ਸੰਸਦ ਦੇ ਬਜਟ ਸੈਸ਼ਨ ਦਾ ਦੂਜਾ ਗੇੜ ਹੋਇਆ ਸ਼ੁਰੂ
Published : Mar 8, 2021, 10:08 am IST
Updated : Mar 8, 2021, 10:08 am IST
SHARE ARTICLE
 Parliament's budget session
Parliament's budget session

ਬਜਟ ਸੈਸ਼ਨ ਦਾ ਦੂਜਾ ਗੇੜ ਅਜਿਹੇ ਸਮੇਂ ਹੋ ਰਿਹਾ ਹੈ, ਜਦੋਂ ਸਾਰੀਆਂ ਸਿਆਸੀ ਪਾਰਟੀਆਂ ਦਾ ਧਿਆਨ ਪਛਮੀ ਬੰਗਾਲ, ਤਾਮਿਲਨਾਡੂ, ਆਸਾਮ, ਵਿਚ ਵਿਧਾਨ ਸਭਾ ਚੋਣਾਂ ’ਤੇ ਹਨ।

ਨਵੀਂ ਦਿੱਲੀ: ਸੰਸਦ ਦੇ ਬਜਟ ਸੈਸ਼ਨ ਦਾ ਦੂਜਾ ਗੇੜ ਅੱਜ ਸ਼ੁਰੂ ਹੋ ਗਿਆ। 4 ਸੂਬਿਆਂ ਅਤੇ ਇਕ ਕੇਂਦਰ ਸ਼ਾਸਤ ਪ੍ਰਦੇਸ਼ ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਚੱਲ ਰਹੇ ਚੋਣ ਪ੍ਰਚਾਰ ਵਿਚਕਾਰ ਇਹ ਗੇੜ ਮਹੀਨਾ ਭਰ ਚੱਲੇਗਾ। ਸੈਸ਼ਨ ਦੇ ਦੂਜੇ ਗੇੜ ਵਿਚ ਸਰਕਾਰ ਦਾ ਧਿਆਨ ਮੁੱਖ ਰੂਪ ਨਾਲ ਵਿੱਤੀ ਬਿਲ ਅਤੇ ਵਿੱਤੀ ਸਾਲ 2021-22 ਲਈ ਗਰਾਂਟਾਂ ਲਈ ਕਈ ਪੂਰਕ ਮੰਗਾਂ ਨੂੰ ਪਾਸ ਕਰਵਾਉਣਾ ਹੋਵੇਗਾ।

Parliament of IndiaParliament of India

ਇਨ੍ਹਾਂ ਜ਼ਰੂਰੀ ਏਜੰਡੇ ਤੋਂ ਇਲਾਵਾ ਸਰਕਾਰ ਨੇ ਇਸ ਸੈਸ਼ਨ ਵਿਚ ਕਈ ਬਿਲ ਪਾਸ ਕਰਵਾਉਣ ਲਈ ਸੂਚੀਬੱਧ ਕੀਤਾ ਹੈ। ਇਸ ਸੈਸ਼ਨ ਦੀ ਸਮਾਪਤੀ 8 ਅਪ੍ਰੈਲ ਨੂੰ ਹੋਵੇਗੀ। ਸੰਸਦ ਮੈਂਬਰਾਂ ਲਈ 9 ਮਾਰਚ ਤੋਂ ਸੰਸਦ ਭਵਨ ਮੈਡੀਕਲ ਸੈਂਟਰ ਵਿਚ ਇਕ ਕੋਵਿਡ-19 ਟੀਕਾਕਰਨ ਕੇਂਦਰ ਸਥਾਪਤ ਕੀਤਾ ਹੈ। ਸਰਕਾਰ ਨੇ ਜਿਨ੍ਹਾਂ ਬਿਲਾਂ ਨੂੰ ਸੂਚੀਬੱਧ ਕੀਤਾ ਹੈ, ਉਨ੍ਹਾਂ ’ਚ ਪੈਨਸ਼ਨ ਨਿਧੀ ਨਿਯਾਮਕ ਅਤੇ ਵਿਕਾਸ ਅਥਾਰਟੀ (ਸੋਧ) ਬਿਲ, ਰਾਸ਼ਟਰੀ ਫੰਡਿੰਗ ਬੁਨਿਆਦੀ ਢਾਂਚਾ ਅਤੇ ਵਿਕਾਸ ਬੈਂਕ ਬਿਲ, ਬਿਜਲੀ (ਸੋਧ) ਬਿਲ, ਡਿਜ਼ੀਟਲ ਮੁਦਰਾ ਨਿਯਮਨ ਬਿਲ ਸ਼ਾਮਲ ਹਨ। 

Parliament Parliament

ਬਜਟ ਸੈਸ਼ਨ ਦਾ ਦੂਜਾ ਗੇੜ ਅਜਿਹੇ ਸਮੇਂ ਹੋ ਰਿਹਾ ਹੈ, ਜਦੋਂ ਸਾਰੀਆਂ ਸਿਆਸੀ ਪਾਰਟੀਆਂ ਦਾ ਧਿਆਨ ਪਛਮੀ ਬੰਗਾਲ, ਤਾਮਿਲਨਾਡੂ, ਆਸਾਮ, ਕੇਰਲ ਅਤੇ ਪੁਡੂਚੇਰੀ ਵਿਚ ਵਿਧਾਨ ਸਭਾ ਚੋਣਾਂ ’ਤੇ ਹਨ। ਇਨ੍ਹਾਂ ਸੂਬਿਆਂ ਵਿਚ 27 ਮਾਰਚ ਤੋਂ 6 ਅਪ੍ਰੈਲ ਤਕ ਚੋਣਾਂ ਹੋਣੀਆਂ ਹਨ। ਅਨੁਮਾਨ ਹੈ ਕਿ ਚੋਣ ਪ੍ਰਚਾਰ ਲਈ ਕਈ ਖੇਤਰੀ ਦਲਾਂ ਦੇ ਸੀਨੀਅਰ ਆਗੂ ਸਦਨ ਦੀ ਬੈਠਕਾਂ ਵਿਚ ਗ਼ੈਰ-ਹਾਜ਼ਰ ਰਹਿਣਗੇ।  

ਬਜਟ ਦਾ ਪਹਿਲਾ ਸੈਸ਼ਨ 29 ਜਨਵਰੀ ਨੂੰ ਸ਼ੁਰੂ ਹੋਇਆ ਸੀ, ਜਿਸ ’ਚ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਦੋਹਾਂ ਸਦਨਾਂ ਦੀ ਸਾਂਝੀ ਬੈਠਕ ਨੂੰ ਸੰਬੋਧਨ ਕੀਤਾ ਸੀ। ਰਾਸ਼ਟਰਪਤੀ ਦੇ ਭਾਸ਼ਣ ਦਾ ਕਾਂਗਰਸ ਸਣੇ 20 ਤੋਂ ਵਧੇਰੇ ਵਿਰੋਧੀ ਪਾਰਟੀਆਂ ਨੇ ਕੇਂਦਰ ਦੇ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਬਾਇਕਾਟ ਕੀਤਾ ਸੀ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement