ਕਰਨਾਟਕ 'ਚ ਅਦਾਕਾਰ ਦੀ ਫੋਟੋ ਵਾਲਾ ਬੈਨਰ ਲਗਾਉਣ ਦੌਰਾਨ ਬਿਜਲੀ ਦਾ ਝਟਕਾ ਲੱਗਣ ਕਾਰਨ ਤਿੰਨ ਦੀ ਮੌਤ  
Published : Jan 8, 2024, 6:43 pm IST
Updated : Jan 8, 2024, 6:43 pm IST
SHARE ARTICLE
3 Electrocuted While Putting Up Banner For Actor's Birthday In Karnataka
3 Electrocuted While Putting Up Banner For Actor's Birthday In Karnataka

ਇਸ ਘਟਨਾ 'ਚ ਤਿੰਨ ਹੋਰ ਲੋਕ ਗੰਭੀਰ ਰੂਪ 'ਚ ਜ਼ਖਮੀ ਹੋ ਗਏ ਅਤੇ ਉਨ੍ਹਾਂ ਨੂੰ ਨੇੜੇ ਦੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ। 

ਗਦਗ (ਕਰਨਾਟਕ) - ਕਰਨਾਟਕ ਦੇ ਗਦਗ ਜ਼ਿਲੇ ਦੇ ਇਕ ਪਿੰਡ ਵਿਚ ਸੋਮਵਾਰ ਨੂੰ ਕੰਨੜ ਫ਼ਿਲਮ ਅਭਿਨੇਤਾ ਯਸ਼ ਦੇ ਜਨਮ ਦਿਨ ਦੀ ਯਾਦ ਵਿਚ ਉਨ੍ਹਾਂ ਦੀ ਫੋਟੋ ਵਾਲਾ ਬੈਨਰ ਲਗਾਉਣ ਦੌਰਾਨ ਕਰੰਟ ਲੱਗਣ ਨਾਲ ਤਿੰਨ ਲੋਕਾਂ ਦੀ ਮੌਤ ਹੋ ਗਈ। ਪੁਲਿਸ ਨੇ ਇਹ ਜਾਣਕਾਰੀ ਦਿੱਤੀ। 

ਪੁਲਿਸ ਨੇ ਦੱਸਿਆ ਕਿ ਬਿਜਲੀ ਦੇ ਖੰਭੇ 'ਤੇ ਬੈਨਰ ਬੰਨ੍ਹਦੇ ਸਮੇਂ ਨਵੀਨ ਗਾਜ਼ੀ (19), ਹਨੂਮੰਤਾ (21) ਅਤੇ ਮੁਰਲੀ ​​ਨਦਵਿਨਮਣੀ (20) ਬਿਜਲੀ ਦੀਆਂ ਤਾਰਾਂ ਦੇ ਸੰਪਰਕ 'ਚ ਆ ਗਏ ਅਤੇ ਉਨ੍ਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਯਸ਼ ਦਾ ਪ੍ਰਸ਼ੰਸਕ ਸੀ ਅਤੇ ਜ਼ਿਲੇ ਦੇ ਲਕਸ਼ਮੇਸ਼ਵਰ ਤਾਲੁਕ ਦੇ ਆਪਣੇ ਪਿੰਡ ਸੋਰੰਗੀ 'ਚ ਅਭਿਨੇਤਾ ਦਾ ਜਨਮਦਿਨ ਮਨਾ ਰਿਹਾ ਸੀ। ਅਦਾਕਾਰ ਦਾ ਅਸਲੀ ਨਾਂ ਨਵੀਨ ਕੁਮਾਰ ਗੌੜਾ ਹੈ। ਇਸ ਘਟਨਾ 'ਚ ਤਿੰਨ ਹੋਰ ਲੋਕ ਗੰਭੀਰ ਰੂਪ 'ਚ ਜ਼ਖਮੀ ਹੋ ਗਏ ਅਤੇ ਉਨ੍ਹਾਂ ਨੂੰ ਨੇੜੇ ਦੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ। 


 


 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement