ਨਿਤੀਸ਼ ਦੀ ਅਗਵਾਈ ਹੇਠ ਬਿਹਾਰ ਵਿਚ ਐਨਡੀਏ ਨੂੰ ਦੋ ਤਿਹਾਈ ਬਹੁਮਤ ਮਿਲੇਗਾ : ਸ਼ਾਹ
Published : Jun 8, 2020, 11:06 am IST
Updated : Jun 8, 2020, 11:06 am IST
SHARE ARTICLE
amit shah
amit shah

ਬਿਹਾਰ ਵਿਧਾਨ ਸਭਾ ਚੋਣਾਂ ਦਾ ਮਾਹੌਲ ਬਣਾਉਂਦਿਆਂ ਭਾਜਪਾ ਦੇ ਸੀਨੀਅਰ ਆਗੂ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ

ਨਵੀਂ ਦਿੱਲੀ, 7 ਜੂਨ  : ਬਿਹਾਰ ਵਿਧਾਨ ਸਭਾ ਚੋਣਾਂ ਦਾ ਮਾਹੌਲ ਬਣਾਉਂਦਿਆਂ ਭਾਜਪਾ ਦੇ ਸੀਨੀਅਰ ਆਗੂ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਕੌਮੀ ਜਮਹੂਰੀ ਗਠਜੋੜ ਦੇ ਸ਼ਾਸਨ ਵਿਚ ਰਾਜ 'ਜੰਗਲ ਰਾਜ' ਵਿਚੋਂ ਨਿਕਲ ਕੇ 'ਜਨਤਾ ਰਾਜ' ਵਿਚ ਪਹੁੰਚ ਗਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਨਿਤੀਸ਼ ਕੁਮਾਰ ਦੀ ਅਗਵਾਈ ਵਿਚ ਰਾਜ ਵਿਧਾਨ ਸਭਾ ਚੋਣਾਂ ਵਿਚ ਗਠਜੋੜ ਨੂੰ ਦੋ ਤਿਹਾਈ ਬਹੁਮਤ ਮਿਲੇਗਾ      

File PhotoFile Photo

ਵਰਚੂਅਲ ਰੈਲੀ ਜ਼ਰੀਏ ਬਿਹਾਰ ਦੇ ਲੋਕਾਂ ਅਤੇ ਪਾਰਟੀ ਕਾਰਕੁਨਾਂ ਨੂੰ ਸੰਬੋਧਤ ਕਰਦਿਆਂ ਉਨ੍ਹਾਂ ਰਾਜ ਦੀ ਵਿਰੋਧੀ ਪਾਰਟੀ ਆਰਜੇਡੀ ਨੂੰ ਨਿਸ਼ਾਨਾ ਬਣਾਉਂਦਿਆਂ ਕਿਹਾ ਕਿ ਜਦ ਆਰਜੇਡੀ ਸੱਤਾ ਵਿਚ ਸੀ ਤਾਂ ਰਾਜ ਦੀ ਆਰਥਕ ਖ਼ੁਸ਼ਹਾਲੀ ਸਿਰਫ਼ 3.9 ਫ਼ੀ ਸਦੀ ਸੀ ਪਰ ਐਨਡੀਏ ਦੇ ਕਾਰਜਕਾਲ ਵਿਚ ਇਹ ਵੱਧ ਕੇ 11.3 ਫ਼ੀ ਸਦੀ ਹੋ ਗਈ।

ਉਨ੍ਹਾਂ ਆਰਜੇਡੀ ਦੇ ਚੋਣ ਚਿੰਨ੍ਹ 'ਲਾਲਟੇਨ' ਦਾ ਜ਼ਿਕਰ ਕਰਦਿਆਂ ਕਿਹਾ ਕਿ ਰਾਜ ਲਾਲਟੇਨ ਰਾਜ ਤੋਂ ਐਲਈਡੀ ਰਾਜ ਵਲ ਵਧਿਆ ਹੈ। ਸ਼ਾਹ ਨੇ ਕਿਹਾ ਕਿ ਇਸ ਰੈਲੀ ਦਾ ਬਿਹਾਰ ਦੇ ਚੋਣ ਪ੍ਰਚਾਰ ਨਾਲ ਕੋਈ ਲੈਣਾ-ਦੇਣਾ ਨਹੀਂ ਸਗੋਂ ਇਸ ਦਾ ਉਦੇਸ਼ ਕੋਵਿਡ-19 ਵਿਰੁਧ ਲੜਾਈ ਵਿਚ ਲੋਕਾਂ ਨਾਲ ਜੁੜਨਾ ਹੈ। ਉਨ੍ਹਾਂ ਕਿਹਾ ਕਿ ਇਸ ਰੈਲੀ ਦਾ ਉਦੇਸ਼ ਆਤਮਨਿਰਭਰ ਭਾਰਤ ਮੁਹਿੰਮ ਨਾਲ ਲੋਕਾਂ ਨੂੰ ਜੋੜਨਾ ਹੈ ਅਤੇ ਭਾਜਪਾ ਇਸ ਤਰ੍ਹਾਂ ਦੀਆਂ 75 ਰੈਲੀਆਂ ਕਰੇਗੀ।ਸ਼ਾਹ ਨੇ ਨਿਤੀਸ਼ ਕੁਮਾਰ ਅਤੇ ਉਪ ਮੁੱਖ ਮੰਤਰੀ ਸੁਸ਼ੀਲ ਕੁਮਾਰ ਮੋਦੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਲੋਕਾਂ ਲਈ ਕੰਮ ਕਰ ਰਹੇ ਹਨ।
(ਏਜੰਸੀ)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement