Sam Pitroda resigns : ਸੈਮ ਪਿਤਰੋਦਾ ਨੇ ਇੰਡੀਅਨ ਓਵਰਸੀਜ਼ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਅਸਤੀਫਾ
Published : May 8, 2024, 7:55 pm IST
Updated : May 8, 2024, 7:55 pm IST
SHARE ARTICLE
Sam Pitroda resigns
Sam Pitroda resigns

ਵਿਵਾਦਤ ਬਿਆਨ ਨੂੰ ਲੈ ਕੇ ਹੋ ਰਹੀ ਸੀ ਆਲੋਚਨਾ

Sam Pitroda resigns : ਸੈਮ ਪਿਤਰੋਦਾ ਨੇ ਇੰਡੀਅਨ ਓਵਰਸੀਜ਼ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਵੀ ਉਨ੍ਹਾਂ ਦਾ ਅਸਤੀਫਾ ਸਵੀਕਾਰ ਕਰ ਲਿਆ ਹੈ। ਕਾਂਗਰਸ ਨੇਤਾ ਜੈਰਾਮ ਰਮੇਸ਼ ਨੇ ਟਵਿੱਟਰ 'ਤੇ ਲਿਖਿਆ, 'ਸੈਮ ਪਿਤਰੋਦਾ ਨੇ ਆਪਣੀ ਮਰਜ਼ੀ ਨਾਲ ਇੰਡੀਅਨ ਓਵਰਸੀਜ਼ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਦਾ ਫੈਸਲਾ ਕੀਤਾ ਹੈ। ਕਾਂਗਰਸ ਪ੍ਰਧਾਨ ਨੇ ਉਨ੍ਹਾਂ ਦਾ ਅਸਤੀਫਾ ਮਨਜ਼ੂਰ ਕਰ ਲਿਆ ਹੈ।

ਬਿਆਨ ਕਾਰਨ ਕਾਂਗਰਸ ਦੀਆਂ ਵਧ ਗਈਆਂ ਸਨ ਮੁਸ਼ਕਲਾਂ  

ਇਸ ਤੋਂ ਪਹਿਲਾਂ ਕਾਂਗਰਸ ਨੇਤਾ ਸੈਮ ਪਿਤਰੋਦਾ ਨੇ ਕੁਝ ਅਜਿਹਾ ਕਹਿ ਦਿੱਤਾ ਸੀ, ਜਿਸ ਕਾਰਨ ਬੁੱਧਵਾਰ ਨੂੰ ਵਿਵਾਦ ਖੜ੍ਹਾ ਹੋ ਗਿਆ ਸੀ। ਉਨ੍ਹਾਂ ਨੇ ਕਿਹਾ ਸੀ ਕਿ ਦੇਸ਼ ਦੇ ਪੂਰਬੀ ਹਿੱਸੇ ਦੇ ਲੋਕ ਚੀਨੀ ਅਤੇ ਦੱਖਣੀ ਭਾਰਤੀ ਅਫਰੀਕੀ ਨਾਗਰਿਕਾਂ ਵਰਗੇ ਦਿਖਦੇ ਹਨ। ਅਸੀਂ 75 ਸਾਲਾਂ ਤੋਂ ਬਹੁਤ ਹੀ ਸੁਹਾਵਣੇ ਮਾਹੌਲ ਵਿੱਚ ਰਹਿ ਰਹੇ ਹਾਂ, ਜਿੱਥੇ ਕੁਝ ਲੜਾਈਆਂ ਨੂੰ ਛੱਡ ਕੇ ਲੋਕ ਇਕੱਠੇ ਰਹਿ ਸਕਦੇ ਹਨ। ਅਸੀਂ ਭਾਰਤ ਵਰਗੇ ਵੰਨ-ਸੁਵੰਨੇ ਦੇਸ਼ ਨੂੰ ਇਕਜੁੱਟ ਰੱਖ ਸਕਦੇ ਹਾਂ। ਜਦੋਂ ਕਿ ਪੂਰਬ ਦੇ ਲੋਕ ਚੀਨੀ, ਪੱਛਮ ਦੇ ਲੋਕ ਅਰਬਾਂ ਵਰਗੇ, ਉੱਤਰ ਦੇ ਲੋਕ ਗੋਰਿਆਂ ਵਰਗੇ ਅਤੇ ਦੱਖਣ ਭਾਰਤੀ ਅਫ਼ਰੀਕਨਾਂ ਵਰਗੇ ਦਿਖਾਈ ਦਿੰਦੇ ਹਨ।

ਪਿਤਰੋਦਾ ਦੇ ਬਿਆਨ ਤੋਂ ਖੁਦ ਨੂੰ ਵੱਖ ਕਰਦੇ ਹੋਏ ਕਾਂਗਰਸ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਕਿਹਾ ਸੀ ਕਿ ਸੈਮ ਪਿਤਰੋਦਾ ਵੱਲੋਂ ਭਾਰਤ ਦੀ ਵਿਭਿੰਨਤਾ ਨੂੰ ਲੈ ਕੇ ਦਿੱਤੇ ਗਏ ਸਮਾਨਤਾ ਗਲਤ ਅਤੇ ਅਸਵੀਕਾਰਨਯੋਗ ਹੈ। ਇੰਡੀਅਨ ਨੈਸ਼ਨਲ ਕਾਂਗਰਸ ਆਪਣੇ ਆਪ ਨੂੰ ਇਨ੍ਹਾਂ ਸਮਾਨਤਾਵਾਂ ਤੋਂ ਪੂਰੀ ਤਰ੍ਹਾਂ ਵੱਖ ਕਰਦੀ ਹੈ।


ਭਾਜਪਾ ਅਤੇ ਪੀਐਮ ਮੋਦੀ 'ਤੇ ਸਾਧਿਆ ਸੀ ਨਿਸ਼ਾਨਾ  

ਪਿਤਰੋਦਾ ਦੇ ਬਿਆਨ 'ਤੇ ਭਾਜਪਾ ਨੇ ਕਾਂਗਰਸ 'ਤੇ ਵੀ ਨਿਸ਼ਾਨਾ ਸਾਧਿਆ ਸੀ। ਪਾਰਟੀ ਨੇ ਕਿਹਾ ਸੀ ਕਿ ਜਿਵੇਂ-ਜਿਵੇਂ ਲੋਕ ਸਭਾ ਚੋਣਾਂ ਅੱਗੇ ਵਧ ਰਹੀਆਂ ਹਨ, ਵਿਰੋਧੀ ਪਾਰਟੀ ਦਾ ਮੁਖੌਟਾ ਡਿੱਗਦਾ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਪਿਤਰੋਦਾ ਦੇ ਵਿਵਾਦਿਤ ਬਿਆਨਾਂ ਨੂੰ ਕਾਂਗਰਸ ਦੀ ਵੰਡਣ ਵਾਲੀ ਮਾਨਸਿਕਤਾ ਕਰਾਰ ਦਿੱਤਾ ਸੀ।

Location: India, Delhi

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement