ਕਿਸਾਨ ਜਥੇਬੰਦੀ ਵਲੋਂ ਮੋਦੀ ਸਰਕਾਰ ਨੂੰ ਵੋਟ ਨਾ ਪਾਉਣ ਦੀ ਅਪੀਲ
Published : Apr 8, 2019, 9:57 pm IST
Updated : Apr 9, 2019, 8:03 am IST
SHARE ARTICLE
Farmers Protest - File Photo
Farmers Protest - File Photo

'ਨਰਿੰਦਰ ਮੋਦੀ, ਕਿਸਾਨ ਵਿਰੋਧੀ' ਕਿਤਾਬਚਾ ਜਾਰੀ

ਨਵੀਂ ਦਿੱਲੀ : ਰਾਸ਼ਟਰੀ ਕਿਸਾਨ ਮਹਾਸਭਾ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਭਾਜਪਾ ਨੂੰ ਵੋਟ ਨਾ ਪਾਉਣ। ਮਹਾਸਭਾ ਵਿਚ 185 ਕਿਸਾਨ ਜਥੇਬੰਦੀਆਂ ਸ਼ਾਮਲ ਹਨ। ਆਰਕੇਐਮ ਨੇ ਕਿਤਾਬਚਾ ਜਾਰੀ ਕੀਤਾ, 'ਨਰਿੰਦਰ ਮੋਦੀ ਕਿਸਾਨ ਵਿਰੋਧੀ' ਜਿਸ ਵਿਚ ਖੇਤੀ ਦੇ ਮੋਰਚੇ 'ਤੇ ਰਾਸ਼ਟਰੀ ਜਮਹੂਰੀ ਗਠਜੋੜ ਦੀਆਂ ਨਾਕਾਮੀਆਂ ਦਾ ਜ਼ਿਕਰ ਕੀਤਾ ਗਿਆ ਹੈ। ਕਈ ਕਿਸਾਨ ਆਗੂਆਂ ਨੇ ਪੱਤਰਕਾਰ ਸੰਮੇਲਨ ਵਿਚ ਮੋਦੀ ਸਰਕਾਰ ਵਿਰੁਧ ਕਿਸਾਨਾਂ ਨਾਲ ਧੋਖਾ ਕਰਨ ਦੇ ਦੋਸ਼ ਲਾਏ ਅਤੇ ਕਿਹਾ ਕਿ ਪਿਛਲੇ ਪੰਜ ਸਾਲਾਂ ਵਿਚ ਕੇਂਦਰ ਸਰਕਾਰ ਦੇ ਕੰਮ ਕਿਸਾਨਾਂ ਲਈ ਨੁਕਸਾਨਦੇਹ ਰਹੇ।

Narendra ModiNarendra Modi

ਪੰਜਾਬ ਦੇ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਆਨਲਾਈਨ ਕੌਮੀ ਖੇਤੀ ਬਾਜ਼ਾਰ ਜਾਂ ਈ-ਨੈਮ, ਮੁਦਰਾ ਸਿਹਤ ਕਾਰਡ ਅਤੇ ਸਿੰਜਾਈ ਯੋਜਨਾ ਕਿਸਾਨਾਂ ਨੂੰ ਕਿਸੇ ਤਰ੍ਹਾਂ ਦਾ ਲਾਭ ਦੇਣ ਵਿਚ ਨਾਕਾਮ ਰਹੀਆਂ। ਹਰਿਆਣਾ ਦੇ ਅਭਿਮਨਯੂੰ ਕੋਹਾੜ ਨੇ ਕਿਹਾ, 'ਇਸ ਕਿਤਾਬਚੇ ਦਾ ਮੁੱਖ ਉਦੇਸ਼ ਕਿਸਾਨਾਂ ਅਤੇ ਨੌਜਵਾਨਾਂ ਨੂੰ ਕਿਸਾਨਾਂ ਦੀ ਕੰਗਾਲੀ ਅਤੇ ਬੇਰੁਜ਼ਗਾਰੀ ਜਿਹੇ ਕੌਮੀ ਅਤੇ ਸਮਾਜਕ ਅਹਿਮੀਅਤ ਦੇ ਮੁੱਦਿਆਂ 'ਤੇ ਗ਼ੈਰ-ਰਾਜਸੀ ਤਰੀਕੇ ਨਾਲ ਜਾਗਰੂਕ ਕਰਨਾ ਹੈ।' ਕੋਹਾੜ ਨੇ ਦਾਅਵਾ ਕੀਤਾ ਕਿ ਮੋਦੀ ਸਰਕਾਰ ਨੇ ਕਿਸਾਨਾਂ ਨੂੰ ਕਰਜ਼ਾ ਮੁਕਤ ਕਰਾਉਣ ਲਈ ਕੋਈ ਕਦਮ ਨਹੀਂ ਚੁਕਿਆ ਪਰ ਕਰੋੜਪਤੀਆਂ ਦੇ 2.72 ਲੱਖ ਕਰੋੜ ਰੁਪਏ ਮਾਫ਼ ਕਰ ਦਿਤੇ।

VoteVote

ਮੱਧ ਪ੍ਰਦੇਸ਼ ਦੇ ਸ਼ਿਵ ਕੁਮਾਰ ਕਾਕਾਜੀ ਨੇ ਦਾਅਵਾ ਕੀਤਾ ਕਿ ਸੱਤਾਧਿਰ ਭਾਜਪਾ ਸਰਕਾਰ ਨੇ ਕਿਸਾਨ ਵਿਰੋਧੀ 25 ਫ਼ੈਸਲੇ ਕੀਤੇ ਜਿਨ੍ਹਾਂ ਵਿਚ ਸਵਾਮੀਨਾਥਨ ਕਮਿਸ਼ਨ ਦੀ ਰੀਪੋਰਟ ਨੂੰ ਲਾਗੂ ਨਾ ਕਰਨਾ ਵੀ ਸ਼ਾਮਲ ਹੈ। (ਏਜੰਸੀ)

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement