ਕਿਸਾਨ ਅੰਦੋਲਨ ਦੀ ਹਮਾਇਤ ਵਿੱਚ BSP, ਮਾਇਆਵਤੀ ਨੇ ਕਿਹਾ- 8 ਦਸੰਬਰ ਨੂੰ ਭਾਰਤ ਬੰਦ' ਤੇ ਹੱਕ 'ਚ
Published : Dec 7, 2020, 10:38 am IST
Updated : Dec 7, 2020, 10:39 am IST
SHARE ARTICLE
Mayawati
Mayawati

ਬਸਪਾ 8 ਦਸੰਬਰ ਨੂੰ ਉਨ੍ਹਾਂ ਦੇ ਸੰਗਠਨਾਂ ਵੱਲੋਂ “ਭਾਰਤ ਬੰਦ” ਦੇ ਐਲਾਨ ਦਾ ਸਮਰਥਨ ਕਰਦੀ ਹੈ।

ਲਖਨਾਉ: ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨਾਂ ਦਾ ਅੰਦੋਲਨ 12ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ। ਕਿਸਾਨਾਂ ਦੇ ਖੇਤੀ ਕਾਨੂੰਨਾਂ ਵਿਰੁੱਧ ਇਸ ਅੰਦੋਲਨ ਨੂੰ ਵੱਖ ਵੱਖ ਵਰਗਾਂ ਦਾ ਸਮਰਥਨ ਮਿਲਣਾ ਸ਼ੁਰੂ ਹੋ ਗਿਆ ਹੈ। ਇਸ ਦੌਰਾਨ ਬਹੁਜਨ ਸਮਾਜ ਪਾਰਟੀ ਨੇ ਵੀ ਇਸ ਅੰਦੋਲਨ ਦੀ ਵਿੱਚ ਅੱਗੇ ਆਈ ਹੈ। ਮਾਇਆਵਤੀ ਨੇ ਕਿਹਾ ਹੈ ਕਿ ਉਨ੍ਹਾਂ ਦੀ ਪਾਰਟੀ ਕਿਸਾਨ ਅੰਦੋਲਨ ਦੀ ਹਮਾਇਤ ਕਰਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ 8 ਦਸੰਬਰ ਦੇ ਭਾਰਤ ਬੰਦ ਦਾ ਬਸਪਾ ਸਮਰਥਨ ਕਰਦੀ ਹੈ।

FARMER
 

ਵੇਖੋ ਟਵੀਟ 
ਮਾਇਆਵਤੀ ਨੇ ਕੇਂਦਰ ਸਰਕਾਰ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਕਿਸਾਨਾਂ ਦੀ ਮੰਗਾਂ ਮੰਨੀਆਂ ਜਾਣ। ਉਸ ਨੇ ਟਵੀਟ ਵਿੱਚ ਕਿਹਾ, "ਖੇਤੀਬਾੜੀ ਨਾਲ ਸਬੰਧਤ ਤਿੰਨ ਨਵੇਂ ਕਾਨੂੰਨਾਂ ਨੂੰ ਵਾਪਸ ਲੈਣ ਲਈ ਕਿਸਾਨ ਸਾਰੇ ਦੇਸ਼ 'ਚ ਅੰਦੋਲਨ ਕਰ ਰਹੇ ਹਨ ਤੇ ਬਸਪਾ 8 ਦਸੰਬਰ ਨੂੰ ਉਨ੍ਹਾਂ ਦੇ ਸੰਗਠਨਾਂ ਵੱਲੋਂ “ਭਾਰਤ ਬੰਦ” ਦੇ ਐਲਾਨ ਦਾ ਸਮਰਥਨ ਕਰਦੀ ਹੈ। 

bsp
 

ਇਸ ਦੇ ਨਾਲ ਕੇਂਦਰ ਨੂੰ ਅਪੀਲ ਹੈ ਕੀ ਕਿਸਾਨਾਂ ਦੀਆਂ ਮੰਗਾਂ ਮੰਨੀਆਂ ਜਾਣ।" ਇਸ ਦੇ ਨਾਲ ਦੂਜੇ ਪਾਸੇ ਸਮਾਜਵਾਦੀ ਪਾਰਟੀ ਨੇ ਕਿਸਾਨ ਅੰਦੋਲਨ ਦਾ ਸਮਰਥਨ ਕਰਦੇ ਹੋਏ ਯੂਪੀ 'ਚ ਕਿਸਾਨ ਯਾਤਰਾ ਕੱਢਣ ਦਾ ਐਲਾਨ ਕੀਤਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement