ਕੋਰੋਨਾ ਦਾ ਕਹਿਰ: CBI ਦੇ ਮੁੰਬਈ ਸਥਿਤ ਦਫ਼ਤਰ ਵਿਚ 68 ਕਰਮਚਾਰੀ ਕੋਰੋਨਾ ਪਾਜ਼ੇਟਿਵ
Published : Jan 8, 2022, 6:54 pm IST
Updated : Jan 8, 2022, 6:54 pm IST
SHARE ARTICLE
68 personnel at CBI Mumbai office test positive for COVID-19
68 personnel at CBI Mumbai office test positive for COVID-19

ਬਾਂਦਰਾ-ਕੁਰਲਾ ਕੰਪਲੈਕਸ ਸਥਿਤ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੇ ਦਫ਼ਤਰ ਵਿਚ ਕੰਮ ਕਰ ਰਹੇ ਲਗਭਗ 68 ਕਰਮਚਾਰੀ ਕੋਰੋਨਾ ਵਾਇਰਸ ਪਾਜ਼ੇਟਿਵ ਪਾਏ ਗਏ ਹਨ।

 

ਮੁੰਬਈ: ਬਾਂਦਰਾ-ਕੁਰਲਾ ਕੰਪਲੈਕਸ ਸਥਿਤ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੇ ਦਫ਼ਤਰ ਵਿਚ ਕੰਮ ਕਰ ਰਹੇ ਲਗਭਗ 68 ਕਰਮਚਾਰੀ ਕੋਰੋਨਾ ਵਾਇਰਸ ਪਾਜ਼ੇਟਿਵ ਪਾਏ ਗਏ ਹਨ। ਕੇਂਦਰੀ ਏਜੰਸੀ ਦੇ ਇਕ ਅਧਿਕਾਰੀ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ ਹੈ।

CBICBI

ਉਹਨਾਂ ਕਿਹਾ ਕਿ ਸੀਬੀਆਈ ਨੇ ਬੀਐਮਸੀ ਨੂੰ ਬੀਕੇਸੀ ਦਫ਼ਤਰ ਵਿਚ ਕੰਮ ਕਰਦੇ 235 ਲੋਕਾਂ ਦੀ ਕੋਵਿਡ -19 ਜਾਂਚ ਕਰਨ ਲਈ ਕਿਹਾ ਸੀ। ਉਹਨਾਂ ਦੱਸਿਆ, "ਇਹਨਾਂ 235 ਵਿਚੋਂ 68 ਲੋਕਾਂ ਦੇ ਸੰਕਰਮਿਤ ਹੋਣ ਦੀ ਪੁਸ਼ਟੀ ਕੀਤੀ ਗਈ ਹੈ। ਜਾਂਚ ਕਰਵਾਉਣ ਵਾਲਿਆਂ ਵਿਚ ਅਧਿਕਾਰੀ ਵੀ ਸ਼ਾਮਲ ਸਨ। ਸੰਕਰਮਿਤ ਲੋਕਾਂ ਨੂੰ ਘਰ ਵਿਚ ਹੀ ਕੁਆਰੰਟੀਨ ਰਹਿਣ ਲਈ ਕਿਹਾ ਗਿਆ ਹੈ

Corona Virus
 Corona Virus

ਦੇਸ਼ 'ਚ ਕੋਰੋਨਾ ਦੀ ਤੀਜੀ ਲਹਿਰ ਦੌਰਾਨ ਕੋਰੋਨਾ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ। ਪਿਛਲੇ 24 ਘੰਟਿਆਂ ਵਿਚ 1 ਲੱਖ 41 ਹਜ਼ਾਰ 983 ਨਵੇਂ ਮਾਮਲਿਆਂ ਦੀ ਪਛਾਣ ਹੋਈ ਹੈ। 40,816 ਮਰੀਜ਼ ਠੀਕ ਹੋ ਗਏ ਹਨ ਅਤੇ 285 ਮਰੀਜ਼ਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਦੇਸ਼ ਵਿਚ ਐਕਟਿਵ ਕੇਸਾਂ ਦੀ ਗਿਣਤੀ ਯਾਨੀ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 4 ਲੱਖ 66 ਹਜ਼ਾਰ 311 ਹੋ ਗਈ ਹੈ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement