"74 ਸਾਲਾਂ ਬੀਬੀ ਨੇ ਚੁੱਕ ਲਿਆ ਟ੍ਰੈਕਟਰ,ਚੱਲੀ ਦਿੱਲੀ
Published : Dec 7, 2020, 7:47 pm IST
Updated : Dec 7, 2020, 7:47 pm IST
SHARE ARTICLE
farmer protest
farmer protest

ਬੀਬੀ ਨੇ ਕਿਹਾ ਕਾਨੂੰਨ ਰੱਦ ਕਰਾ ਕੇ ਹੀ ਵਾਪਸ ਮੁੜਾਂਗੇ।

ਨਵੀਂ ਦਿੱਲੀ: 74 ਸਾਲਾ ਬਜ਼ੁਰਗ ਨੇ ਖੇਤੀਬਾੜੀ ਬਿੱਲਾਂ ਖਿਲਾਫ ਚਲ ਰਹੇ ਸੰਘਰਸ਼ ਵਿਚ ਯੋਗਦਾਨ ਪਾਉਣ ਲਈ ਚਾਲੇ ਪਾ ਦਿੱਤੇ ਹਨ, ਇਸ ਮੌਕੇ ਬੀਬੀ ਨੇ ਕਿਹਾ ਕਾਨੂੰਨ ਰੱਦ ਕਰਾ ਕੇ ਹੀ ਵਾਪਸ ਮੁੜਾਂਗੇ।  ਜਲੰਧਰ ਜ਼ਿਲ੍ਹੇ ਦੀ ਗੁਰਾਇਆਂ ਦੇ ਨਵਾਂ ਪਿੰਡ ਦੀ ਸਰਪੰਚ 74 ਸਾਲਾ ਨਵਰੂਪ ਕੌਰ ਸਰਪੰਚ ਬਜ਼ੁਰਗ ਨੇ ਖੇਤੀਬਾੜੀ ਬਿੱਲਾਂ ਖ਼ਿਲਾਫ਼ ਦਿੱਲੀ ਚੱਲ ਰਹੇ ਮੋਰਚੇ ਵਿੱਚ ਆਪਣੇ ਟਰੈਕਟਰ ‘ਤੇ ਹੋਰ ਔਰਤਾਂ ਨੂੰ ਨਾਲ ਲੈ ਕੇ ਦਿੱਲੀ ਵੱਲ ਚਾਲੇ ਪਾ ਦਿੱਤੇ ਹਨ।

proprotest74 ਸਾਲਾ ਨਵਰੂਪ ਕੌਰ ਨੇ ਕਿਹਾ ਕਿ  ਮੋਦੀ ਸਰਕਾਰ ਵੱਲੋਂ ਪਾਸ ਕੀਤੇ ਕਾਲੇ ਕਾਨੂੰਨ ਨਾਲ ਕਿਸਾਨੀ ਲਈ ਬਹੁਤ ਖਤਰਨਾਕ ਹਨ,  ਜਿਨ੍ਹਾ ਨਾਲ ਕਿਸਾਨ ਬਿਲਕੁਲ ਤਬਾਹ ਹੋ ਜਾਵੇਗਾ। ਕਿਸਾਨੀ ਨੂੰ ਬਚਾਉਣ ਲਈ ਲੱਗੇ ਮੋਰਚੇ ਵਿੱਚ ਔਰਤਾਂ ਦੀ ਭਾਗੀਦਾਰੀ ਵੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਦਿੱਲੀ ਧਰਨੇ ਤੇ ਬੈਠੇ ਕਿਸਾਨਾਂ ਨੂੰ ਘਬਰਾਉਣਾ ਨਹੀਂ ਚਾਹੀਦਾ, ਜਲਦੀ ਹੀ ਮੋਦੀ ਸਰਕਾਰ ਝੁਕਣ ਵਾਲੀ ਹੈ, ਉਨ੍ਹਾਂ ਨੇ ਸਮੂਹ ਘਰਾਂ ਚ ਬੈਠੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਸੰਘਰਸ਼ ਵਿੱਚ ਸ਼ਾਮਲ ਹੋ ਕੇ ਕਿਸਾਨਾਂ ਦਾ ਸਾਥ ਦਿਓ।

narinder modinarinder modiਇੱਥੇ ਜ਼ਿਕਰਯੋਗ ਹੈ ਕਿ ਦਿੱਲੀ ਵਿਚ ਲੱਗੀ ਕੀਤੀ ਬਿੱਲਾਂ ਖਿਲਾਫ ਮੋਰਚੇ ਵਿੱਚ ਪੰਜਾਬ ਦੇ ਵੱਖ ਵੱਖ ਪਿੰਡਾਂ ਵਿੱਚੋਂ ਹਜ਼ਾਰਾਂ ਲੋਕ ਆਪਣੀਆਂ ਟਰਾਲੀਆਂ ‘ਤੇ ਚੜ੍ਹ ਕੇ ਧਰਨੇ ਵਿੱਚ  ਸ਼ਮੂਲੀਅਤ ਕਰ ਰਹੇ ਹਨ, ਦੂਸਰੇ ਪਾਸੇ ਕੇਂਦਰ ਸਰਕਾਰ ਵੀ ਕਿਸਾਨ ਜਥੇਬੰਦੀਆਂ ਨਾਲ ਵਾਰ ਵਾਰ ਮੀਟਿੰਗ ਕਰਕੇ ਮਸਲੇ ਦਾ ਹੱਲ ਕੱਢਣ ਦੀ ਕੋਸ਼ਿਸ਼ ਕਰ ਰਹੀ ਹੈ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement