Maharashtra: ਅਚਾਨਕ ਝੜਨ ਲੱਗੇ ਕਈ ਪਿੰਡਾਂ ਦੇ ਲੋਕਾਂ ਦੇ ਵਾਲ, ਗੰਜੇਪਣ ਦਾ ਹੋਏ ਸ਼ਿਕਾਰ 

By : PARKASH

Published : Jan 8, 2025, 1:21 pm IST
Updated : Jan 8, 2025, 1:21 pm IST
SHARE ARTICLE
People of several villages suddenly started losing hair, fell victim to baldness
People of several villages suddenly started losing hair, fell victim to baldness

Maharashtra: ਸ਼ਿਕਾਇਤਾਂ ਤੋਂ ਬਾਅਦ ਅਧਿਕਾਰੀਆਂ ਨੇ ਸ਼ੁਰੂ ਕੀਤੀ ਪਾਣੀ ਦੀ ਜਾਂਚ 

 

Maharashtra: ਮਹਾਰਾਸ਼ਟਰ ਦੇ ਬੁਲਢਾਨਾ ਜ਼ਿਲ੍ਹੇ ਦੇ ਕਈ ਪਿੰਡਾਂ ਦੇ ਲੋਕਾਂ ਨੇ ਅਚਾਨਕ ਵਾਲ ਝੜਨ ਅਤੇ ਕੁਝ ਦਿਨਾਂ ਦੇ ਅੰਦਰ ਹੀ ਗੰਜਾਪਣ ਹੋਣ ਦੀ ਸ਼ਿਕਾਇਤ ਕੀਤੀ ਹੈ, ਜਿਸ ਤੋਂ ਬਾਅਦ ਅਧਿਕਾਰੀਆਂ ਨੇ ਸੰਭਾਵਤ ਗੰਦਗੀ ਦਾ ਪਤਾ ਲਗਾਉਣ ਲਈ ਸਥਾਨਕ ਪਾਣੀ ਦੇ ਸਰੋਤਾਂ ਦੀ ਜਾਂਚ ਕਰਨ ਸ਼ੁਰੂ ਕਰ ਦਿਤੀ ਹੈ। 

ਸ਼ੇਗਾਓਂ ਦੇ ਸਿਹਤ ਅਧਿਕਾਰੀ ਡਾਕਟਰ ਦੀਪਾਲੀ ਬਹਿਕਰ ਨੇ ਇੱਥੇ ਪੱਤਰਕਾਰਾਂ ਨੂੰ ਦਸਿਆ ਕਿ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਸਿਹਤ ਵਿਭਾਗ ਦੀ ਟੀਮ ਨੇ ਮੰਗਲਵਾਰ ਨੂੰ ਪਿੰਡਾਂ ਵਿਚ ਸਰਵੇ ਸ਼ੁਰੂ ਕਰ ਦਿਤਾ ਹੈ। ਪ੍ਰਭਾਵਤ ਲੋਕਾਂ ਦਾ ਇਲਾਜ ਸ਼ੁਰੂ ਕਰ ਦਿਤਾ ਗਿਆ ਹੈ। ਅਧਿਕਾਰੀਆਂ ਨੇ ਦਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਦੇ ਸਿਹਤ ਵਿਭਾਗ ਵਲੋਂ ਕਰਵਾਏ ਸਰਵੇਖਣ ਦੌਰਾਨ ਸ਼ੇਗਾਓਂ ਤਾਲੁਕਾ ਦੇ ਕਲਵਾੜ, ਬੋਂਡਗਾਂਵ ਅਤੇ ਹਿੰਗਨਾ ਪਿੰਡਾਂ ਦੇ 30 ਤੋਂ ਵੱਧ ਲੋਕ ਵਾਲ ਝੜਨ ਅਤੇ ਗੰਜੇਪਣ ਤੋਂ ਪੀੜਤ ਪਾਏ ਗਏ।

ਬਹਿਕਰ ਨੇ ਮੰਗਲਵਾਰ ਨੂੰ ਕਿਹਾ ਕਿ ਵਿਭਾਗ ਨੇ ਲੱਛਣਾਂ ਦੇ ਆਧਾਰ ’ਤੇ ਮਰੀਜ਼ਾਂ ਦਾ ਮੈਡੀਕਲ ਇਲਾਜ ਸ਼ੁਰੂ ਕਰ ਦਿਤਾ ਹੈ ਅਤੇ ਚਮੜੀ ਦੇ ਮਾਹਰਾਂ ਦੀ ਸਲਾਹ ਵੀ ਲਈ ਜਾ ਰਹੀ ਹੈ। ਜ਼ਿਲ੍ਹਾ ਪ੍ਰੀਸ਼ਦ ਦੇ ਸਿਹਤ ਅਧਿਕਾਰੀ ਨੇ ਦਸਿਆ ਕਿ ਇਨ੍ਹਾਂ ਪਿੰਡਾਂ ਦੇ ਪਾਣੀ ਦੇ ਸੈਂਪਲ ਵੀ ਜਾਂਚ ਲਈ ਭੇਜੇ ਜਾ ਰਹੇ ਹਨ, ਤਾਂ ਜੋ ਪਾਣੀ ਵਿਚ ਸੰਭਾਵਤ ਦੂਸ਼ਿਤ ਪਦਾਰਥ ਦੀ ਜਾਂਚ ਕੀਤੀ ਜਾ ਸਕੇ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement