ਖ਼ਬਰਾਂ |

ਤਾਜ਼ਾ |

ਦੇਸ਼ਧ੍ਰੋਹ ਕੇਸ 'ਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਰਾਮਪਾਲ 11 ਸਾਲ ਬਾਅਦ ਜੇਲ੍ਹ ਤੋਂ ਆਵੇਗਾ ਬਾਹਰ 
Published : Apr 8, 2026, 1:53 pm IST
Updated : Apr 8, 2026, 3:09 pm IST
SHARE ARTICLE
Rampal, who is serving a life sentence in a sedition case, will be released from jail after 11 years.
Rampal, who is serving a life sentence in a sedition case, will be released from jail after 11 years.

ਪੰਜਾਬ-ਹਰਿਆਣਾ ਹਾਈ ਕੋਰਟ ਨੇ ਰਾਮਪਾਲ ਨੂੰ ਦਿੱਤੀ  ਜ਼ਮਾਨਤ  

ਚੰਡੀਗੜ੍ਹ : ਸਤਲੋਕ ਆਸ਼ਰਮ ਦੇ ਮੁਖੀ ਰਾਮਪਾਲ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ । ਦੇਸ਼ਧ੍ਰੋਹ ਦੇ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਰਾਮਪਾਲ ਨੂੰ ਜ਼ਮਾਨਤ ਮਿਲ ਗਈ ਹੈ । ਉਹ ਇਸ ਮਾਮਲੇ ਦੇ ਸਬੰਧ ਵਿੱਚ ਹਿਸਾਰ ਦੀ ਕੇਂਦਰੀ ਜੇਲ੍ਹ-2 ਵਿੱਚ 11 ਸਾਲ 4 ਮਹੀਨੇ ਅਤੇ 20 ਦਿਨਾਂ ਤੋਂ ਬੰਦ ਹੈ । ਉਸ ਨੂੰ ਅੱਜ ਜੇਲ੍ਹ ਤੋਂ ਰਿਹਾਅ ਕੀਤਾ ਜਾ ਸਕਦਾ ਹੈ।

ਹਿਸਾਰ ਕੇਂਦਰੀ ਜੇਲ੍ਹ-2 ਦੇ ਸੁਪਰਡੈਂਟ ਉਮੇਸ਼ ਕੁਮਾਰ ਨੇ ਦੱਸਿਆ ਕਿ ਹਾਈ ਕੋਰਟ ਦੇ ਜ਼ਮਾਨਤ ਦੇ ਹੁਕਮ ਨੂੰ ਸਬੰਧਤ ਅਦਾਲਤ ਨੂੰ ਭੇਜ ਦਿੱਤਾ ਜਾਵੇਗਾ । ਇਸ ਤੋਂ ਬਾਅਦ ਉੱਥੇ ਜ਼ਰੂਰੀ ਜ਼ਮਾਨਤ ਬਾਂਡ ਜਮ੍ਹਾ ਕਰਵਾਇਆ ਜਾਵੇਗਾ। ਇਸ ਤੋਂ ਬਾਅਦ ਰਿਹਾਈ ਦੇ ਹੁਕਮ ਜੇਲ੍ਹ ਭੇਜੇ ਜਾਣਗੇ, ਜਿਸ ਤੋਂ ਬਾਅਦ ਰਾਮਪਾਲ ਨੂੰ ਰਿਹਾਅ ਕਰ ਦਿੱਤਾ ਜਾਵੇਗਾ।

ਜ਼ਿਕਰਯੋਗ ਹੈ ਕਿ ਰਾਮਪਾਲ ਨੂੰ 19 ਨਵੰਬਰ 2014 ਨੂੰ ਹਿਸਾਰ ਜ਼ਿਲ੍ਹੇ ਦੇ ਬਰਵਾਲਾ ਸਥਿਤ ਸਤਲੋਕ ਆਸ਼ਰਮ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ । ਹਾਈ ਕੋਰਟ ਨੇ ਉਸ ਨੂੰ ਅਦਾਲਤ ਦੇ ਹੁਕਮਾਂ ਦੀ ਉਲੰਘਣਾ ਦੇ ਮਾਮਲੇ ਵਿੱਚ ਪੇਸ਼ ਹੋਣ ਦਾ ਹੁਕਮ ਦਿੱਤਾ ਸੀ, ਪਰ ਉਹ ਅਜਿਹਾ ਕਰਨ ਵਿੱਚ ਅਸਫਲ ਰਿਹਾ ਸੀ।
ਜਦੋਂ ਪੁਲਿਸ ਉਸ ਨੂੰ ਗ੍ਰਿਫ਼ਤਾਰ ਕਰਨ ਲਈ ਪਹੁੰਚੀ ਤਾਂ ਉਸ ਦੇ ਸਮਰਥਕਾਂ ਨਾਲ ਝੜਪ ਹੋ ਗਈ। ਇਸ ਟਕਰਾਅ ਦੇ ਨਤੀਜੇ ਵਜੋਂ ਪੰਜ ਔਰਤਾਂ ਅਤੇ ਡੇਢ ਸਾਲ ਦੇ ਬੱਚੇ ਦੀ ਮੌਤ ਹੋ ਗਈ । ਇਸੇ ਘਟਨਾ ਦੇ ਸਬੰਧ ਵਿੱਚ ਹੀ ਰਾਮਪਾਲ ਵਿਰੁੱਧ ਦੇਸ਼ਧ੍ਰੋਹ ਦਾ ਮਾਮਲਾ ਦਰਜ ਕੀਤਾ ਗਿਆ ਸੀ।

Location: India, West Bengal

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਥੁਰਾ ਹਾਦਸੇ 'ਚ ਮਾਰੇ ਗਏ ਪੰਜਾਬੀਆਂ ਦੀਆਂ ਲੁਧਿਆਣਾ ਲਿਆਂਦੀਆਂ ਮ੍ਰਿਤਕ ਦੇਹਾਂ, ਪਰਿਵਾਰ ਭੁੱਬਾਂ ਮਾਰ ਰੋਇਆ

11 Apr 2026 2:04 PM

Amritpal Mehron ਦੀ ਗ੍ਰਿਫ਼ਤਾਰੀ 'ਤੇ ਬੋਲੀ Kamal Kaur Bhabhi ਦੀ ਮਾਂ

10 Apr 2026 2:53 PM

ਕੇਂਦਰੀ ਖ਼ੁਰਾਕ ਮੰਤਰੀ ਨਾਲ਼ CM Mann ਦੀ ਬੈਠਕ ਹੋਈ ਖ਼ਤਮ, ਕਣਕ ਦੀ ਖਰੀਦ ਨੂੰ ਲੈ ਕੇ CM ਮਾਨ ਨੇ ਕੀਤੀ ਬੈਠਕ

10 Apr 2026 2:51 PM

Donald Trump ਦੀ Iran ਨੂੰ ਮੁੜ ਧਮਕੀ 'ਹੋਰਮੁਜ਼ ਸਟ੍ਰੇਟ ਨਾ ਖੋਲ੍ਹਿਆ ਤਾਂ ਕਰਾਂਗੇ ਹਮਲਾ...' Iran VS Israel War

09 Apr 2026 3:21 PM

'ਪੰਜਾਬ ਦੀਆਂ ਜੇਲ੍ਹਾਂ 'ਚ ਰਚੀ ਸਾਜ਼ਿਸ਼,AGTF ਨੂੰ ਹਮਲੇ ਬਾਰੇ ਸੀ ਜਾਣਕਾਰੀ', ਚੰਡੀਗੜ੍ਹ ਮੇਅਰ ਸੌਰਭ ਜੋਸ਼ੀ ਦਾ ਵੱਡਾ ਬਿਆਨ

08 Apr 2026 1:58 PM
Advertisement