ਦਿੱਲੀ ’ਚ ਇਸ ਸਾਲ ਵੀ ਬੈਨ ਰਹਿਣਗੇ ਪਟਾਕੇ
Published : Sep 7, 2022, 1:08 pm IST
Updated : Sep 7, 2022, 1:08 pm IST
SHARE ARTICLE
Arvind Kejriwal
Arvind Kejriwal

ਸਰਕਾਰ ਨੇ ਕੀਤੀ ਪ੍ਰਦੂਸ਼ਣ ਨਾਲ ਨਜਿੱਠਣ ਦੀ ਤਿਆਰੀ

 

ਦਿੱਲੀ: ਰਾਜਧਾਨੀ ਦਿੱਲੀ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਸਰਕਾਰ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਟਵੀਟ ਕੀਤਾ ਕਿ ਰਾਸ਼ਟਰੀ ਰਾਜਧਾਨੀ 'ਚ ਪਟਾਕਿਆਂ ਦੇ ਉਤਪਾਦਨ, ਵਿਕਰੀ, ਭੰਡਾਰਨ ਅਤੇ ਇਸਤੇਮਾਲ 'ਤੇ 1 ਜਨਵਰੀ 2023 ਤੱਕ ਪੂਰੀ ਤਰ੍ਹਾਂ ਪਾਬੰਦੀ ਰਹੇਗੀ। ਉਨ੍ਹਾਂ ਕਿਹਾ ਕਿ ਪਟਾਕਿਆਂ ਦੀ ਆਨਲਾਈਨ ਵਿਕਰੀ 'ਤੇ ਵੀ ਇਹ ਪਾਬੰਦੀ ਲਾਗੂ ਰਹੇਗੀ।
 

ਗੋਪਾਲ ਰਾਏ ਨੇ ਦੱਸਿਆ ਕਿ ਪਾਬੰਦੀ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਦਿੱਲੀ ਪੁਲਿਸ, ਡੀਪੀਸੀਸੀ ਅਤੇ ਮਾਲ ਵਿਭਾਗ ਦੇ ਸਹਿਯੋਗ ਨਾਲ ਇੱਕ ਕਾਰਜ ਯੋਜਨਾ ਤਿਆਰ ਕੀਤੀ ਜਾਵੇਗੀ।
ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਕਿਹਾ ਹੈ, “ਪਿਛਲੇ ਸਾਲ ਦੀ ਤਰ੍ਹਾਂ ਦਿੱਲੀ ਦੇ ਲੋਕਾਂ ਨੂੰ ਪ੍ਰਦੂਸ਼ਣ ਦੇ ਖ਼ਤਰੇ ਤੋਂ ਬਚਾਉਣ ਲਈ ਇਸ ਵਾਰ ਵੀ ਹਰ ਤਰ੍ਹਾਂ ਦੇ ਪਟਾਕਿਆਂ ਦੇ ਉਤਪਾਦਨ, ਸਟੋਰੇਜ, ਵਿਕਰੀ ਅਤੇ ਵਰਤੋਂ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਜਾ ਰਹੀ ਹੈ, ਤਾਂ ਜੋ ਲੋਕ ਜਾਨਾਂ ਬਚ ਸਕੇ।”

ਉਨ੍ਹਾਂ ਕਿਹਾ, '' ਦਿੱਲੀ ਸਰਕਾਰ ਨੇ ਪਿਛਲੇ ਸਾਲ ਵੀ 28 ਸਤੰਬਰ ਤੋਂ ਇਕ ਜਨਵਰੀ 2022 ਤੱਕ ਰਾਸ਼ਟਰੀ ਰਾਜਧਾਨੀ 'ਚ ਪਟਾਕਿਆਂ ਦੀ ਵਿਕਰੀ ਅਤੇ ਉਨ੍ਹਾਂ ਦੇ ਇਸਤੇਮਾਲ 'ਤੇ ਪੂਰਨ ਪਾਬੰਦੀ ਲਗਾ ਦਿੱਤੀ ਸੀ। ਪਟਾਕੇ ਸਾੜਨ ਨਾਲ ਹੋਣ ਵਾਲੇ ਪ੍ਰਦੂਸ਼ਣ ਖ਼ਿਲਾਫ਼ ਜਾਗਰੂਕਤਾ ਪੈਦਾ ਕਰਨ ਲਈ ਸ਼ਹਿਰ ਦੀ ਸਰਕਾਰ ਨੇ 'ਪਟਾਕੇ ਨਹੀਂ ਦੀਵੇ ਜਗਾਓ' ਮੁਹਿੰਮ ਵੀ ਸ਼ੁਰੂ ਕੀਤੀ ਸੀ। ਪਟਾਕਿਆਂ ਦੀ ਵਰਤੋਂ ਕਰਨ ਵਾਲਿਆਂ ਖ਼ਿਲਾਫ਼ ਆਈ.ਪੀ.ਸੀ. ਦੀਆਂ ਧਾਰਾਵਾਂ ਅਤੇ ਵਿਸਫ਼ੋਟਕ ਐਕਟ ਦੇ ਅਧੀਨ ਕਾਰਵਾਈ ਕੀਤੀ ਗਈ ਸੀ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement