਾਲ ਮਿੰਨੀ ਸਕੱਤਰੇਤ ਵੱਲ ਨੂੰ ਕੂਚ ਕਰ ਰਿਹਾ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement