ਜਨਮ ਦਿਨ ਦੀ ਪਾਰਟੀ ਕਰਕੇ ਵਾਪਸ ਘਰ ਪਰਤ ਰਹੇ 2 ਸਕੇ ਭਰਾਵਾਂ ਸਣੇ 4 ਦੋਸਤਾਂ ਦੀ ਸੜਕ ਹਾਦਸੇ 'ਚ ਮੌਤ

By : GAGANDEEP

Published : Nov 7, 2022, 1:57 pm IST
Updated : Nov 7, 2022, 2:40 pm IST
SHARE ARTICLE
Road accident
Road accident

ਇਕ ਨੌਜਵਾਨ ਗੰਭੀਰ ਜ਼ਖਮੀ

 

 ਗੰਗਾਨਗਰ: ਰਾਜਸਥਾਨ ਦੇ ਗੰਗਾਨਗਰ ਜ਼ਿਲ੍ਹੇ ਦੇ ਅਨੂਪਗੜ੍ਹ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ, ਜਿਸ ਵਿੱਚ ਆਪਣਾ ਜਨਮ ਦਿਨ ਮਨਾ ਕੇ ਵਾਪਸ ਪਰਤ ਰਹੇ ਪੰਜ ਦੋਸਤਾਂ ਵਿੱਚੋਂ ਚਾਰ ਦੀ ਭਿਆਨਕ ਦਰਦਨਾਕ ਮੌਤ ਹੋ ਗਈ। ਹਾਦਸੇ ਦੀ ਖਬਰ ਸਾਹਮਣੇ ਆਉਣ ਤੋਂ ਬਾਅਦ ਇੱਥੇ ਹੜਕੰਪ ਮਚ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਗੰਗਾਨਗਰ ਜ਼ਿਲ੍ਹੇ ਦੇ ਅਨੂਪਗੜ੍ਹ ਵਿੱਚ ਆਪਣਾ ਜਨਮ ਦਿਨ ਮਨਾ ਕੇ ਪਰਤ ਰਹੇ 4 ਨੌਜਵਾਨਾਂ ਦੀ ਮੌਤ ਹੋ ਗਈ। ਜਦੋਂ ਕਿ ਇਸ ਹਾਦਸੇ ਵਿੱਚ ਇੱਕ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ ਹੈ। ਜਖਮੀ ਨੌਜਵਾਨ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਪੁਲਿਸ ਮੁਤਾਬਕ ਮਰਨ ਵਾਲਿਆਂ ਵਿੱਚ ਦੋ ਸਕੇ ਭਰਾ ਵੀ ਸ਼ਾਮਲ ਹਨ। ਘਟਨਾ ਦੀ ਸੂਚਨਾ ਮਿਲਣ 'ਤੇ ਪੁਲਿਸ ਦੇ ਉੱਚ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਹਨ। ਹਾਦਸੇ ਦੀ ਸੂਚਨਾ ਮਿਲਦੇ ਹੀ ਇਲਾਕੇ 'ਚ ਸੋਗ ਦੀ ਲਹਿਰ ਫੈਲ ਗਈ, ਪੁਲਿਸ ਪੂਰੇ ਮਾਮਲੇ ਦੀ ਜਾਂਚ 'ਚ ਜੁਟੀ ਹੋਈ ਹੈ

ਪੁਲਿਸ ਮੁਤਾਬਕ ਇਹ ਘਟਨਾ ਗੰਗਾਨਗਰ ਜ਼ਿਲ੍ਹੇ ਦੇ ਅਨੂਪਗੜ੍ਹ ਥਾਣਾ ਖੇਤਰ ਦੀ ਹੈ। ਐਤਵਾਰ ਨੂੰ ਅਨੂਪਗੜ੍ਹ ਦੇ ਰਹਿਣ ਵਾਲੇ ਜਤਿੰਦਰ ਦਾ ਜਨਮ ਦਿਨ ਸੀ। ਉਹ ਰਾਤ ਨੂੰ ਆਪਣੇ ਭਰਾ ਅੰਕੁਸ਼ ਅਤੇ ਤਿੰਨ ਦੋਸਤਾਂ ਨਾਲ ਜਨਮ ਦਿਨ ਦੀ ਪਾਰਟੀ ਮਨਾਉਣ ਗਿਆ ਸੀ।

ਦੇਰ ਰਾਤ ਪੰਜੇ ਨੌਜਵਾਨ ਉਥੋਂ ਵਾਪਸ ਆ ਰਹੇ ਸਨ। ਇਸ ਦੌਰਾਨ ਉਨ੍ਹਾਂ ਦੀ ਕਾਰ 87 ਜੀਬੀ ਨੇੜੇ ਭਾਰਤ ਮਾਲਾ ਰੋਡ ਪ੍ਰਾਜੈਕਟ ਦੇ ਪੁਲ ਨਾਲ ਟਕਰਾ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਪੂਰੀ ਤਰ੍ਹਾਂ ਚਕਨਾਚੂਰ ਹੋ ਗਈ। ਇਸ ਹਾਦਸੇ 'ਚ 4 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਹਾਦਸੇ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਰਾਹਗੀਰਾਂ ਦੀ ਮਦਦ ਨਾਲ ਕਾਰ 'ਚ ਪਈਆਂ ਲਾਸ਼ਾਂ ਅਤੇ ਜ਼ਖਮੀ ਨੂੰ ਬੜੀ ਮੁਸ਼ਕਲ ਨਾਲ ਬਾਹਰ ਕੱਢਿਆ।

Location: India, Rajasthan, Ganganagar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement