ਦੇਸ਼ ਵਿਚ ਕੋਰੋਨਾ ਮਾਮਲਿਆਂ ਨੇ ਤੋੜੇ ਰਿਕਾਰਡ, 24 ਘੰਟਿਆਂ ਵਿਚ ਆਏ 1,26,789 ਨਵੇਂ ਕੇਸ
Published : Apr 8, 2021, 10:50 am IST
Updated : Apr 8, 2021, 11:25 am IST
SHARE ARTICLE
COVID19 Cases In India
COVID19 Cases In India

24 ਘੰਟਿਆਂ ਦੌਰਾਨ 685 ਲੋਕਾਂ ਨੇ ਗਵਾਈ ਅਪਣੀ ਜਾਨ

ਨਵੀਂ ਦਿੱਲੀ: ਕੋਰੋਨਾ ਵਾਇਰਸ ਦੀ ਪਹਿਲੀ ਲਹਿਰ ਦੇ ਮੁਕਾਬਲੇ ਦੇਸ਼ ਵਿਚ ਦੂਜੀ ਲਹਿਰ ਦਾ ਜ਼ਿਆਦਾ ਅਸਰ ਦਿਖਾਈ ਦੇ ਰਿਹਾ ਹੈ। ਪਿਛਲੇ 24 ਘੰਟਿਆਂ ਵਿਚ ਦੇਸ਼ ਵਿਚ ਸਵਾ ਲੱਖ ਤੋਂ ਜ਼ਿਆਦਾ ਮਾਮਲੇ ਸਾਹਮਣੇ ਆਏ ਹਨ। ਇਕ ਦਿਨ ਵਿਚ 1,26,789 ਨਵੇਂ ਕੋਰੋਨਾ ਕੇਸ ਦਰਜ ਕੀਤੇ ਗਏ ਹਨ ਜਦਕਿ ਇਸ ਦੌਰਾਨ 685 ਲੋਕਾਂ ਨੇ ਕੋਰੋਨਾ ਕਾਰਨ ਅਪਣੀ ਜਾਨ ਗਵਾਈ ਹੈ।

Covid 19Covid 19

ਤਾਜ਼ਾ ਮਾਮਲੇ ਆਉਣ ਤੋਂ ਬਾਅਦ ਦੇਸ਼ ਵਿਚ ਕੁੱਲ ਕੋਰੋਨਾ ਮਰੀਜਾਂ ਦੀ ਗਿਣਤੀ 1,29,28,574 ਹੋ ਗਈ ਹੈ। ਉੱਥੇ ਹੀ ਕੋਰੋਨਾ ਕਾਰਨ ਹੋਈਆਂ ਮੌਤਾਂ ਦਾ ਅੰਕੜਾ 1,66,862 ਤੱਕ ਪਹੁੰਚ ਚੁੱਕਾ ਹੈ।

Covid19Covid 19

ਦੇਸ਼ ਵਿਚ ਕੋਰੋਨਾ ਵਾਇਰਸ ਦੇ ਐਕਟਿਵ ਮਾਮਲੇ  9,10,319 ਹਨ। ਦੱਸ ਦਈਏ ਕਿ ਭਾਰਤ ਵਿਚ ਇਹ ਤੀਜੀ ਵਾਰ ਹੋ ਰਿਹਾ ਹੈ ਜਦੋਂ ਨਵੇਂ ਮਾਮਲਿਆਂ ਦੀ ਗਿਣਤੀ ਇਕ ਲੱਖ ਤੋਂ ਪਾਰ ਪਹੁੰਚੀ ਹੈ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਇਕ ਦਿਨ ਵਿਚ 1 ਲੱਖ 15 ਹਜ਼ਾਰ ਤੋਂ ਜ਼ਿਆਦਾ ਨਵੇਂ ਮਾਮਲੇ ਸਾਹਮਣੇ ਆਏ ਸਨ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement