ਹਿਮਾਚਲ ਵਿਧਾਨ ਸਭਾ ਦੇ ਗੇਟ 'ਤੇ ਲੱਗੇ ਦਿਖੇ ਖਾਲਿਸਤਾਨ ਦੇ ਝੰਡੇ, ਮਚੀ ਹਲਚਲ, ਜਾਂਚ ਸ਼ੁਰੂ  
Published : May 8, 2022, 10:19 am IST
Updated : May 8, 2022, 10:38 am IST
SHARE ARTICLE
Khalistan Flags
Khalistan Flags

ਧਰਮਸ਼ਾਲਾ ਤਪੋਵਨ ਸਥਿਤ ਵਿਧਾਨ ਸਭਾ ਭਵਨ ਦਾ ਇੱਕ ਵੀਡੀਓ ਵੀ ਵਾਇਰਲ ਹੋ ਰਿਹਾ ਹੈ।

 

ਧਰਮਸ਼ਾਲਾ-  ਹਿਮਾਚਲ ਦੀ ਧਰਮਸ਼ਾਲਾ 'ਚ ਉਸ ਸਮੇਂ ਹਲਚਲ ਮਚ ਗਈ ਜਦੋਂ ਵਿਧਾਨ ਸਭਾ ਦੀ ਇਮਾਰਤ ਦੇ ਬਾਹਰ ਖਾਲਿਸਤਾਨੀ ਝੰਡੇ ਦਿਖਾਈ ਦਿੱਤੇ। ਇਨ੍ਹਾਂ ਝੰਡਿਆਂ 'ਤੇ ਖਾਲਿਸਤਾਨ ਲਿਖਿਆ ਹੋਇਆ ਸੀ। ਝੰਡਿਆਂ ਦੇ ਨਾਲ-ਨਾਲ ਕੰਧਾਂ 'ਤੇ ਵੀ ਖਾਲਿਸਤਾਨ ਲਿਖਿਆ ਹੋਇਆ ਸੀ। ਮਾਮਲਾ ਸਾਹਮਣੇ ਆਉਣ ਤੋਂ ਬਾਅਦ ਯੋਲ ਪੁਲਿਸ ਨੇ ਉਨ੍ਹਾਂ ਨੂੰ ਮੌਕੇ 'ਤੇ ਹੀ ਕਾਬੂ ਕਰ ਲਿਆ। ਪੁਲਿਸ ਨੇ ਦੱਸਿਆ ਕਿ ਸਥਾਨਕ ਲੋਕਾਂ ਨੇ ਸਵੇਰੇ ਵਿਧਾਨ ਸਭਾ ਦੇ ਮੁੱਖ ਗੇਟ 'ਤੇ ਇਹ ਝੰਡੇ ਲੱਗੇ ਹੋਣ ਦੀ ਸੂਚਨਾ ਦਿੱਤੀ। ਪੁਲਿਸ ਡੂੰਘਾਈ ਨਾਲ ਜਾਂਚ ਵਿਚ ਲੱਗੀ ਹੋਈ ਹੈ।

Khalistan Flag

Khalistan Flag

ਦੱਸ ਦਈਏ ਕਿ ਧਰਮਸ਼ਾਲਾ ਤਪੋਵਨ ਸਥਿਤ ਵਿਧਾਨ ਸਭਾ ਭਵਨ ਦਾ ਇੱਕ ਵੀਡੀਓ ਵੀ ਵਾਇਰਲ ਹੋ ਰਿਹਾ ਹੈ। ਇਹ ਵੀਡੀਓ ਵਿਧਾਨ ਸਭਾ ਭਵਨ ਦੇ ਬਾਹਰਲੇ ਗੇਟ ਦਾ ਹੈ ਜਿੱਥੇ ਖਾਲਿਸਤਾਨੀ ਝੰਡੇ ਨਜ਼ਰ ਆ ਰਹੇ ਹਨ। ਇਹ ਵੀਡੀਓ 12 ਸੈਕਿੰਡ ਦੀ ਹੈ। ਵੀਡੀਓ ਵਾਇਰਲ ਹੋਣ ਤੋਂ ਬਾਅਦ ਧਰਮਸ਼ਾਲਾ 'ਚ ਹੜਕੰਪ ਮਚ ਗਿਆ। ਜਾਂਚ ਕੀਤੀ ਜਾ ਰਹੀ ਹੈ ਕਿ ਇਹ ਝੰਡੇ ਕਿਸ ਨੇ ਲਗਾਏ ਹਨ। ਦੂਜੇ ਪਾਸੇ ਮਾਮਲੇ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਐਸਡੀਐਮ ਸ਼ਿਲਪੀ ਵੇਕਟਾ ਵੀ ਮੌਕੇ 'ਤੇ ਪਹੁੰਚ ਗਏ।

Khalistan Flag

Khalistan Flag

ਦੱਸ ਦਈਏ ਕਿ ਵਿਧਾਨ ਸਭਾ ਦੀਆਂ ਕੰਧਾਂ 'ਤੇ ਵੀ ਖਾਲਿਸਤਾਨ ਲਿਖਿਆ ਹੋਇਆ ਹੈ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਇਹ ਝੰਡੇ ਇੱਥੇ ਕਿਸ ਨੇ ਲਗਾਏ ਹਨ। ਫਿਲਹਾਲ ਪੁਲਿਸ ਸਥਾਨਕ ਲੋਕਾਂ ਤੋਂ ਪੁੱਛਗਿੱਛ ਕਰ ਰਹੀ ਹੈ ਕਿ ਇਹ ਝੰਡੇ ਕਿਸ ਨੇ ਅਤੇ ਕਿਉਂ ਲਗਾਏ ਹਨ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement