ਸਿੰਘੂੰ ਬਾਰਡਰ ‘ਤੇ ਪਹੁੰਚੇ ਗੁਰਦਾਸ ਮਾਨ ਨੂੰ ਸਟੇਜ ‘ਤੇ ਚੜ੍ਹਨ ਦਾ ਕਿਸਾਨਾਂ ਨੇ ਕੀਤਾ ਵਿਰੋਧ
Published : Dec 7, 2020, 3:40 pm IST
Updated : Dec 7, 2020, 3:40 pm IST
SHARE ARTICLE
Gursass mann
Gursass mann

ਕਿਹਾ ਕਿ ਪਿਛਲੇ ਤਿੰਨ ਮਹੀਨਿਆਂ ਤੋਂ ਪੰਜਾਬ ਅੰਦਰ ਕਿਸਾਨੀ ਬਿੱਲਾਂ ਨੂੰ ਲੈ ਕੇ ਸੰਘਰਸ਼ ਚੱਲ ਰਿਹਾ ਹੈ, ਅੱਜ ਗੁਰਦਾਸ ਮਾਨ ਨੂੰ ਕਿਸਾਨਾਂ ਦੀ ਯਾਦ ਆਈ ਹੈ ।

ਨਵੀਂ ਦਿੱਲੀ ਸਿੰਘੂੰ ਬਾਰਡਰ ‘ਤੇ ਪਹੁੰਚੇ ਗੁਰਦਾਸ ਮਾਨ ਨੂੰ ਸਟੇਜ ‘ਤੇ ਚੜ੍ਹਨ ਦਾ ਕਿਸਾਨਾਂ ਨੇ ਵਿਰੋਧ ਕੀਤਾ ਹੈ । ਸਿੰਘੂੰ ਬਾਰਡਰ ‘ਤੇ ਪਹੁੰਚੇ ਗੁਰਦਾਸ ਮਾਨ ਨੂੰ ਸਟੇਜ ‘ਤੇ ਚੜ੍ਹਨ ਦਾ ਕਿਸਾਨਾਂ ਨੇ ਵਿਰੋਧ ਕਰਦਿਆਂ ਕਿਹਾ ਕਿ ਪਿਛਲੇ ਤਿੰਨ ਮਹੀਨਿਆਂ ਤੋਂ ਪੰਜਾਬ ਅੰਦਰ ਕਿਸਾਨੀ ਬਿੱਲਾਂ ਨੂੰ ਲੈ ਕੇ ਸੰਘਰਸ਼ ਚੱਲ ਰਿਹਾ ਹੈ, ਅੱਜ ਗੁਰਦਾਸ ਮਾਨ ਨੂੰ ਕਿਸਾਨਾਂ ਦੀ ਯਾਦ ਆਈ ਹੈ । 

photophotoਸਿੰਘੂ ਬਾਰਡਰ ‘ਤੇ ਗੁਰਦਾਸ ਮਾਨ ਵੱਲੋਂ ਕਿਸਾਨੀ ਬਿੱਲਾਂ ਦੀ ਹਮਾਇਤ ਵਿੱਚ ਪਹੁੰਚੇ , ਜਦੋਂ ਗੁਰਦਾਸ ਮਾਨ ਨੂੰ ਸਟੇਜ ‘ਤੇ ਬੁਲਾਉਣ ਲਈ ਅਨਾਊਂਸਮੈਂਟ ਹੋਈ ਤਾਂ ਕਿਸਾਨਾਂ ਨੇ ਗੁਰਦਾਸ ਮਾਨ ਦੇ ਸਟੇਜ ਉਤੇ ਚੜ੍ਹਨ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ । ਇਸ ਤੋਂ ਬਾਅਦ ਗੁਰਦਾਸ ਮਾਨ ਸਟੇਜ ‘ਤੇ ਨਹੀਂ ਗਏ ਪਰ ਉਨ੍ਹਾਂ ਨੇ ਪੰਡਾਲ ਵਿੱਚ ਹੀ ਆਪਣੇ ਬੇਟੇ ਨਾਲ ਬੈਠ ਕੇ ਕਿਸਾਨਾਂ ਦੇ ਸੰਘਰਸ਼ ਦੀ ਹਮਾਇਤ ਕੀਤੀ । ਇਸ ਮੌਕੇ ਇਕੱਠ ਵਿੱਚ ਪਹੁੰਚੇ ਗੁਰਦਾਸ ਮਾਨ ਨੇ ਸਮੁੱਚੇ ਕਿਸਾਨਾਂ ਨੂੰ ਹੱਥ ਜੋੜ ਕੇ ਫ਼ਤਹਿ ਬੁਲਾਈ ਅਤੇ ਪੰਡਾਲ ਵਿੱਚ ਬੈਠੇ ਰਹੇ । 

Farmers ProtestFarmers Protestਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੁਰਦਾਸ ਮਾਨ ਨੇ ਕਿਹਾ ਕਿ ਇਹ ਅੰਦੋਲਨ ਹਿੰਦੋਸਤਾਨ ਦੇ ਇਤਿਹਾਸ ਵਿੱਚ ਸੁਨਹਿਰੀ ਅੱਖਰਾਂ ਵਿੱਚ ਲਿਖਿਆ ਜਾਵੇਗਾ  ਉਨ੍ਹਾਂ ਕਿਹਾ ਕਿ ਇਹ ਅੰਦੋਲਨ ਕਾਮਯਾਬ ਹੋ ਚੁੱਕਿਆ ਹੈ, ਉਨ੍ਹਾਂ ਨੇ ਸੰਘਰਸ਼ ਵਿਚ ਸ਼ਾਮਲ ਕਿਸਾਨਾਂ ਦੀ ਦੇਖਭਾਲ ਕਰਨ ਵਾਲੇ ਡਾਕਟਰਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਬਹੁਤ ਹੀ ਚੰਗਾ ਕੰਮ ਕਰ ਰਹੇ ਹਨ।

Gurdass MannGurdass Mannਦੂਸਰੇ ਪਾਸੇ ਕਿਸਾਨਾਂ ਨੇ ਗੁਰਦਾਸ ਮਾਨ ਤੇ ਵਰ੍ਹਦਿਆਂ ਕਿਹਾ ਕਿ ਜਦੋਂ ਪੰਜਾਬੀ ਮਾਂ ਬੋਲੀ ਦੀ ਗੱਲ ਹੋਈ ਤਾਂ ਉਸ ਵਕਤ ਗੁਰਦਾਸ ਮਾਨ ਮਾਂ ਬੋਲੀ ਦੇ ਹੱਕ ਵਿਚ ਨਹੀਂ ਆਏ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement