ਗੁਜਰਾਤ ਦੇ ਭਰੂਚ ਜ਼ਿਲ੍ਹੇ 'ਚ ਮਹਿਸੂਸ ਕੀਤੇ ਭੂਚਾਲ ਦੇ ਝਟਕੇ, ਰਿਕਟਰ ਪੈਮਾਨੇ 'ਤੇ 4.2 ਰਹੀ ਤੀਬਰਤਾ
Published : Nov 7, 2020, 5:31 pm IST
Updated : Nov 7, 2020, 5:31 pm IST
SHARE ARTICLE
Earthquake
Earthquake

ਭੂਚਾਲ ਦੇ ਝਟਕੇ ਦੁਪਹਿਰ 3.39 ਵਜੇ ਮਹਿਸੂਸ ਕੀਤੇ ਗਏ।

ਅਹਿਮਦਾਬਾਦ: ਅੱਜ ਗੁਜਰਾਤ ਦੇ ਭਰੂਚ ਜ਼ਿਲ੍ਹੇ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਅਨੁਸਾਰ ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 4.2 ਮਾਪੀ ਗਈ ਹੈ। ਹਾਲ ਹੀ ਵਿੱਚ, ਹਿਮਾਲਿਆਈ ਖੇਤਰ ਵਿੱਚ ਭੂਚਾਲ ਉੱਤੇ ਕੀਤੇ ਅਧਿਐਨ ਨੇ ਲੋਕਾਂ ਦੇ ਮਨਾਂ ਵਿੱਚ ਦਹਿਸ਼ਤ ਵਧਾ ਦਿੱਤੀ ਹੈ। 

eathquake
 

ਇਸ ਦੌਰਾਨ ਸ਼ਨੀਵਾਰ ਨੂੰ ਗੁਜਰਾਤ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਇਹ ਭੂਚਾਲ ਦੇ ਝਟਕੇ ਭਰੂਚ ਖੇਤਰ ਵਿੱਚ ਹਨ। ਭੂਚਾਲ ਦੇ ਝਟਕੇ ਦੁਪਹਿਰ 3.39 ਵਜੇ ਮਹਿਸੂਸ ਕੀਤੇ ਗਏ। ਇਸ ਸਬੰਧ 'ਚ ਵਧੇਰੇ ਜਾਣਕਾਰੀ ਦੀ ਉਡੀਕ ਕੀਤੀ ਜਾ ਰਹੀ ਹੈ। ਭੂਚਾਲ ਦਾ ਕੇਂਦਰ ਸੂਰਤ ਤੋਂ 54 ਕਿਲੋਮੀਟਰ ਦੀ ਦੂਰੀ 'ਤੇ ਸੀ। ਭੂਚਾਲ ਕਾਰਨ ਜਾਨੀ  ਨੁਕਸਾਨ ਹੋਣ ਦੀ ਕੋਈ ਖ਼ਬਰ ਨਹੀਂ ਹੈ। ਪਰ ਲੋਕਾਂ ਵਿਚ ਅਜੇ ਵੀ ਦਹਿਸ਼ਤ ਹੈ। 

ਭੁਜਾਲ ਤੋਂ ਬਚਨ ਲਈ, ਸਾਨੂੰ ਬਹੁਤ ਸਾਰੇ ਕਦਮ ਚੁੱਕਣੇ ਪੈਣਗੇ। ਜੇ ਤੁਸੀਂ ਕਿਸੇ ਘਰ, ਦਫ਼ਤਰ ਜਾਂ ਕਿਸੇ ਵੀ ਇਮਾਰਤ ਦੇ ਅੰਦਰ ਹੋ, ਤਾਂ ਜਿੰਨੀ ਜਲਦੀ ਹੋ ਸਕੇ ਖੁੱਲੇ ਮੈਦਾਨ ਵਿੱਚ ਆ ਜਾਓ।ਕਿਸੇ ਵੀ ਇਮਾਰਤ ਦੇ ਦੁਆਲੇ ਖੜ੍ਹੇ ਨਾ ਹੋਵੋ। ਭੁਚਾਲ ਦੇ ਦੌਰਾਨ ਲਿਫਟ ਦੀ ਵਰਤੋਂ ਨਾ ਕਰੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement