ਪ੍ਰਧਾਨ ਮੰਤਰੀ ਦੇ ਸੱਦੇ ਤੋਂ ਬਾਅਦ ਕਿਸਾਨ ਆਗੂਆਂ ਨੇ ਸਰਕਾਰ ਨੂੰ ਗੱਲਬਾਤ ਦੀ ਮਿਤੀ ਤੈਅ ਕਰਨ ਲਈ ਕਿਹਾ
Published : Feb 8, 2021, 10:45 pm IST
Updated : Feb 8, 2021, 10:45 pm IST
SHARE ARTICLE
Farmer protest
Farmer protest

ਕਿਸਾਨ ਸੰਗਠਨਾਂ ਨੇ ਰਾਜ ਸਭਾ ਵਿਚ ਪ੍ਰਧਾਨ ਮੰਤਰੀ ਦੀ ਟਿਪਣੀ ’ਤੇ ਕੀਤਾ ਇਤਰਾਜ਼

ਨਵੀਂ ਦਿੱਲੀ : ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਪ੍ਰਦਰਸ਼ਨ ਕਰ ਰਹੇ ਕਿਸਾਨ ਸੰਗਠਨਾਂ ਨੇ ਸੋਮਵਾਰ ਨੂੰ ਸਰਕਾਰ ਨੂੰ ਕਿਹਾ ਕਿ ਵਾਰਤਾ ਦੇ ਅਗਲੇ ਗੇੜ ਦੀ ਮਿਤੀ ਤੈਅ ਕਰੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਉਨ੍ਹਾਂ ਨੂੰ ਅੰਦੋਲਨ ਖ਼ਤਮ ਕਰਨ ਦੀ ਅਪੀਲ ਕਰਨ ਅਤੇ ਵਾਰਤਾ ਲਈ ਸੱਦਾ ਦੇਣ ਤੋਂ ਬਾਅਦ ਕਿਸਾਨ ਸੰਗਠਨਾਂ ਨੇ ਇਹ ਗੱਲ ਕਹੀ। ਫਿਲਹਾਲ, ਕਿਸਾਨ ਸੰਗਠਨਾਂ ਨੇ ਰਾਜਸਭਾ ਵਿਚ ਪ੍ਰਧਾਨ ਮੰਤਰੀ ਦੀ ਟਿੱਪਣੀ ’ਤੇ ਇਤਰਾਜ਼ ਕੀਤਾ ਹੈ ਕਿ ਦੇਸ਼ ਵਿਚ ਅੰਦੋਲਨਕਾਰੀਆਂ ਦੀ ਨਵੀਂ ‘ਨਸਲ’ ਉਭਰੀ ਹੈ ਜਿਸ ਨੂੰ ‘ਅੰਦੋਲਨ ਜੀਵੀ’ ਕਿਹਾ ਜਾਂਦਾ ਹੈ। ਉਨ੍ਹਾਂ ਨੇ ਕਿਹਾ ਕਿ ਲੋਕਤੰਤਰ ਵਿਚ ਅੰਦੋਲਨ ਦੀ ਮਹੱਤਵਪੂਰਨ ਭੂਮਿਕਾ ਹੈ।

Farmer protest Farmer protest ਸੰਯੁਕਤ ਕਿਸਾਨ ਮੋਰਚਾ ਦੇ ਸੀਨੀਅਰ ਮੈਂਬਰ ਕਿਸਾਨ ਆਗੂ ਸ਼ਿਵ ਕੁਮਾਰ ਕਾਕਾ ਨੇ ਕਿਹਾ ਕਿ ਉਹ ਅਗਲੇ ਗੇੜ ਦੀ ਗੱਲਬਾਤ ਲਈ ਤਿਆਰ ਹਨ ਅਤੇ ਸਰਕਾਰ ਨੂੰ ਬੈਠਕ ਦੀ ਮਿਤੀ ਅਤੇ ਸਮਾਂ ਦਸਣਾ ਚਾਹੀਦਾ ਹੈ। ਕਾਕਾ ਨੇ ਕਿਹਾ,‘‘ਅਸੀਂ ਸਰਕਾਰ ਨੂੰ ਗੱਲਬਾਤ ਲਈ ਕਦੇ ਇਨਕਾਰ ਨਹੀਂ ਕੀਤਾ। ਜਦੋਂ ਵੀ ਸਰਕਾਰ ਨੇ ਗੱਲਬਾਤ ਲਈ ਬੁਲਾਇਆ, ਅਸੀਂ ਕੇਂਦਰੀ ਮੰਤਰੀਆਂ ਨਾਲ ਗੱਲ ਕੀਤੀ। ਅਸੀਂ ਸਰਕਾਰ ਨਾਲ ਗੱਲਬਾਤ ਲਈ ਤਿਆਰ ਹਾਂ।’’

photophotoਰਾਜ ਸਭਾ ਵਿਚ ਰਾਸ਼ਟਰਪਤੀ ਦੇ ਸੰਬੋਧਨ ’ਤੇ ਚਰਚਾ ਵਿਚ ਹਿੱਸਾ ਲੈਂਦੇ ਹੋਏ ਪ੍ਰਧਾਨ ਮੰਤਰੀ ਨੇ ਕਿਸਾਨਾਂ ਨੂੰ ਭਰੋਸਾ ਦਿਤਾ ਕਿ ਮੰਡੀਆਂ ਦਾ ਆਧੁਨਿਕੀਕਰਨ ਕੀਤਾ ਜਾਵੇਗਾ। ਉਨ੍ਹਾਂ ਕਿਹਾ,‘‘ਐਨਾ ਹੀ ਨਹੀਂ ਐਮ.ਐਸ.ਪੀ. ਜਾਰੀ ਹੈ ਅਤੇ ਜਾਰੀ ਰਹੇਗਾ।’’ ਮੋਦੀ ਨੇ ਕਿਸਾਨਾਂ ਨੂੰ ਅੰਦੋਲਨ ਖ਼ਤਮ ਕਰਨ ਦੀ ਅਪੀਲ ਕਰਦੇ ਹੋਏ ਕਿਹਾ,‘‘ਉਨ੍ਹਾਂ ਨੂੰ (ਅੰਦੋਲਨਕਾਰੀਆਂ ਨੂੰ) ਅੰਦੋਲਨ ਵਾਪਸ ਲੈਣਾ ਚਾਹੀਦਾ ਹੈ ਅਤੇ ਅਸੀਂ ਮਿਲ ਬੈਠ ਕੇ ਹੱਲ ਕੱਢਾਂਗੇ ਅਤੇ ਵਾਰਤਾ ਦੇ ਦਰਵਾਜ਼ੇ ਖੁਲ੍ਹੇ ਹੋਏ ਹਨ। ਇਸ ਸਦਨ ਤੋਂ ਮੈਂ ਉਨ੍ਹਾਂ ਨੂੰ ਗੱਲਬਾਤ ਦਾ ਸੱਦਾ ਦਿੰਦਾ ਹਾਂ।’’

PM Modi PM Modiਕਿਸਾਨ ਆਗੂ ਅਤੇ ਸੰਯੁਕਤ ਮੋਰਚਾ ਦੇ ਮੈਂਬਰ ਅਭਿਮੰਨਿਊ ਕੋਹਾੜ ਨੇ ਕਿਹਾ ਕਿ ਸਰਕਾਰ ਪਹਿਲਾਂ ਵੀ ਸੈਂਕੜੇ ਵਾਰ ਕਹਿ ਚੁਕੀ ਹੈ ਕਿ ਐਮ.ਐਸ.ਪੀ. ਜਾਰੀ ਹੈ ਅਤੇ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਕਿਸਾਨ ਸੰਗਠਨ ਵਾਰਤਾ ਲਈ ਤਿਆਰ ਹੈ ਪਰ ਰਸਮੀ ਸੱਦਾ ਮਿਲਣਾ ਚਾਹੀਦਾ ਹੈ

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement