ਵਿਅਕਤੀ ਨੇ ਪਤਨੀ ਅਤੇ ਧੀ ਨਾਲ 12ਵੀਂ ਮੰਜ਼ਿਲ ਤੋਂ ਮਾਰੀ ਛਾਲ਼, ਮੌਕੇ 'ਤੇ ਹੀ ਮੌਤ 
Published : Sep 7, 2022, 12:56 pm IST
Updated : Sep 7, 2022, 12:56 pm IST
SHARE ARTICLE
 The man jumped from the 12th floor with his wife and daughter, died on the spot
The man jumped from the 12th floor with his wife and daughter, died on the spot

ਅਕਸਰ ਘਰੇਲੂ ਝਗੜਾ ਰਹਿਣ ਦੀ ਮਿਲੀ ਜਾਣਕਾਰੀ 

ਅਹਿਮਦਾਬਾਦ: ਅਹਿਮਦਾਬਾਦ ਤੋਂ ਖ਼ਬਰ ਆਈ ਹੈ ਕਿ ਉੱਥੇ ਇੱਕ ਪੁਲਿਸ ਕਾਂਸਟੇਬਲ, ਉਸ ਦੀ ਪਤਨੀ ਅਤੇ ਨਾਬਾਲਗ ਧੀ ਨੇ ਕਥਿਤ ਤੌਰ 'ਤੇ ਇੱਕ ਰਿਹਾਇਸ਼ੀ ਇਮਾਰਤ ਦੀ 12ਵੀਂ ਮੰਜ਼ਿਲ ਤੋਂ ਛਾਲ਼ ਮਾਰ ਕੇ ਖੁਦਕੁਸ਼ੀ ਕਰ ਲਈ। ਸੋਲਾ ਥਾਣੇ ਦੇ ਇੰਸਪੈਕਟਰ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਜੋੜੇ ਨੇ ਕਿਸੇ ਝਗੜੇ ਤੋਂ ਬਾਅਦ ਖ਼ੁਦਕੁਸ਼ੀ ਕੀਤੀ ਹੈ। ਮ੍ਰਿਤਕ ਦੀ ਪਛਾਣ ਕਾਂਸਟੇਬਲ ਕੁਲਦੀਪ ਸਿੰਘ ਯਾਦਵ ਵਜੋਂ ਹੋਈ ਹੈ, ਜੋ ਵਸਤਰਪੁਰ ਥਾਣੇ ਵਿੱਚ ਤਾਇਨਾਤ ਸੀ।

ਉਸ ਦੀ ਪਤਨੀ ਦਾ ਨਾਂ ਰਿੱਧੀ ਅਤੇ ਤਿੰਨ ਸਾਲ ਦੀ ਬੇਟੀ ਦਾ ਨਾਂ ਆਕਾਂਕਸ਼ਾ ਸੀ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਕਾਂਸਟੇਬਲ ਗੋਟਾ ਇਲਾਕੇ 'ਚ ਇੱਕ ਬਹੁ-ਮੰਜ਼ਿਲਾ ਇਮਾਰਤ ਦੀ 12ਵੀਂ ਮੰਜ਼ਿਲ 'ਤੇ ਆਪਣੀ ਪਤਨੀ ਅਤੇ ਬੇਟੀ ਨਾਲ ਰਹਿੰਦਾ ਸੀ। ਹੋਰ ਵਸਨੀਕਾਂ ਦੇ ਅਨੁਸਾਰ, ਜੋੜੇ ਨੇ ਆਪਣੀ ਧੀ ਨਾਲ ਦੁਪਹਿਰ 1.30 ਵਜੇ ਦੇ ਕਰੀਬ 12ਵੀਂ ਮੰਜ਼ਿਲ ਤੋਂ ਛਾਲ਼ ਮਾਰ ਦਿੱਤੀ, ਅਤੇ ਤਿੰਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਇਮਾਰਤ ਦੇ ਇੱਕ ਵਸਨੀਕ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਪਹਿਲਾਂ ਰਿੱਧੀ ਨੇ ਛਾਲ਼ ਮਾਰੀ ਅਤੇ ਫ਼ਿਰ ਯਾਦਵ ਨੇ ਆਪਣੀ ਧੀ ਸਮੇਤ ਛਾਲ ਮਾਰ ਦਿੱਤੀ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਸੇ ਬਿਲਡਿੰਗ ਵਿੱਚ ਰਹਿਣ ਵਾਲੀ ਯਾਦਵ ਦੀ ਭੈਣ ਦੇ ਦੱਸਣ ਮੁਤਾਬਿਕ ਦੋਵੇਂ ਪਤੀ-ਪਤਨੀ ਵਿੱਚ ਅਕਸਰ ਝਗੜਾ ਰਹਿੰਦਾ ਸੀ। ਅਧਿਕਾਰੀ ਨੇ ਦੱਸਿਆ ਕਿ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ, ਅਤੇ ਸਾਰੇ ਘਟਨਾਕ੍ਰਮ ਦੀ ਜਾਂਚ ਜਾਰੀ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement