ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਦਾ ਵੱਡਾ ਐਲਾਨ: ਭਲਕੇ 3 ਘੰਟਿਆਂ ਲਈ ਰੱਖਾਂਗੇ ਟੋਲ ਫਰੀ
Published : Apr 8, 2022, 10:39 am IST
Updated : Apr 8, 2022, 10:45 am IST
SHARE ARTICLE
Gurnam Singh Charuni
Gurnam Singh Charuni

'ਪੰਜਾਬ ਨੂੰ ਕੇਂਦਰ ਸਰਕਾਰ ਨੂੰ ਨਹੀਂ ਵੇਚਣੀ ਚਾਹੀਦੀ ਕਣਕ'     

 

ਅੰਬਾਲਾ: ਭਾਰਤੀ ਕਿਸਾਨ ਯੂਨੀਅਨ ਚੜੂਨੀ ਨੇ 9 ਅਪ੍ਰੈਲ ਨੂੰ ਤਿੰਨ ਘੰਟੇ ਟੋਲ ਫਰੀ ਕਰਨ ਦਾ ਫੈਸਲਾ ਕੀਤਾ ਹੈ। ਚੜੂਨੀ ਨੇ ਸੋਸ਼ਲ ਮੀਡੀਆ 'ਤੇ ਦੱਸਿਆ ਕਿ 9 ਅਪ੍ਰੈਲ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਹਰਿਆਣਾ ਦੇ ਸਾਰੇ ਟੋਲ ਫਰੀ ਕੀਤੇ ਜਾਣਗੇ ਅਤੇ ਅਧਿਕਾਰੀਆਂ ਨੂੰ ਬੁਲਾ ਕੇ ਮੰਗ ਪੱਤਰ ਦਿੱਤਾ ਜਾਵੇਗਾ | ਸਾਰੇ ਕਿਸਾਨ ਸੰਗਠਨਾਂ ਅਤੇ ਹਰਿਆਣਾ ਦੇ ਸਾਰੇ ਭਰਾਵਾਂ ਨੂੰ ਇਸ ਪ੍ਰਦਰਸ਼ਨ ਵਿੱਚ ਹਿੱਸਾ ਲੈਣਾ ਚਾਹੀਦਾ ਹੈ।

 

 

ਇਸ ਦੇ ਨਾਲ ਹੀ ਹਰਿਆਣਾ ਦੇ ਟੋਲ 'ਤੇ ਮੁਲਾਜ਼ਮਾਂ ਨੂੰ ਰੱਖਣ, ਬਿਨਾਂ ਟੈਗ ਵਾਲੇ ਵਾਹਨਾਂ ਦੀਆਂ ਪਰਚੀਆਂ ਪਹਿਲਾਂ ਵਾਂਗ ਕੱਟਣ ਅਤੇ 15 ਕਿਲੋਮੀਟਰ ਤੱਕ ਦੇ ਖੇਤਰ ਲਈ ਟੋਲ ਫੀਸ ਦੇਣ ਦੀ ਮੰਗ ਕੀਤੀ ਗਈ। ਚੜੂਨੀ ਨੇ ਕਿਹਾ ਕਿ ਹੁਣ ਟੋਲ 'ਤੇ ਇਕ ਵਾਰ ਹੀ ਦੋਵਾਂ ਪਾਸਿਆਂ ਦਾ ਕਿਰਾਇਆ ਕੱਟਿਆ ਜਾ ਰਿਹਾ ਹੈ, ਜਦਕਿ ਦੁਬਾਰਾ ਆਉਣ 'ਤੇ ਵੀ ਦੁੱਗਣਾ ਕਿਰਾਇਆ ਕੱਟਿਆ ਜਾ ਰਿਹਾ ਹੈ, ਜੋ ਕਿ ਗਲਤ ਹੈ |

 

Gurnam Singh ChaduniGurnam Singh Chaduni

 

ਸੋਸ਼ਲ ਮੀਡੀਆ 'ਤੇ ਵੀਡੀਓ ਜਾਰੀ ਕਰਦੇ ਹੋਏ ਚਡੂਨੀ ਨੇ ਕਿਹਾ ਕਿ ਕੇਂਦਰੀ ਪੂਲ 'ਚ ਪੰਜਾਬ ਅਤੇ ਹਰਿਆਣਾ ਸਭ ਤੋਂ ਵੱਧ ਕਣਕ ਦਿੰਦੇ ਹਨ। ਇਸ ਵਾਰ ਵਿਦੇਸ਼ਾਂ ਵਿੱਚ ਕਣਕ ਦੀ ਮੰਗ ਹੈ। ਇਸ ਲਈ ਪੰਜਾਬ ਦੇ ਮੁੱਖ ਮੰਤਰੀ ਕੋਲ ਚੰਗਾ ਮੌਕਾ ਹੈ। ਕੇਂਦਰ ਸਰਕਾਰ ਨੇ ਤੁਹਾਨੂੰ ਪੈਕੇਜ ਨਹੀਂ ਦਿੱਤਾ। ਇਸ ਲਈ ਕੇਂਦਰੀ ਪੂਲ ਵਿੱਚ ਕਣਕ ਦੇਣ ਦੀ ਬਜਾਏ ਪੰਜਾਬ ਸਰਕਾਰ ਖ਼ੁਦ ਖਰੀਦੇ ਅਤੇ ਕੇਂਦਰ ਸਰਕਾਰ ਨੂੰ ਕਣਕ ਨਾ ਦੇਵੇ। ਵਿਦੇਸ਼ਾਂ ਵਿਚ ਭੇਜੇ। ਜੇਕਰ ਕੇਂਦਰ ਸਰਕਾਰ ਨੂੰ ਕਣਕ ਦੇਣੀ ਹੈ ਤਾਂ 500 ਰੁਪਏ ਪ੍ਰਤੀ ਕੁਇੰਟਲ ਬੋਨਸ ਦੀ ਮੰਗ ਕੀਤੀ ਜਾਵੇ। ਕੇਂਦਰ ਸਰਕਾਰ ਨਿੱਜੀ ਖਰੀਦ 'ਤੇ ਵੀ ਪਾਬੰਦੀ ਲਗਾਵੇਗੀ। ਇਸ ਲਈ ਕਿਸਾਨਾਂ ਨੂੰ ਚਾਹੀਦਾ ਹੈ ਕਿ ਉਹ ਜਿੰਨ੍ਹੀ ਕਣਕ ਘਰ ਵਿੱਚ ਰੱਖ ਸਕਣ ਉਹੀਂ ਕਣਕ ਹੀ ਘਰ ਵਿਚ ਰੱਖਣ। ਕਿਸਾਨ ਜਥੇਬੰਦੀ 500 ਰੁਪਏ ਬੋਨਸ ਦੀ ਮੰਗ ਕਰੇ।

 

Gurnam Singh CharuniGurnam Singh Charuni

Location: India, Haryana, Ambala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement