ਸਰਕਾਰੀ ਮੁਲਾਜ਼ਮ ਵੱਲੋਂ ਬੱਚੇ ਤੋਂ ਮਾਲਸ਼ ਕਰਵਾਉਣ ਦਾ ਵੀਡੀਓ ਵਾਇਰਲ, ਕਾਰਨ ਦੱਸੋ ਨੋਟਿਸ ਜਾਰੀ
Published : Sep 7, 2022, 12:33 pm IST
Updated : Sep 7, 2022, 12:33 pm IST
SHARE ARTICLE
 A video of a government employee massaging a child has gone viral, a show cause notice has been issued
A video of a government employee massaging a child has gone viral, a show cause notice has been issued

ਵੀਡੀਓ ਮੰਗਲਵਾਰ ਤੋਂ ਵਾਇਰਲ ਹੋ ਰਿਹਾ ਹੈ

 

ਸ਼ਾਹਡੋਲ - ਮੱਧ ਪ੍ਰਦੇਸ਼ ਦੇ ਸ਼ਾਹਡੋਲ ਜ਼ਿਲ੍ਹੇ ਦੇ ਇੱਕ ਸਰਕਾਰੀ ਹਸਪਤਾਲ ਵਿਚ ਇੱਕ ਨਾਬਾਲਗ ਲੜਕੇ ਤੋਂ ਪੈਰਾਂ ਦੀ ਮਾਲਿਸ਼ ਕਰਵਾਏ ਜਾਣ ਦੀ ਵੀਡੀਓ ਵਾਇਰਲ ਹੋ ਰਹੀ ਹੈ ਡਿਸ ਤੋਂ ਬਾਅਦ ਸਿਹਤ ਅਧਿਕਾਰੀਆਂ ਨੇ ਹਸਪਤਾਲ ਦੇ ਇੱਕ ਕਰਮਚਾਰੀ ਨੂੰ ‘ਕਾਰਨ ਦੱਸੋ’ ਨੋਟਿਸ ਜਾਰੀ ਕੀਤਾ ਹੈ। ਇਕ ਅਧਿਕਾਰੀ ਨੇ ਬੁੱਧਵਾਰ ਨੂੰ ਜਾਣਕਾਰੀ ਦਿੱਤੀ ਕਿ ਇਗ ਘਟਨਾ ਪਿਛਲੇ ਹਫ਼ਤੇ ਬਿਓਹਾਰੀ ਵਿਚ ਸਥਿਤ ਸਿਵਲ ਹਸਪਤਾਲ ਦੀ ਹੈ ਅਤੇ ਇਸ ਵੀਡੀਓ ਮੰਗਲਵਾਰ ਨੂੰ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਲੱਗਾ।

ਵੀਡੀਓ ਵਿਚ ਹਸਪਤਾਲ ਦਾ ਕਰਮਚਾਰੀ ਮਹਿੰਦਰ ਬੈਂਸ ਹਸਪਤਾਲ ਦੇ ਇਕ ਕਮਰੇ ਵਿਚ ਕੁਰਸੀ 'ਤੇ ਬੈਠਾ ਹੋਇਆ ਹੈ ਅਤੇ ਇਕ ਨਾਬਾਲਗ ਲੜਕਾ ਉਸ ਦੇ ਪੈਰਾਂ ਦੀ ਮਾਲਸ਼ ਕਰਦਾ ਦਿਖਾਈ ਦੇ ਰਿਹਾ ਹੈ। ਬਿਉਹਾਰੀ ਦੇ ਬਲਾਕ ਮੈਡੀਕਲ ਅਫਸਰ ਨਿਸ਼ਾਂਤ ਸਿੰਘ ਨੇ ਪੀਟੀਆਈ ਨੂੰ ਦੱਸਿਆ ਕਿ ਵੀਡੀਓ ਦੇ ਸਾਹਮਣੇ ਆਉਣ ਤੋਂ ਬਾਅਦ ਬੈਂਸ ਨੂੰ 'ਕਾਰਨ ਦੱਸੋ' ਨੋਟਿਸ ਜਾਰੀ ਕੀਤਾ ਗਿਆ ਹੈ। ਮੁੱਖ ਮੈਡੀਕਲ ਅਤੇ ਸਿਹਤ ਅਧਿਕਾਰੀ ਆਰ.ਐਸ. ਪਾਂਡੇ ਨੇ ਕਿਹਾ ਕਿ ਨੋਟਿਸ ਦਾ ਜਵਾਬ ਮਿਲਣ ਤੋਂ ਬਾਅਦ ਬੈਂਸ ਖਿਲਾਫ਼ ਅਗਲੀ ਕਾਰਵਾਈ ਕੀਤੀ ਜਾਵੇਗੀ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement