ਦਿੱਲੀ ਗੁਰਦੁਆਰਾ ਕਮੇਟੀ ਦੀਆਂ ਨਵੇਂ ਸਿਰੇ ਹੋਣਗੀਆਂ ਚੋਣਾਂ, 15 ਅਹੁਦੇਦਾਰਾਂ ਵਲੋਂ ਅਸਤੀਫ਼ਾ 
Published : Dec 7, 2018, 11:10 am IST
Updated : Apr 10, 2020, 11:47 am IST
SHARE ARTICLE
DGPC Elections
DGPC Elections

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ ਤੇ ਸਕੱਤਰ ਜਨਰਲ ਮਨਜਿੰਦਰ ਸਿੰਘ ਸਿਰਸਾ ਸਮੇਤ ਸਾਰੇ 15 ਅਹੁਦੇਦਾਰਾਂ...

ਨਵੀਂ ਦਿੱਲੀ (ਭਾਸ਼ਾ) : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ ਤੇ ਸਕੱਤਰ ਜਨਰਲ ਮਨਜਿੰਦਰ ਸਿੰਘ ਸਿਰਸਾ ਸਮੇਤ ਸਾਰੇ 15 ਅਹੁਦੇਦਾਰਾਂ ਨੇ ਅਸਤੀਫ਼ਾ ਦੇ ਦਿੱਤਾ ਹੈ।ਇਨ੍ਹਾਂ ਅਸਤੀਫ਼ਿਆ ਤੋਂ ਬਾਅਦ ਹੁਣ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦੁਬਾਰਾ ਹੋਣਗੀਆਂ।ਮਨਜੀਤ ਸਿੰਘ ਜੀਕੇ ਨੇ ਪ੍ਰੈੱਸ ਕਾਨਫ਼ਰੰਸ ਕਰਦਿਆਂ ਪੁਸ਼ਟੀ ਕੀਤੀ ਹੈ ਕਿ ਗੁਰਦੁਆਰਾ ਕਮੇਟੀ ਉੱਪਰ ਇਲਜ਼ਾਮ ਲੱਗਣ ਤੋਂ ਬਾਅਦ ਸਾਰੇ ਅਹੁਦੇਦਾਰਾਂ ਨੇ ਅਸਤੀਫ਼ੇ ਦੇਣ ਦਾ ਫੈਸਲਾ ਕੀਤਾ ਹੈ।

ਜੀਕੇ ਨੇ ਐਲਾਣ ਕੀਤਾ ਹੈ ਕਿ ਉਹ ਇਲਜ਼ਾਮ ਮੁਕਤ ਹੋਣ ਤਕ ਕਿਸੇ ਵੀ ਅਹੁਦੇ 'ਤੇ ਨਹੀਂ ਬੈਠਣਗੇ।ਜ਼ਿਕਰਯੋਗ ਹੈ ਕਿ ਜੀਕੇ ਧੜੇ ਦੇ ਵਿਰੋਧੀ ਗੁਰਮੀਤ ਸਿੰਘ ਸ਼ੰਟੀ ਵੱਲੋਂ ਕਮੇਟੀ ਉੱਤੇ ਭ੍ਰਿਸ਼ਟਾਚਾਰ ਦੇ ਇਲਜ਼ਾਮ ਲਗਾਏ ਨੇ।ਇਸ ਬਾਬਤ ਉਨ੍ਹਾਂ ਕੇਸ ਦਰਜ ਕਰਵਾਉਣ ਲਈ ਅਦਾਲਤ 'ਚ ਪਟੀਸ਼ਨ ਵੀ ਪਾਈ ਹੋਈ ਹੈ, ਜਿਸ ਦੀ ਸੁਣਵਾਈ ਭਲਕੇ ਹੈ।ਸੂਤਰਾਂ ਮੁਤਾਬਕ ਜੇਕਰ ਇਸ ਸਮੇਂ ਕਮੇਟੀ ਭੰਗ ਕਰ ਦਿੱਤੀ ਜਾਂਦੀ ਹੈ ਤੇ ਅਦਾਲਤ ਹੁਕਮ ਕਰਦੀ ਹੈ ਤਾਂ ਕੇਸ ਡੀਐਸਜੀਐਮਸੀ ਦੀ ਬਜਾਏ ਸਿਰਫ਼ ਜੀਕੇ ਦੇ ਨਾਂ 'ਤੇ ਹੋਵੇਗਾ ਤੇ ਇਹੋ ਅਸਤੀਫ਼ਿਆਂ ਦੀ ਮੁੱਖ ਵਜ੍ਹਾ ਹੋ ਸਕਦੀ ਹੈ।

ਇਸ ਦੇ ਨਾਲ ਹੀ ਕਾਰਜਕਾਰਨੀ ਦੇ ਮੈਂਬਰਾਂ ਨੇ ਕਾਨੂੰਨ ਮੁਤਾਬਕ 21 ਦਿਨਾਂ ਦਾ ਨੋਟਿਸ ਦੇ ਕੇ ਚੋਣ ਮੁੜ ਤੋਂ ਕਰਵਾਉਣ ਦੀ ਗੁਰਦੁਆਰਾ ਚੋਣ ਕਮਿਸ਼ਨ ਨੂੰ ਅਪੀਲ ਵੀ ਕਰ ਦਿੱਤੀ ਹੈ।ਇਹ ਚੋਣਾਂ ਅਗਲੇ ਸਾਲ ਕਰਵਾਈਆਂ ਜਾਣੀਆਂ ਸਨ ਪਰ ਹੁਣ ਤਿੰਨ ਮਹੀਨੇ ਅੱਗੇ ਕਰਵਾਉਣ ਦੀ ਅਪੀਲ ਕੀਤੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement