Salman Firing Case : ਸਲਮਾਨ ਖਾਨ ਦੇ ਘਰ ਗੋਲੀਬਾਰੀ ਦਾ ਮਾਮਲਾ , ਮੁੰਬਈ ਪੁਲਿਸ ਨੇ 9 ਆਰੋਪੀਆਂ ਖਿਲਾਫ਼ ਦਾਇਰ ਕੀਤੀ ਚਾਰਜਸ਼ੀਟ
Published : Jul 8, 2024, 10:14 pm IST
Updated : Jul 8, 2024, 10:14 pm IST
SHARE ARTICLE
Salman Firing Case
Salman Firing Case

ਚਾਰਜਸ਼ੀਟ 'ਚ ਗੈਂਗਸਟਰ ਲਾਰੇਂਸ ਬਿਸ਼ਨੋਈ ਦਾ ਵੀ ਨਾਮ ਸ਼ਾਮਿਲ

Salman Firing Case : ਬਾਲੀਵੁੱਡ ਅਦਾਕਾਰ ਸਲਮਾਨ ਖਾਨ ਦੇ ਬਾਂਦਰਾ ਸਥਿਤ ਰਿਹਾਇਸ਼ 'ਤੇ ਅਪ੍ਰੈਲ 'ਚ ਹੋਈ ਗੋਲੀਬਾਰੀ ਦੇ ਮਾਮਲੇ 'ਚ ਮੁੰਬਈ ਪੁਲਸ ਨੇ ਸੋਮਵਾਰ ਨੂੰ ਜੇਲ 'ਚ ਬੰਦ ਗੈਂਗਸਟਰ ਲਾਰੇਂਸ ਬਿਸ਼ਨੋਈ ਸਮੇਤ 6 ਗ੍ਰਿਫਤਾਰ ਆਰੋਪੀਆਂ ਅਤੇ ਤਿੰਨ ਲੋੜੀਂਦੇ ਵਿਅਕਤੀਆਂ ਖਿਲਾਫ ਵਿਸ਼ੇਸ਼ ਅਦਾਲਤ 'ਚ ਚਾਰਜਸ਼ੀਟ ਦਾਖਲ ਕੀਤੀ।

ਅਪਰਾਧ ਸ਼ਾਖਾ ਨੇ ਵਿਸ਼ੇਸ਼ ਮਕੋਕਾ ਅਦਾਲਤ ਵਿੱਚ 1,735 ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਹੈ। ਇਕ ਅਧਿਕਾਰੀ ਨੇ ਦੱਸਿਆ ਕਿ ਇਸ ਵਿਚ ਤਿੰਨ ਪੰਨਿਆਂ ਵਿਚ ਵੱਖ-ਵੱਖ ਜਾਂਚ ਦਸਤਾਵੇਜ਼ ਹਨ। ਉਨ੍ਹਾਂ ਕਿਹਾ ਕਿ ਸਬੂਤਾਂ ਵਿੱਚ 46 ਗਵਾਹਾਂ ਦੇ ਬਿਆਨ ਅਤੇ ਸੀਆਰਪੀਸੀ ਦੀ ਧਾਰਾ 164 ਤਹਿਤ ਮੈਜਿਸਟਰੇਟ ਸਾਹਮਣੇ ਦਰਜ ਕੀਤੇ ਗਏ ਗਵਾਹਾਂ ਦੇ ਬਿਆਨ ਸ਼ਾਮਲ ਹਨ।

ਅਧਿਕਾਰੀ ਨੇ ਕਿਹਾ ਕਿ ਮਕੋਕਾ ( ਮਹਾਰਾਸ਼ਟਰ ਸੰਗਠਿਤ ਅਪਰਾਧ ਕੰਟਰੋਲ) ਐਕਟ ਦੇ ਤਹਿਤ ਇਕਬਾਲੀਆ ਬਿਆਨ, ਕੁੱਲ 22 ਪੰਚਨਾਮੇ ਅਤੇ ਤਕਨੀਕੀ ਸਬੂਤ ਵੀ ਚਾਰਜਸ਼ੀਟ ਦਾ ਹਿੱਸਾ ਹਨ। ਦੱਸ ਦੇਈਏ ਕਿ ਇਸ ਸਾਲ 14 ਅਪ੍ਰੈਲ ਦੀ ਸਵੇਰ ਨੂੰ ਬਾਂਦਰਾ ਸਥਿਤ ਖਾਨ ਦੇ ਗਲੈਕਸੀ ਅਪਾਰਟਮੈਂਟ ਦੇ ਬਾਹਰ ਦੋ ਮੋਟਰਸਾਈਕਲ ਸਵਾਰਾਂ ਨੇ ਚਾਰ ਗੋਲੀਆਂ ਚਲਾਈਆਂ ਸਨ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement