Delhi News: ਨਰੇਲਾ 'ਚ ਫੂਡ ਪ੍ਰੋਸੈਸਿੰਗ ਯੂਨਿਟ 'ਚ ਲੱਗੀ ਅੱਗ, 3 ਲੋਕਾਂ ਦੀ ਮੌਤ, 6 ਜ਼ਖਮੀ
Published : Jun 8, 2024, 9:48 am IST
Updated : Jun 8, 2024, 9:49 am IST
SHARE ARTICLE
File Photo
File Photo

ਅਧਿਕਾਰੀ ਨੇ ਦੱਸਿਆ ਕਿ ਅੱਗ ਨੇ ਫੈਕਟਰੀ ਨੂੰ ਆਪਣੀ ਲਪੇਟ 'ਚ ਲੈ ਲਿਆ ਅਤੇ ਕੁਝ ਮਜ਼ਦੂਰ ਇਸ 'ਚ ਫਸ ਗਏ।

 

Delhi News: ਨਵੀਂ ਦਿੱਲੀ - ਰਾਸ਼ਟਰੀ ਰਾਜਧਾਨੀ ਦੇ ਨਰੇਲਾ ਉਦਯੋਗਿਕ ਖੇਤਰ 'ਚ ਸ਼ਨੀਵਾਰ ਤੜਕੇ ਇਕ ਫੂਡ ਪ੍ਰੋਸੈਸਿੰਗ ਯੂਨਿਟ 'ਚ ਅੱਗ ਲੱਗਣ ਅਤੇ ਉਸ ਤੋਂ ਬਾਅਦ ਹੋਏ ਧਮਾਕੇ 'ਚ ਤਿੰਨ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ 6 ਹੋਰ ਜ਼ਖਮੀ ਹੋ ਗਏ। ਦਿੱਲੀ ਪੁਲਿਸ ਨੇ ਇਹ ਜਾਣਕਾਰੀ ਦਿੱਤੀ। ਪੁਲਿਸ ਨੇ ਦੱਸਿਆ ਕਿ ਤੜਕੇ 3.35 ਵਜੇ ਫੋਨ ਆਇਆ ਕਿ ਸ਼ਿਆਮ ਕ੍ਰਿਪਾ ਫੂਡਜ਼ ਪ੍ਰਾਈਵੇਟ ਲਿਮਟਿਡ ਦੀ ਫੈਕਟਰੀ ਵਿਚ ਅੱਗ ਲੱਗ ਗਈ ਹੈ। ਅਧਿਕਾਰੀ ਨੇ ਦੱਸਿਆ ਕਿ ਅੱਗ ਨੇ ਫੈਕਟਰੀ ਨੂੰ ਆਪਣੀ ਲਪੇਟ 'ਚ ਲੈ ਲਿਆ ਅਤੇ ਕੁਝ ਮਜ਼ਦੂਰ ਇਸ 'ਚ ਫਸ ਗਏ।

ਦਿੱਲੀ ਫਾਇਰ ਸਰਵਿਸ (ਡੀ.ਐੱਫ.ਐੱਸ.) ਦੇ ਇਕ ਅਧਿਕਾਰੀ ਨੇ ਦੱਸਿਆ ਕਿ ਸਵੇਰੇ ਕਰੀਬ 8.30 ਵਜੇ ਫਾਇਰ ਬ੍ਰਿਗੇਡ ਦੀਆਂ 14 ਗੱਡੀਆਂ ਮੌਕੇ 'ਤੇ ਪਹੁੰਚੀਆਂ ਅਤੇ ਅੱਗ ਬੁਝਾਉਣ ਦਾ ਕੰਮ ਜਾਰੀ ਹੈ। ਉਨ੍ਹਾਂ ਦੱਸਿਆ ਕਿ ਇਮਾਰਤ 'ਚੋਂ 9 ਲੋਕਾਂ ਨੂੰ ਬਚਾਇਆ ਗਿਆ ਅਤੇ ਨਰੇਲਾ ਦੇ ਐਸਐਚਆਰਸੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।

ਪੁਲਿਸ ਅਧਿਕਾਰੀ ਨੇ ਦੱਸਿਆ ਕਿ ਹਸਪਤਾਲ ਦੇ ਡਾਕਟਰਾਂ ਨੇ ਤਿੰਨ ਬੱਚਿਆਂ ਸ਼ਿਆਮ (24), ਰਾਮ ਸਿੰਘ (30) ਅਤੇ ਬੀਰਪਾਲ (42) ਨੂੰ ਮ੍ਰਿਤਕ ਐਲਾਨ ਦਿੱਤਾ, ਜਦਕਿ ਬਾਕੀਆਂ ਦਾ ਇਲਾਜ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਮੁਤਾਬਕ ਅੱਗ ਇਕ ਪਾਈਪਲਾਈਨ ਤੋਂ ਗੈਸ ਲੀਕ ਹੋਣ ਦਾ ਸ਼ੱਕ ਹੈ। ਉਨ੍ਹਾਂ ਦੱਸਿਆ ਕਿ ਕਾਨੂੰਨ ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਜਾਰੀ ਹੈ।  

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement