ਬੀਜੇਪੀ ਦਾ ਮੰਤਰੀ ਦਿੱਲੀ ‘ਚ ਵੰਡ ਰਿਹਾ ਸੀ ਪੈਸਾ, ਚੋਣ ਕਮਿਸ਼ਨ ਨੇ ਚੁੱਕਿਆ ਇਹ ਕਦਮ
Published : Feb 8, 2020, 3:52 pm IST
Updated : Feb 8, 2020, 3:52 pm IST
SHARE ARTICLE
Giriraj Singh
Giriraj Singh

ਦਿੱਲੀ ‘ਚ ਅੱਜ ਸਵੇਰੇ ਤੋਂ ਵੋਟਿੰਗ ਚੱਲ ਰਹੀ ਹੈ,  ਜਿਸਤੋਂ ਬਾਅਦ ਸਾਰੇ ਲੋਕ ਵੋਟਿੰਗ ਲਈ...

ਦਿੱਲੀ: ਦਿੱਲੀ ‘ਚ ਅੱਜ ਸਵੇਰੇ ਤੋਂ ਵੋਟਿੰਗ ਚੱਲ ਰਹੀ ਹੈ,  ਜਿਸਤੋਂ ਬਾਅਦ ਸਾਰੇ ਲੋਕ ਵੋਟਿੰਗ ਲਈ ਬੂਥ ‘ਤੇ ਪਹੁੰਚਣਾ ਸ਼ੁਰੂ ਹੋ ਗਏ ਹੈ। ਉੱਥੇ ਹੀ ਦੱਸ ਦਈਏ ਕਿ ਇਸ ਵਾਰ ਚੋਣਾਂ ਨੂੰ ਲੈ ਕੇ ਦਿੱਲੀ ‘ਚ ਕਈ ਵੱਡੇ ਦਿੱਗਜ ਨੇਤਾ ਪੁੱਜੇ ਹੋਏ ਹਨ। ਇਸ ਦੌਰਾਨ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਅਤੇ ਕੇਂਦਰੀ ਮੰਤਰੀ ਦਿੱਲੀ ਚੋਣਾਂ ਦੌਰਾਨ ਕੇਂਦਰੀ ਮੰਤਰੀ ਗਿਰੀਰਾਜ ਸਿੰਘ ‘ਤੇ ਪੈਸਾ ਵੰਡਣ ਦਾ ਇਲਜ਼ਾਮ ਲੱਗਿਆ ਹੈ।

ਦੱਸ ਦਈਏ ਕਿ ਇਸ ਮਾਮਲੇ ‘ਚ ਚੋਣ ਕਮਿਸ਼ਨ ਨੇ ਜ਼ਿਲ੍ਹਾ ਚੋਣ ਅਧਿਕਾਰੀ ਵਲੋਂ ਰਿਪੋਰਟ ਤਲਬ ਕੀਤੀ ਹੈ।   ਦਰਅਸਲ, ਸ਼ੁੱਕਰਵਾਰ ਰਾਤ ਨੂੰ ਗਿਰੀਰਾਜ ਸਿੰਘ ਰਿਠਾਲਾ ਵਿੱਚ ਸਨ। ਉਨ੍ਹਾਂ ‘ਤੇ ਆਮ ਆਦਮੀ ਪਾਰਟੀ (ਆਪ) ਕਰਮਚਾਰੀਆਂ ਨੇ ਪੈਸਾ ਅਤੇ ਸ਼ਰਾਬ ਵੰਡਣ ਦਾ ਇਲਜ਼ਾਮ ਲਗਾਇਆ ਅਤੇ ਪ੍ਰਦਰਸ਼ਨ ਕੀਤਾ।

BJPBJP

ਦਰਅਸਲ ਦਿੱਲੀ ਵਿਧਾਨ ਸਭਾ ਚੋਣ ਲਈ ਵੋਟਿੰਗ ਤੋਂ ਠੀਕ ਪਹਿਲਾਂ ਆਮ ਆਦਮੀ ਪਾਰਟੀ (AAP) ਨੇ ਗਿਰੀਰਾਜ ਸਿੰਘ ‘ਤੇ ਗੰਭੀਰ ਦੋਸ਼ ਲਗਾਏ ਹਨ। ਉੱਥੇ ਸੰਜੈ ਸਿੰਘ ਨੇ ਗਿਰੀਰਾਜ ਸਿੰਘ ‘ਤੇ ਇਲਜ਼ਾਮ ਲਗਾਉਂਦੇ ਹੋਏ ਕਿਹਾ ਕਿ ਰਿਠਾਲਾ ‘ਚ ਕੇਂਦਰੀ ਮੰਤਰੀ ਗਿਰੀਰਾਜ ਸਿੰਘ ਪੈਸੇ ਵੰਡ ਰਹੇ ਸਨ, ਜਿੱਥੇ ਉਨ੍ਹਾਂ ਨੂੰ ਲੋਕਾਂ ਨੇ ਫੜ ਲਿਆ।

BJPBJP

ਸੰਜੈ ਸਿੰਘ ਨੇ ਇਸ ਸੰਬੰਧ ਵਿੱਚ ਇੱਕ ਵੀਡੀਓ ਵੀ ਜਾਰੀ ਕੀਤਾ ਹੈ। ਦੱਸ ਦਈਏ ਕਿ ਸੰਜੈ ਸਿੰਘ ਨੇ ਦਾਅਵਾ ਕੀਤਾ ਹੈ ਕਿ ਰਿਠਾਲਾ ਵਿਧਾਨ ਸਭਾ ਖੇਤਰ ਵਿੱਚ ਉਨ੍ਹਾਂ ਨੂੰ ਪੈਸੇ ਵੰਢਦੇ ਵੇਖਿਆ ਗਿਆ ਹੈ।

AAPAAP

ਵੀਡੀਓ ਵਿੱਚ ਗਿਰੀਰਾਜ ਸਿੰਘ ਇੱਕ ਜਵੈਲਰੀ ਦੁਕਾਨ ਦੇ ਅੰਦਰ ਦਿਖ ਰਹੇ ਹਨ। ਬਾਹਰ ਵੱਡੀ ਗਿਣਤੀ ਵਿੱਚ ਲੋਕਾਂ ਦੀ ਭੀੜ ਹੈ ਜੋ ਗਿਰੀਰਾਜ ਸਿੰਘ ਦੇ ਖਿਲਾਫ ਨਾਅਰੇਬਾਜੀ ਕਰ ਰਹੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement