ਪੰਜਾਬ ਦੇ ਸੰਸਦ ਮੈਂਬਰਾਂ ਵਲੋਂ ਜੰਤਰ-ਮੰਤਰ 'ਤੇ ਪ੍ਰਦਰਸ਼ਨ ਜਾਰੀ, ਇਜਲਾਸ ਸੱਦਣ ਦੀ ਕੀਤੀ ਮੰਗ
Published : Dec 7, 2020, 12:37 pm IST
Updated : Dec 7, 2020, 12:37 pm IST
SHARE ARTICLE
Punjab MPs
Punjab MPs

ਇਸ ਮੌਕੇ ਗੱਲਬਾਤ ਕਰਦਿਆਂ ਮਨੀਸ਼ ਤਿਵਾੜੀ ਨੇ ਕਿਹਾ ਕਿ ਸੰਸਦ ਦਾ ਵਿਸ਼ੇਸ਼ ਇਜਲਾਸ ਸੱਦਿਆ ਜਾਣਾ ਚਾਹੀਦਾ ਹੈ।

ਨਵੀਂ ਦਿੱਲੀ- ਦਿੱਲੀ ਵਿੱਚ ਕਿਸਾਨਾਂ ਵਲੋਂ ਧਰਨਾ ਲਗਾਤਾਰ ਤੇਜ ਹੁੰਦਾ ਜਾ ਰਿਹਾ ਹੈ। ਇਸ ਦੇ ਚਲਦੇ ਹੁਣ ਰਾਜਧਾਨੀ ਦਿੱਲੀ ਦੇ ਜੰਤਰ-ਮੰਤਰ 'ਤੇ ਸੰਸਦ ਮੈਂਬਰਾਂ ਵਲੋਂ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ਵਿਚ ਗੁਰਜੀਤ ਸਿੰਘ ਔਜਲਾ, ਮਨੀਸ਼ ਤਿਵਾੜੀ, ਰਵਨੀਤ ਬਿੱਟੂ, ਮਹਾਰਾਣੀ ਪ੍ਰਨੀਤ ਕੌਰ ਸਣੇ ਪੰਜਾਬ ਦੇ ਕਈ ਸੰਸਦ ਮੈਂਬਰਾਂ ਸ਼ਾਮਿਲ ਸਨ।

mps

ਇਸ ਪ੍ਰਦਰਸ਼ਨ ਦੌਰਾਨ ਉਨ੍ਹਾਂ ਵਲੋਂ ਸੰਸਦ ਦਾ ਸਰਦ ਰੁੱਤ ਇਜਲਾਸ ਸੱਦਣ ਦੀ ਮੰਗ ਕੀਤੀ ਗਈ। 

farmer

ਇਸ ਮੌਕੇ ਗੱਲਬਾਤ ਕਰਦਿਆਂ ਮਨੀਸ਼ ਤਿਵਾੜੀ ਨੇ ਕਿਹਾ ਕਿ ਸੰਸਦ ਦਾ ਵਿਸ਼ੇਸ਼ ਇਜਲਾਸ ਸੱਦਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਜਲਾਸ 'ਚ ਕਿਸਾਨ ਵਿਰੋਧੀ ਕਾਨੂੰਨਾਂ 'ਤੇ ਮੁੜ ਵਿਚਾਰ ਕੀਤਾ ਜਾਣਾ ਚਾਹੀਦਾ ਹੈ ਅਤੇ ਇਨ੍ਹਾਂ ਨੂੰ ਵਾਪਸ ਲਿਆ ਜਾਣਾ ਚਾਹੀਦਾ ਹੈ। ਤਿਵਾੜੀ ਨੇ ਕਿਹਾ ਕਿ ਸਰਕਾਰ ਇਜਲਾਸ ਨੂੰ ਟਾਲ ਰਹੀ ਹੈ, ਜੋ ਕਿ ਲੋਕਤੰਤਰ ਦੇ ਵਿਰੁੱਧ ਹੈ।


Farmers Protest

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement