ਦਿੱਲੀ ਦੀ ਅਬੋ-ਹਵਾ 'ਚ ਹੋ ਰਿਹਾ ਸੁਧਾਰ, 9 ਨਵੰਬਰ ਤੋਂ ਖੁੱਲ੍ਹਣਗੇ ਸਰਕਾਰੀ ਪ੍ਰਾਇਮਰੀ ਸਕੂਲ
Published : Nov 7, 2022, 2:53 pm IST
Updated : Nov 7, 2022, 2:53 pm IST
SHARE ARTICLE
Gopal Rai
Gopal Rai

50 ਫ਼ੀਸਦੀ ਸਰਕਰੀ ਮੁਲਾਜ਼ਮਾਂ ਦੇ ਘਰ ਤੋਂ ਕੰਮ ਕਰਨ ਵਾਲਾ ਫ਼ੈਸਲਾ ਵੀ ਲਿਆ ਵਾਪਸ 

ਟਰੱਕਾਂ ਦਾ ਦਾਖ਼ਲਾ ਅਤੇ ਉਸਾਰੀ ਦੇ ਕੰਮਾਂ 'ਤੇ ਲਗਾਈ ਗਈ ਪਾਬੰਦੀ ਵੀ ਹਟਾਈ 
ਨਵੀਂ ਦਿੱਲੀ :
ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਐਲਾਨ ਕੀਤਾ ਹੈ ਕਿ ਪ੍ਰਾਇਮਰੀ ਸਕੂਲ 9 ਨਵੰਬਰ ਤੋਂ ਖੋਲ੍ਹੇ ਜਾਣਗੇ ਅਤੇ ਉਪਰਲੀਆਂ ਜਮਾਤਾਂ ਵਿੱਚ ਖੁੱਲ੍ਹੀਆਂ ਗਤੀਵਿਧੀਆਂ ਤੋਂ ਪਾਬੰਦੀ ਵੀ ਹਟਾਈ ਜਾ ਰਹੀ ਹੈ।

ਇਸ ਦੇ ਨਾਲ ਹੀ 50 ਫ਼ੀਸਦੀ ਸਰਕਾਰੀ ਮੁਲਾਜ਼ਮਾਂ ਦੇ ਘਰ ਤੋਂ ਕੰਮ ਕਰਨ ਵਾਲਾ ਫ਼ੈਸਲਾ ਵੀ ਵਾਪਸ ਲੈ ਲਿਆ ਗਿਆ ਹੈ ਜਿਸ ਤਹਿਤ ਹੁਣ ਦਫਤਰਾਂ ਵਿਚ ਪੂਰੀ ਸਮਰੱਥਾ ਨਾਲ ਕੰਮ ਕੀਤਾ ਜਾਵੇਗਾ। ਬੀਐੱਸ-3 ਪੈਟਰੋਲ ਅਤੇ ਬੀਐੱਸ-4 ਡੀਜ਼ਲ ਵਾਹਨਾਂ 'ਤੇ ਪਾਬੰਦੀ ਜਾਰੀ ਰਹੇਗੀ। ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਕਿਹਾ ਕਿ ਪਿਛਲੇ ਦੋ ਦਿਨਾਂ ਤੋਂ ਦਿੱਲੀ ਦੇ ਅੰਦਰ ਪ੍ਰਦੂਸ਼ਣ ਦੀ ਸਥਿਤੀ ਵਿੱਚ ਤੇਜ਼ੀ ਨਾਲ ਸੁਧਾਰ ਹੋ ਰਿਹਾ ਹੈ।

ਦਿੱਲੀ ਵਿੱਚ ਫੇਜ਼ 4 ਦੀਆਂ ਪਾਬੰਦੀਆਂ ਹਟਾਈਆਂ ਜਾ ਰਹੀਆਂ ਹਨ। ਟਰੱਕਾਂ ਦੇ ਦਾਖਲੇ 'ਤੇ ਲੱਗੀ ਪਾਬੰਦੀ ਹਟਾ ਦਿੱਤੀ ਗਈ ਹੈ। ਮੰਤਰੀ ਗੋਪਾਲ ਰਾਏ ਨੇ ਕਿਹਾ ਕਿ ਘਰ ਤੋਂ ਕੰਮ ਕਰਨ ਦੀਆਂ ਹਦਾਇਤਾਂ ਵਿੱਚ ਸੋਧ ਕਰ ਕੇ ਅੱਜ ਤੋਂ ਦਫ਼ਤਰਾਂ ਵਿੱਚ ਪੂਰੀ ਸਮਰੱਥਾ ਨਾਲ ਕੰਮ ਕੀਤਾ ਜਾ ਰਿਹਾ ਹੈ। ਹਾਈਵੇਅ, ਸੜਕਾਂ, ਫਲਾਈਓਵਰ, ਓਵਰਬ੍ਰਿਜ, ਪਾਈਪਲਾਈਨਾਂ ਨਾਲ ਸਬੰਧਤ ਨਿਰਮਾਣ ਕਾਰਜਾਂ ਤੋਂ ਪਾਬੰਦੀ ਹਟਾ ਦਿੱਤੀ ਗਈ ਹੈ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement