ਪੁਲ਼ ਢਹਿਣ ਨਾਲ ਨਦੀ ਵਿਚ ਡਿੱਗਣ ਤੋਂ ਵਾਲ-ਵਾਲ ਬਚੀਆਂ ਕਾਰਾਂ
Published : Oct 7, 2019, 12:05 pm IST
Updated : Oct 8, 2019, 11:12 am IST
SHARE ARTICLE
Bridge collapses in Junagadh
Bridge collapses in Junagadh

ਕਾਰ ਸਵਾਰ ਲੋਕ ਹੋਏ ਬੁਰੀ ਤਰ੍ਹਾਂ ਜ਼ਖ਼ਮੀ

ਗੁਜਰਾਤ: ਗੁਜਰਾਤ ਦੇ ਜੂਨਾਗੜ੍ਹ ਜ਼ਿਲ੍ਹੇ ਵਿਚ ਇਕ ਪੁਲ ਦੇ ਢਹਿਣ ਨਾਲ ਰਾਸਤੇ ਵਿਚੋਂ ਲੰਘ ਰਹੀਆਂ ਕਾਰਾਂ ਨਦੀ ਵਿਚ ਡਿੱਗਣ ਤੋਂ ਵਾਲ-ਵਾਲ ਬਚ ਗਈਆਂ। ਜੂਨਾਗੜ੍ਹ ਜ਼ਿਲ੍ਹੇ ਦੇ ਪਿੰਡ ਮਲਾਂਕਾ ਵਿਚ ਸਾਸ਼ਨ ਰੋਡ ’ਤੇ ਬਣਿਆ ਇਹ ਪੁਲ ਅਚਾਨਕ ਢਹਿ ਢੇਰੀ ਹੋ ਗਿਆ। ਇਸ ਦੌਰਾਨ ਪੁਲ ’ਤੇ ਜਾ ਰਹੀਆਂ ਕਈ ਕਾਰਾਂ ਬੁਰੀ ਤਰ੍ਹਾਂ ਫਸ ਗਈਆਂ।

Bridge collapses in JunagadhBridge collapses in Junagadh

ਗ਼ਨੀਮਤ ਇਹ ਰਹੀ ਕਿ ਪੁਲ ਡਿੱਗਣ ਦੌਰਾਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਕਾਰ ਵਿਚ ਸਵਾਰ ਲੋਕ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਨੇੜੇ ਦੇ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਜੂਨਾਗੜ੍ਹ ਦੇ ਮਲਾਂਕਾ ਵਿਚ ਇਹ ਪੁਲ ਇਕ ਨਦੀ ’ਤੇ ਬਣਿਆ ਹੋਇਆ ਹੈ। ਜਾਣਕਾਰੀ ਅਨੁਸਾਰ ਪਾਣੀ ਦੇ ਵਹਾਅ ਕਾਰਨ ਪੁਲ ਦੇ ਹੇਠਾਂ ਦੀ ਜ਼ਮੀਨ ਖਿਸਕ ਗਈ ਸੀ, ਜਿਸ ਕਾਰਨ ਇਹ ਹਾਦਸਾ ਵਾਪਰਿਆ ਦੱਸਿਆ ਜਾ ਰਿਹਾ ਹੈ।

Bridge collapses in JunagadhBridge collapses in Junagadh

ਨਦੀ ’ਤੇ ਬਣਿਆ ਇਹ ਪੁਲ ਜੂਨਾਗੜ੍ਹ ਨੂੰ ਦੂਜੇ ਸ਼ਹਿਰ ਮੁੰਦਰਾ ਨਾਲ ਜੋੜਦਾ ਹੈ ਪਰ ਹੁਣ ਇਸ ਪੁਲ ਦੇ ਡਿੱਗਣ ਨਾਲ ਸੜਕੀ ਆਵਾਜਾਈ ਪੂਰੀ ਤਰ੍ਹਾਂ ਠੱਪ ਹੋ ਕੇ ਰਹਿ ਗਈ ਹੈ ਅਤੇ ਲੋਕਾਂ ਨੂੰ ਇਸ ਰੋਡ ਨੂੰ ਛੱਡ ਕੇ ਅਮਰਪੁਰ ਦੇਵਲੀਆ ਸਾਸਨ ਰੋਡ  ਰਾਹੀਂ ਜਾਣ ਦੀ ਅਪੀਲ ਕੀਤੀ ਜਾ ਰਹੀ ਹੈ। ਇਕ ਜਾਣਕਾਰੀ ਅਨੁਸਾਰ ਇਹ ਪੁਲ ਕੁੱਝ ਸਾਲ ਪਹਿਲਾਂ ਹੀ ਬਣਾਇਆ ਦੱਸਿਆ ਜਾ ਰਿਹਾ ਹੈ ਜਿਸ ਨੂੰ ਲੈ ਕੇ ਪ੍ਰਸ਼ਾਸਨ ’ਤੇ ਵੱਡੇ ਸਵਾਲ ਖੜ੍ਹੇ ਹੋਣੇ ਸ਼ੁਰੂ ਹੋ ਗਏ ਹਨ।

Bridge collapses in JunagadhBridge collapses in Junagadh

ਦੱਸ ਦਈਏ ਕਿ ਇਸ ਤੋਂ ਪਹਿਲਾਂ ਜੂਨ ਮਹੀਨੇ ਗੁਜਰਾਤ ਦੇ ਵਾਲਸਾਡ ਵਿਚ ਵੀ ਬੰਜਾਰ ਨਦੀ ’ਤੇ ਬਣ ਰਿਹਾ ਨਿਰਮਾਣ ਅਧੀਨ ਪੁਲ ਟੁੱਟ ਗਿਆ ਸੀ, ਜਦੋਂ ਗੁਜਰਾਤ ਵਿਚ ਬਾਰਿਸ਼ ਕਾਰਨ ਪਾਣੀ ਨੇ ਭਾਰੀ ਤਬਾਹੀ ਮਚਾਈ ਸੀ। ਉਸ ਸਮੇਂ ਵੀ ਪ੍ਰਸ਼ਾਸਨ ਅਤੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਵੱਡੇ ਸਵਾਲ ਖੜ੍ਹੇ ਹੋਏ ਸਨ ਪਰ ਹੁਣ ਜਦੋਂ ਗੁਜਰਾਤ ਵਿਚ ਫਿਰ ਤੋਂ ਪੁਲ ਡਿੱਗਣ ਦੀ ਘਟਨਾ ਸਾਹਮਣੇ ਆਈ ਹੈ ਤਾਂ ਇਸ ਨਾਲ ਸਥਾਨਕ ਪ੍ਰਸ਼ਾਸਨ ਦੀ ਪੋਲ ਖੁੱਲ੍ਹਣੀ ਸ਼ੁਰੂ ਹੋ ਗਈ ਹੈ।  ਲੋਕਾਂ ਵਿਚ ਇਸ ਨੂੰ ਲੈ ਕੇ ਭਾਰੀ ਗੁੱਸਾ ਪਾਇਆ ਜਾ ਰਿਹਾ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

Location: India, Gujarat, Junagadh

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement